Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਹਲਕਾ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ

ਲੋਕ ਸਭਾ ਚੋਣਾ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸ਼ਨ ਵਚਨਬੱਧ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਨਵਾਂਸ਼ਹਿਰ , 27 May 2024

Last updated on: May 27, 2024, 00:00 IST

ਅਗਾਮੀ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਲੋਕ ਸਭਾ ਸੈਗਮੈਂਟ 46-ਬੰਗਾ, 47-ਨਵਾਂਸ਼ਹਿਰ ਅਤੇ 48-ਬਲਾਚੌਰ ਦੇ ਦੋਆਬਾ ਕਾਲਜ ਛੋਕਰਾ ਵਿਖੇ ਬਣਾਏ ਜਾਣ ਵਾਲੇ ਸਟਰਾਂਗ ਰੂਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਟਰਾਂਗ ਰੂਮ ਅੰਦਰ ਲਾਈਟ, ਪੱਖੇ ਆਦਿ ਸਬੰਧੀ ਕੀਤੇ ਪ੍ਰਬੰਧਾਂ ਸਬੰਧੀ ਸਬੰਧਤ ਏ.ਆਰ.ਓਜ਼ ਤੋਂ ਜਾਣਕਾਰੀ ਵੀ ਪ੍ਰਾਪਤ ਕੀਤੀ। 

ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬਲਾਚੌਰ ਰਵਿੰਦਰ ਸਿੰਘ ਬੰਸਲ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਭਾ ਸੈਗਮੈਂਟ 46-ਬੰਗਾ, 47-ਨਵਾਂਸ਼ਹਿਰ ਅਤੇ 48-ਬਲਾਚੌਰ ਦੀਆਂ ਈ.ਵੀ.ਐਮਜ਼ ਜਿਸ ਥਾਂ ਤੇ ਰੱਖੀਆਂ ਜਾਣੀਆਂ ਹਨ, ਉਨ੍ਹਾਂ ਸਟਰਾਂਗ ਰੂਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਹੈ ਤਾਂ ਜੋ ਲੋਕ ਸਭਾ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। 

ਉਨ੍ਹਾਂ ਨੇ ਦੱਸਿਆ ਕਿ ਲੋਕ ਸਭਾ ਚੋਣਾ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵੀ ਸ਼ੱਕੀ ਵਸਤੂ ਦਾਖਲ ਨਾ ਹੋ ਸਕੇ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਗਰੀਨ ਇਲੈਕਸ਼ਨ ਵਜੋਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪੋਲਿੰਗ ਬੂਥਾਂ ‘ਤੇ ਮੁਫ਼ਤ ਪੌਦੇ ਵੀ ਵੰਡੇ ਜਾਣਗੇ ਤਾਂ ਜੋ ਵੋਟਰ ਵੋਟ ਪਾਉਣ ਉਪਰੰਤ ਪੌਦੇ ਆਪਣੇ ਨਾਲ ਘਰਾਂ ਵਿੱਚ ਲੈ ਕੇ ਜਾਉਣ ਅਤੇ ਉਨ੍ਹਾਂ ਨੂੰ ਖਾਲੀ ਥਾਂਵਾਂ ‘ਤੇ ਲਗਾਉਣ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਪਾਉਣ ਦੇ ਨਾਲ-ਨਾਲ ਆਪਣੇ ਘਰਾਂ ਜਾਂ ਆਲੇ ਦੁਆਲੇ ਖਾਲੀ ਥਾਂਵਾਂ ‘ਤੇ ਪੌਦੇ ਵੀ ਲਗਾਉਣ। 

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤਾ ਗਿਆ ਸਟਾਫ਼ ਆਪਣੀ ਚੋਣ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰਾਂ ਦੀ ਅਣਗਹਿਲੀ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD