Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ

ਭਾਜਪਾ ਦਾ ਇੱਕ ਇੱਕ ਵਰਕਰ ਡਾ ਸੁਭਾਸ਼ ਸ਼ਰਮਾ ਦੀ ਜਿੱਤ ਲਈ ਵਚਨਬੱਧ: ਗਜੇਂਦਰ ਸ਼ੇਖਾਵਤ

Dr. Subhash Sharma, Bharatiya Janata Party, BJP, BJP Punjab, Lok Sabha Elections 2024, General Elections 2024, Lok Sabha Election, Lok Sabha 2024, Gajendra Singh Shekhawat

Web Admin

Web Admin

5 Dariya News

ਸ਼੍ਰੀ ਅਨੰਦਪੁਰ ਸਾਹਿਬ , 28 May 2024

Last updated on: May 28, 2024, 00:00 IST

ਸਥਾਨਕ ਇੱਕ ਨਿੱਜੀ ਹੋਟਲ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਦੌਰਾਨ ਭਾਰੀ ਗਿਣਤੀ ਵਿੱਚ ਭਾਜਪਾ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ ਸੁਭਾਸ਼ ਸ਼ਰਮਾ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ, ਪੰਜਾਬ ਭਾਜਪਾ ਦੇ ਸੂਬਾ ਸਹਿ ਖ਼ਜਾਨਚੀ ਸੁਖਵਿੰਦਰ ਗੋਲਡੀ ਦੇ ਨਾਲ ਨਾਲ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸਾਰੇ ਇੱਕਜੁੱਟ ਹੋ ਕੇ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦੀ ਜਿੱਤ ਨੂੰ ਯਕੀਨੀ ਬਣਾਓ ਤਾਂ ਜੋ ਹਲਕੇ ਵਿੱਚ ਵਿਕਾਸ ਦੀ ਸੁਨਾਮੀ ਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤੇ ਬੇਰੋਜ਼ਗਾਰੀ ਸਭ ਤੋਂ ਅਹਿਮ ਮੁੱਦੇ ਹਨ ਜਿਸ ਨੂੰ ਸਿਰਫ ਅਤੇ ਸਿਰਫ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਖਤਮ ਕਰ ਸਕਦੀ ਹੈ।

ਉਹਨਾਂ ਕਿਹਾ ਕਿ ਸੂਬੇ ਦੀ ਜਨਤਾ ਨੂੰ ਆਪ ਸਰਕਾਰ ਨੇ ਠੱਗਿਆ ਹੈ ਅਜਿਹੇ ਵਿੱਚ ਸੂਬੇ ਦੀ ਜਨਤਾ ਝੂਠ ਬੋਲ ਕੇ ਵੋਟ ਮੰਗਣ ਵਾਲਿਆਂ ਨੂੰ ਜਰੂਰ ਸਬਕ ਸਿਖਾਏਗੀ। ਇਸ ਮੌਕੇ ਉਹਨਾਂ ਵੱਲੋਂ ਮੋਦੀ ਦੀ ਗਰੰਟੀ ਤੇ ਲੋਕਾਂ ਨੂੰ ਭਰੋਸਾ ਕਰ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਭੁਗਤਣ ਦੀ ਅਪੀਲ ਕੀਤੀ ਗਈ। ਡਾ ਸੁਭਾਸ਼ ਸ਼ਰਮਾ ਨੇ ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਦਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਉਨਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਭਰਵਾਂ ਸਵਾਗਤ ਕੀਤਾ।

ਡਾ ਸੁਭਾਸ਼ ਸ਼ਰਮਾ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕਾ ਭਾਰੀ ਗਿਣਤੀ ਵਿੱਚ ਭਾਜਪਾ ਦੇ ਹੱਕ ਵਿੱਚ ਵੋਟਾਂ ਭੁਗਤੇਗਾ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਮੇਤ ਉਨਾਂ ਦੇ ਮੰਤਰੀ ਅਤੇ ਵਿਧਾਇਕ ਲੋਕਾਂ ਨਾਲ ਲਗਾਤਾਰ ਝੂਠੇ ਵਾਅਦੇ ਕਰਕੇ ਉਹਨਾਂ ਤੋਂ ਵੋਟਾਂ ਦੀ ਉਮੀਦ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਸਿਆਣੇ ਹਨ ਜੋ ਕਿ ਦੇਸ਼ ਵਿੱਚ ਚੱਲ ਰਹੀ ਮੋਦੀ ਦੀ ਹਵਾ ਨਾਲ ਪੂਰੀ ਤਰ੍ਹਾਂ ਜਾਣੂ ਸਨ ਅਤੇ ਹੁਣ ਪੰਜਾਬ ਵਿੱਚ ਮੋਦੀ ਲਹਿਰ ਚੱਲਣ ਤੋਂ ਕੋਈ ਵੀ ਨਹੀਂ ਰੋਕ ਸਕਦਾ।

 

Tags: Dr. Subhash Sharma , Bharatiya Janata Party , BJP , BJP Punjab , Lok Sabha Elections 2024 , General Elections 2024 , Lok Sabha Election , Lok Sabha 2024 , Gajendra Singh Shekhawat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD