Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਸੰਸਦ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ

ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੌਣ ਹੈ : ਚੱਢਾ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Raghav Chadha, Dinesh Chadha

Web Admin

Web Admin

5 Dariya News

ਰੂਪਨਗਰ , 28 May 2024

Last updated on: May 28, 2024, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਵਿਚ ਲੋਕਾਂ ਦੀ ਭੀੜ ਨੇ ਇਕ ਆਵਾਜ ਵਿਚ ਇੰਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਭਰੋਸਾ ਦਿੱਤਾ ਕਿ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਵਾਂਗੇ।

ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇੱਥੇ ਆਏ ਸਨ ਅਤੇ ਤੁਸੀ ਲੋਕਾਂ ਨੇ ਮੇਰਾ ਮਾਣ-ਸਨਮਾਨ ਰੱਖਦਿਆਂ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਈ। ਉਨ੍ਹਾਂ ਨੇ ਕਿਹਾ ਕਰੀਬ ਸਵਾ 2 ਸਾਲਾਂ ਵਿਚ ਹੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਪੰਜਾਬ ਹਿਤੈਸ਼ੀ ਫੈਸਲੇ ਲੈ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਨੂੰ ਕਦਮ ਵਧਾ ਰਹੀ ਹੈ। 

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਹੁਣ ਬਿਜਲੀ ਦਾ ਬਿਲ ਜੀਰੋ ਆ ਰਿਹਾ ਹੈ। ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਖੋਲੇ ਗਏ ਹਨ ਅਤੇ ਹੋਰ ਵੀ ਖੋਲੇ ਜਾ ਰਹੇ ਹਨ, ਜਿੰਨਾਂ ਵਿਚ ਲੋਕਾਂ ਨੂੰ ਮੁਫਤ ਦਵਾਈ  ਅਤੇ ਟੈਸਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਸਕੂਲਾਂ ਵਿਚ ਕਾਫੀ ਸੁਧਾਰ ਕਰ ਦਿੱਤਾ ਹੈ ਅਤੇ ਐਮੀਨੈਂਸ ਸਕੂਲ ਬਣਾਏ ਜਾ ਰਹੇ ਹਨ। ਪੰਜਾਬ ਦੀ ਕਰੀਬ 43000 ਨੌਜਵਾਨਾਂ ਨੂੰ ਬਿਨਾ ਕਿਸੇ ਰਿਸ਼ਵਤ ਦੇ ਮੈਰਿਟ ਦੇ ਅਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਰਾਘਵ ਚੱਢਾ ਨੇ ਕਿਹਾ ਕਿ ਇਹ ਚੋਣ ਕੋਈ ਐਮ.ਪੀ ਬਣਾਉਣ ਦੀ ਚੋਣ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਚੋਣ ਲੜੀ ਜਾ ਰਹੀ ਹੈ। ਜੇਕਰ ਨਰਿੰਦਰ ਮੋਦੀ ਫਿਰ ਤੋਂ ਸੱਤਾ ਵਿਚ ਆ ਜਾਂਦੇ ਹਨ ਤਾਂ ਦੇਸ਼ ਦਾ ਲੋਕਤੰਤਰ ਨੂੰ ਖਤਮ ਕਰਨ ਦੇ ਨਾਲ-ਨਾਲ ਚੋਣ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਜਾਵੇਗਾ। ਇਸ ਲਈ ਹੁਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਜਿੰਮੇਵਾਰੀ ਤਾਹੁਡੇ ਹੱਥ ਹੈ, ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਆਪਣੀ ਵੋਟ ਦੀ ਤਾਕਤ ਨਾਲ ਮੋਦੀ ਨੂੰ ਦੇਸ਼ ਦੀ ਸਿਆਸਤ ਵਿਚੋਂ ਬਾਹਰ ਕੱਢ ਕੇ ਦੇਸ਼ ਦੇ ਲੋਕਤੰਤਰ ਬਚਾਓ।  

ਰਾਘਵ ਚੱਢਾ ਨੇ ਕਿਹਾ ਕਿ ਜੇਕਰ ਤੁਸੀ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਦਿੰਦੇ ਹੋ ਤਾਂ ਸਾਡੀ ਤਾਕਤ ਕਈ ਗੁਣਾ ਵੱਧ ਜਾਵੇਗੀ ਅਤੇ ਅਸੀਂ ਇਸ ਤਾਕਤ ਨਾਲ ਪੰਜਾਬ ਦੇ ਰੋਕੇ ਗਏ ਕਰੋੜਾਂ ਦੇ ਫੰਡਾਂ ਨੂੰ ਜਾਰੀ ਕਰਵਾਵਾਂਗੇ। ਮਲਵਿੰਦਰ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਵੋਟ ਪਾਉਣ। ਉਹ ਅਨੰਦਪੁਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Raghav Chadha , Dinesh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD