Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Pushkar Singh Dhami, Bharatiya Janata Party, BJP, BJP Uttarakhand, Religious, Dharmik, Shiromani Gurdwara Parbandhak Committee, SGPC

5 Dariya News

5 Dariya News

5 Dariya News

ਅੰਮ੍ਰਿਤਸਰ , 29 May 2024

Last updated on: May 29, 2024, 00:00 IST

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਪੁਸ਼ਕਰ ਸਿੰਘ ਧਾਮੀ ਨਾਲ ਉਤਰਾਖੰਡ ਨਾਲ ਸਬੰਧਤ ਸਿੱਖ ਮਾਮਲਿਆਂ ਬਾਰੇ ਗੱਲਬਾਤ ਕੀਤੀ। ਸ. ਪ੍ਰਤਾਪ ਸਿੰਘ ਨੇ ਗੁਰਦੁਆਰਾ ਗਿਆਨ ਗੋਦੜੀ ਨਾਲ ਸਬੰਧਤ ਮਾਮਲੇ ਦੇ ਨਾਲ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮਾਮਲੇ ਨੂੰ ਵੀ ਉਨ੍ਹਾਂ ਨਾਲ ਵਿਚਾਰਿਆ।

ਇਸ ਦੇ ਨਾਲ ਹੀ ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਟ੍ਰੇਸ਼ਨ ਕਰਨ ਦੇ ਮਾਮਲੇ ’ਤੇ ਵੀ ਇਤਰਾਜ਼ ਦਰਜ਼ ਕਰਵਾਇਆ ਅਤੇ ਇਸ ਲਈ ਵੱਖਰਾ ਪੋਰਟਲ ਬਣਾਉਣ ਲਈ ਕਿਹਾ। ਇਸ ’ਤੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਹਾਂ-ਪੱਖੀ ਹੁੰਗਾਰਾ ਭਰਦਿਆਂ ਕਾਰਵਾਈ ਕਰਨ ਦੀ ਗੱਲ ਆਖੀ। ਇਸੇ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਣਾ ਵੱਡੇ ਭਾਗਾਂ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਉਹ ਉਤਰਾਖੰਡ ਦੀ ਉਸ ਧਰਤੀ ਤੋਂ ਆਏ ਹਨ, ਜਿਸ ਨਾਲ ਸਿੱਖ ਗੁਰੂ ਸਾਹਿਬਾਨ ਦਾ ਗਹਿਰਾ ਰਿਸ਼ਤਾ ਹੈ। ਉਨ੍ਹਾਂ ਸਿੱਖ ਮਾਮਲਿਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਮਿਲੇ ਸੁਝਾਵਾਂ ’ਤੇ ਵਿਚਾਰ ਕਰਕੇ ਉਹ ਇਨ੍ਹਾਂ ਨੂੰ ਅੱਗੇ ਤੋਰਨਗੇ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸਾਬਕਾ ਐਮਪੀ ਸ੍ਰੀ ਸੁਰੇਸ਼ ਚੰਦੇਲ, ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

Tags: Pushkar Singh Dhami , Bharatiya Janata Party , BJP , BJP Uttarakhand , Religious , Dharmik , Shiromani Gurdwara Parbandhak Committee , SGPC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD