Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ

2022 'ਚ ਤੁਸੀਂ ਇਮਾਨਦਾਰ ਸਰਕਾਰ ਚੁਣੀ, ਜਿਸ ਕਾਰਨ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਈ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣ ਰਹੇ ਹਨ-ਕੇਜਰੀਵਾਲ

Arvind Kejriwal, Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 May 2024

Last updated on: May 29, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ,ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਹੱਕਾਂ ਲਈ ਪਾਰਲੀਮੈਂਟ ਵਿੱਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਰਿਕਾਰਡ ਮਾਰਜਨ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ। ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਇਹ ਲੋਕ ਸਭਾ ਚੋਣ ਹੈ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਤੇ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। 

ਜਦੋਂ ਸਾਡੇ ਪੰਜਾਬ 'ਚ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਸਾਡੇ ਸੰਸਦ ਮੈਂਬਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀਆਂ ਦੇ ਘਰ ਅੱਗੇ ਧਰਨੇ 'ਤੇ ਬੈਠਣਗੇ ਅਤੇ ਫੰਡ ਜਾਰੀ ਕਰਵਾਉਣਗੇ।ਕੇਜਰੀਵਾਲ ਨੇ ਕਿਹਾ ਕਿ 2022 'ਚ ਤੁਸੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ 'ਚ ਇੱਥੇ ਕਈ ਵੱਡੇ ਕੰਮ ਹੋਏ ਹਨ। 

ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।  ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ ਹੈ। ਇਹ ਸਭ ਇਸ ਲਈ ਸੰਭਵ ਹੋਇਆ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ 'ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ 'ਚ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਮੁੱਖ ਮਕਸਦ ਤੁਹਾਡੀ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕ ਬੰਦ ਕਰਨਾ ਹੈ। ਇਸ ਲਈ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ।

 

Tags: Arvind Kejriwal , Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD