Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ

ਅਸੀਂ ਭਗਤ ਸਿੰਘ ਦੇ ਚੇਲੇ ਹਾਂ, ਉਹ ਸਾਨੂੰ ਜੇਲ੍ਹਾਂ ਤੋਂ ਨਹੀਂ ਡਰਾ ਸਕਦੇ, ਅਸੀਂ ਭਾਜਪਾ ਦੇ ਜ਼ੁਲਮਾਂ ਵਿਰੁੱਧ ਆਵਾਜ਼ ਉਠਾਉਂਦੇ ਰਹਾਂਗੇ - ਕੇਜਰੀਵਾਲ

Arvind Kejriwal, AAP, Aam Aadmi Party, Aam Aadmi Party Punjab, AAP Punjab, Gurpreet Singh GP, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 29 May 2024

Last updated on: May 29, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ  ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ।  ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਸਾਨੂੰ 117 'ਚੋਂ 92 ਸੀਟਾਂ ਦਿੱਤੀਆਂ। ਇਹ ਲੋਕ ਸਭਾ ਚੋਣ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸਾਡੇ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕਦੀ। 

ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਬਹੁਤ ਬੁਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਫੰਡ ਰੋਕ ਲਏ ਗਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਇਸ ਲਈ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ 1 ਜੂਨ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ 2022 'ਚ ਤੁਸੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ 'ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ। 

ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਬਿਜਲੀ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੀ ਮੁਫ਼ਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਗੁਜਰਾਤ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਬਿਜਲੀ ਬਹੁਤ ਮਹਿੰਗੀ ਹੈ। 

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਈਡੀ-ਸੀਬੀਆਈ ਅਤੇ ਜੇਲ੍ਹ ਤੋਂ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਸੀਂ ਭਗਤ ਸਿੰਘ ਦੇ ਚੇਲੇ ਹਾਂ, ਉਹ ਸਾਨੂੰ ਨਹੀਂ ਡਰਾ ਸਕਦੇ। ਅਸੀਂ ਭਾਜਪਾ ਦੇ ਜ਼ੁਲਮਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੈਨੂੰ ਜੇਲ੍ਹ ਭੇਜ ਦਿੱਤਾ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੂੰ ਡਰ ਸੀ ਕਿ ਜੇਕਰ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮ ਕੇ ਪ੍ਰਚਾਰ ਕਰਨਗੇ ਤਾਂ ਭਾਜਪਾ ਦੀਆਂ ਕਈ ਸੀਟਾਂ ਘੱਟ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਕਿ ਜੇ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਵਿੱਚ ਕੋਈ ਵੀ ਇਮਾਨਦਾਰ ਨਹੀਂ।

 

Tags: Arvind Kejriwal , AAP , Aam Aadmi Party , Aam Aadmi Party Punjab , AAP Punjab , Gurpreet Singh GP , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD