Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ

ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਉਭਾਰਨ ਵਾਸਤੇ ਲੋਕਾਂ ਨੂੰ ਅਕਾਲੀ ਦਲ ਦੀ ਹਮਾਇਤ ਕਰਨ ਦੀ ਕੀਤੀ ਅਪੀਲ

Sukhbir Singh Badal, Shiromani Akali Dal, SAD, Akali Dal, Lok Sabha Elections 2024, General Elections 2024, Lok Sabha Election, Lok Sabha 2024, Anurag Thakur

Web Admin

Web Admin

5 Dariya News

ਅੰਮ੍ਰਿਤਸਰ , 29 May 2024

Last updated on: May 29, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ’ਗੁਰੂ ਕੀ ਨਗਰੀ’ ਦੇ ਨਾਲ-ਨਾਲ ਇਸ ਪਾਰਲੀਮਾਨੀ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਇਸ ਪਾਰਟੀ ਨੇ ਹੀ ਇਸ ਸ਼ਹਿਰ ਨੂੰ ਸੈਰਾ ਸਪਾਟਾ ਹੱਬ ਵਜੋਂ ਵਿਕਸਤ ਕੀਤਾ ਹੈ ਤੇ ਉਹਨਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ’ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਅੰਮ੍ਰਿਤਸਰ ਵਿਚ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਵਿਸ਼ਾਲ ਰੋਡ ਦੀ ਅਗਵਾਈ ਕੀਤੀ ਜਿਥੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਇਸ ਮੌਕੇ ਹਜ਼ਾਰਾਂ ਲੋਕ ਸੜਕਾਂ ’ਤੇ ਨਿਤਰ ਆਏ ਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੇ ਟਰੱਕ ਦੇ ਚੜ੍ਹ ਕੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ ਤੇ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਵੀ ਕੀਤੀ ਤੇ ਉਹਨਾਂ ਨੂੰ ਗੇਂਦੇ ਦੇ ਫੁੱਲਾਂ ਦੇ ਹਾਰ ਵੀ ਪਾਏ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਦਿਲ ’ਗੁਰੂ ਕੀ ਨਗਰੀ’ ਲਈ ਧੜਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਅਸੀਂ ਵਿਰਾਸਤੀ ਮਾਰਗ  ਬਣਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ਜਿਸ ਸਦਮਾ ਸ਼ਹਿਰ ਦੇ ਅੰਦਰੂਨੀ ਹਿੱਸੇ ਦਾ ਵਿਕਾਸ ਹੋਇਆ ਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਖੂਬਸੂਰਤ ਪਲਾਜ਼ਾ ਦਾ ਨਿਰਮਾਣ ਕੀਤਾ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਸਥਲ ਦਾ ਸੁੰਦਰੀ ਕਰਨ ਕੀਤਾ। 

ਆਪਣਾ ਪਿੰਡ ਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਪ੍ਰਾਜੈਕਟਾਂ ਨੂੰ ਲਿਆਂਦਾ। ਉਹਨਾਂ ਕਿਹਾ ਕਿ ਸਾਰੇ ਵਿਰਾਸਤੀ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ 1500 ਕਰੋੜ ਰੁਪਏ ਖਰਚੇ ਜਾਣਗੇ।ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ’ਤੇ ਵਪਾਰ ਮੁੜ ਸ਼ੁਰੂ ਕਰਨ ਦੇ ਯਤਨ ਕਰਾਂਗੇ ਤੇ ਅਸੀਂ ਸਰਹੱਦੀ ਪੱਟੀ ਲਈ ਵਿਸ਼ੇਸ਼ ਉਦਯੋਗਿਕ ਨੀਤੀ ਦੀ ਸਿਰਜਣਾ ਕਰਨ ਵਾਸਤੇ ਵਚਨਬੱਧ ਹਾਂ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦੀ ਹਮਾਇਤ ਕਰਨ ਜੋ ਇਕਲੌਤੀ ਪਾਰਟੀ ਹੈ ਜਿਸਨੇ ਸ਼ਹਿਰਾਂ ਤੇ ਸਰਹੱਦੀ ਪੱਟੀ ਨੂੰ ਵਿਕਾਸ ਦੇ ਮਾਮਲੇ ਵਿਚ ਨਵੇਂ ਸਿਖ਼ਰਾਂ ’ਤੇ ਲਿਆਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਅੰਮ੍ਰਿਤਸਰ ਸਿਆਸੀ ਬੇਰੁਖੀ ਦਾ ਸ਼ਿਕਾਰ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪਾਰਟੀ ਤੇ ਨਾ ਹੀ ਆਪ ਨੇ ਪਵਿੱਤਰ ਸ਼ਹਿਰ ਵਾਸਤੇ ਕੁਝ ਕੀਤਾ ਹੈ।

ਪਾਰਟੀ ਪ੍ਰਧਾਨ ਨੇ ਸ਼ਹਿਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਿਹਨਾਂ ਨੇ ਦੱਸਿਆ ਕਿ ਕਾਨੂੰਨ ਵਿਵਸਥਾ, ਨਸ਼ਿਆਂ,ਬੇਰੋਜ਼ਗਾਰੀ, ਮਾੜੇ ਕੁਸ਼ਾਸ਼ਨ ਤੇ ਮਾੜੇ ਸ਼ਹਿਰੀ ਨਾਗਰਿਕ ਸਹੂਲਤਾਂ ਦੇ ਹਾਲਾਤ ਬਣੇ ਹੋਏ ਹਨ। ਉਹਨਾਂ ਨੇ ਲੋਕਾਂ ਨੂੰ  ਅਪੀਲ  ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਸ੍ਰੀ ਅਨਿਲ ਜੋਸ਼ੀ ਸ਼ਹਿਰ ਵਿਚੋਂ ਵੱਡੀ ਜਿੱਤ ਹਾਸਲ ਕਰ ਸਕਣ ਕਿਉਂਕਿ ਉਹਨਾਂ ਨੂੰ ਵਿਕਾਸ ਦਾ ਮਸੀਹਾ ਮੰਨਿਆ ਜਾਂਦਾ ਹੈ। ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ਾਲ ਰੋਡ ਸ਼ੋਅ ਦੌਰਾਨ ਪਾਰਟੀ ਪ੍ਰਧਾਨ ਦੇ ਨਾਲ ਹਾਜ਼ਰ ਸੀ।

 

Tags: Sukhbir Singh Badal , Shiromani Akali Dal , SAD , Akali Dal , Lok Sabha Elections 2024 , General Elections 2024 , Lok Sabha Election , Lok Sabha 2024 , Anurag Thakur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD