Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 29 May 2024

Last updated on: May 29, 2024, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਸਿਵਲ ਤੇ ਪੁਲਿਸ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਨਰਲ ਆਬਜ਼ਰਵਰ ਸ਼੍ਰੀ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੀ ਹਾਜ਼ਰੀ ਵਿੱਚ ਉਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। 

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ 5 ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ ਤੇ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਜ਼ਿਲਿ੍ਹਆਂ ਦੇ ਵਿਧਾਨ ਸਭਾ ਸੈਗਮੈਂਟਾਂ ’ਚ ਵੋਟਿੰਗ ਤੇ ਗਿਣਤੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਨੇ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਆਪਸੀ ਮਿਲਵਰਤਨ ਅਤੇ ਤਨਦੇਹੀ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ, ਹੁਣ ਤੱਕ ਹੋਈਆਂ ਬਰਾਮਦਗੀਆਂ, ਹਥਿਆਰ ਜਮ੍ਹਾਂ ਕਰਵਾਉਣ ਦੀ ਸਥਿਤੀ ਆਦਿ ਬਾਰੇ ਜਾਇਜ਼ਾ ਲਿਆ। 

ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਉਮੀਦਵਾਰਾਂ ਦੇ ਚੋਣ ਖਰਚਿਆਂ, ਨਗਦੀ ਲਿਜਾਉਣ ਸਬੰਧੀ ਦਿਸ਼ਾ ਨਿਰਦੇਸ਼ਾਂ, ਸ਼ਰਾਬ ਜਾਂ ਹੋਰ ਨਸ਼ਿਆਂ, ਵੋਟਰਾਂ ਨੂੰ ਭਰਮਾਉਣ ਲਈ ਉਪਹਾਰਾਂ ਆਦਿ ਦੀ ਵੰਡ ਦੇ ਰੋਕਥਾਮ ਪ੍ਰਬੰਧਾਂ, ਵਾਹਨਾਂ ਦੀ ਚੈਕਿੰਗ, ਛਾਪਾਮਾਰੀ ਵਿਵਸਥਾਵਾਂ, ਸੀ-ਵਿਜਿਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਆਦਿ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੋਵੇਂ ਸਪੈਸ਼ਲ ਆਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਣ ਕਾਰਜਾਂ ਲਈ ਤਾਇਨਾਤ ਸਮੁੱਚੇ ਪ੍ਰਸ਼ਾਸਨਿਕ ਤੇ ਪੁਲਿਸ ਅਮਲੇ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਬਿੰਨ ਲਾਗੂ ਕਰਨ ਸਬੰਧੀ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ। 

ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹਰੇਕ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਰੋਕਥਾਮ ਲਈ ਪੁਲਿਸ, ਐਕਸਾਈਜ਼, ਜੀ.ਐਸ.ਟੀ, ਸਟੇਟ ਟੈਕਸ, ਆਮਦਨ ਕਰ, ਐਸ.ਐਸ.ਟੀ, ਐਫ.ਐਸ.ਟੀ ਸਮੇਤ ਹੋਰ ਚੌਕਸੀ ਟੀਮਾਂ 24 ਘੰਟੇ ਕਾਰਜਸ਼ੀਲ ਹਨ ਅਤੇ ਅੰਤਰ ਰਾਜੀ ਨਾਕਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੂ ਤੇ ਤੇਜ਼ ਗਰਮੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ ਅਤੇ ਦਿਵਿਆਂਗਜਨ ਵੋਟਰਾਂ ਲਈ ਵੀ ਵ੍ਹੀਲ ਚੇਅਰ ਸਮੇਤ ਹੋਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਰੈਂਡੇਮਾਈਜੇਸ਼ਨ ਪ੍ਰਕਿਰਿਆਵਾਂ ਤੇ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਮੈਡੀਕਲ ਟੀਮਾਂ ਦੀ ਉਪਲਬਧਤਾ, ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਦੇ ਐਸ.ਓ.ਪੀਜ਼ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਪੋਲਿੰਗ ਬੂਥਾਂ ਵਿੱਚ ਚੋਣ ਅਮਲ ਦੀ ਸਫ਼ਲਤਾ ਲਈ ਨਿਰਧਾਰਿਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਸਭ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ।

ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਡੀ.ਐਸ.ਪੀਜ਼, ਸਮੂਹ ਆਬਜ਼ਰਵਰਾਂ ਦੇ ਤਾਲਮੇਲ ਅਧਿਕਾਰੀ, ਵੱਖ-ਵੱਖ ਚੌਕਸੀ ਟੀਮਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD