Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ

ਜ਼ਿਲ੍ਹਾ ਚੋਣ ਅਫ਼ਸਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 30 May 2024

Last updated on: May 30, 2024, 00:00 IST

ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇੱਕ ਪੈਦਲ ਮਾਰਚ ਦਫਤਰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਪੋਲਿੰਗ ਬੂਥ ਸਰਕਾਰੀ ਆਈ.ਟੀ.ਆਈ. ਲੜਕੀਆਂ ਰੂਪਨਗਰ ਤੱਕ ਕੱਢਿਆ ਗਿਆ, ਜਿਸਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਪੈਦਲ ਮਾਰਚ ਦਾ ਉਦੇਸ਼ ਯੁਵਾ ਵੋਟਰਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਵਿੱਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਪ੍ਰਤੀ ਆਕਰਸ਼ਿਤ ਕਰਨਾ ਸੀ।

ਉਨ੍ਹਾਂ ਕਿਹਾ ਕਿ ਵੋਟਾਂ ਪ੍ਰਤੀ ਸਾਡਾ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਕਿਉੰਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਦੀ ਵਰਤੋਂ ਨਾਲ ਅਸੀਂ ਆਪਣੇ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਲਈ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ।

ਇਸ ਪੈਦਲ ਮਾਰਚ ਵਿੱਚ ਕਰੀਬ 200 ਵੋਟਰਾਂ ਨੇ ਹਿੱਸਾ ਲਿਆ। ਇਸ ਪੈਦਲ ਮਾਰਚ ਦੌਰਾਨ ਨਾਅਰੇ ਲਾ ਕੇ ਇਲਾਕੇ ਦੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਕੋਈ ਵੀ ਨੌਜਵਾਨ ਵੋਟਰ ਵੋਟ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਕਮ ਨੋਡਲ ਅਫਸਰ ਫਾਰ ਸਵੀਪ ਸ਼੍ਰੀ ਮਾਈਕਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਕੁਲਦੀਪ ਚੁੱਘ, ਅਸਿਸਟੈਂਟ ਨੋਡਲ ਅਫਸਰ ਵਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD