Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੋਕ ਸਭਾ ਚੋਣਾਂ ਸਬੰਧੀ ਹਰ ਪੱਖ ਤੋਂ ਤਿਆਰੀਆਂ ਤੇ ਸੁਰੱਖਿਆ ਦੀ ਕੀਤੀ ਸਮੀਖਿਆ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਿਰੋਜ਼ਪੁਰ , 30 May 2024

Last updated on: May 30, 2024, 00:00 IST

ਲੋਕ ਸਭਾ ਹਲਕਾ 10-ਫਿਰੋਜ਼ਪੁਰ ਦੇ ਹਰੇਕ ਵੋਟਰ ਦੀ ਵੋਟਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਹਰ ਪੱਖ ਤੋਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਲਈ ਨਿਯੁਕਤ ਸਪੈਸ਼ਲ ਜਨਰਲ ਚੋਣ ਨਿਗਰਾਨ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਆਰ.ਓ ਕਮ- ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਡਾ. ਸੇਨੂ ਦੁੱਗਲ ਸਮੇਤ ਐਸ.ਐਸ.ਪੀ. ਫ਼ਿਰੋਜ਼ਪੁਰ ਸੋਮਿਆ ਮਿਸ਼ਰਾ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਭਾਗੀਰਥ ਮੀਨਾ, ਐਸ.ਐਸ.ਪੀ. ਫ਼ਾਜ਼ਿਲਕਾ ਡਾ. ਪ੍ਰਗਿਆ ਜੈਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। 

ਮੀਟਿੰਗ ਵਿੱਚ ਜਨਰਲ ਅਬਜ਼ਰਵਰ ਸ਼੍ਰੀ ਲਕਸ਼ਮੀਕਾਂਤ ਰੈੱਡੀ ਆਈ.ਏ.ਐਸ, ਖਰਚਾ ਅਬਜ਼ਰਵਰ ਸ੍ਰੀ ਨਾਗੇਂਦਰ ਯਾਦਵ ਆਈ.ਆਰ.ਐਸ, ਪੁਲਿਸ ਅਬਜ਼ਰਵਰ ਸ੍ਰੀ ਏ.ਆਰ.ਦਾਮੋਦਰ ਆਈ.ਪੀ.ਐਸ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸਹੂਲਤ, ਈ.ਵੀ.ਐਮ ਦੀ ਸੁਰੱਖਿਆ, ਚੋਣ ਅਮਲੇ ਦੀ ਤਾਇਨਾਤੀ, ਕਿਸੇ ਘਟਨਾ ਦੇ ਵਾਪਰਨ ਦੌਰਾਨ ਰਿਸਪੌਂਸ ਟਾਈਮ, ਗਰਮੀ ਦੇ ਮੱਦੇਨਜ਼ਰ ਪਾਣੀ, ਕੂਲਰ ਆਦਿ ਦੇ ਪ੍ਰਬੰਧਨ ਤੋਂ ਇਲਾਵਾ ਮੀਡੀਆ ਰਾਹੀਂ ਪ੍ਰਾਪਤ ਹੋ ਰਹੀਆਂ ਖਬਰਾਂ ਤੇ ਚੋਣ ਵਾਲੇ ਦਿਨ ਅਤੇ ਇੱਕ ਦਿਨ ਪਹਿਲਾਂ ਕੜੀ ਨਜ਼ਰ ਰੱਖਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਅਧਿਕਾਰੀਆਂ ਨਾਲ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਦੌਰਾਨ ਆਪਣਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਚੋਣਾਂ ਵਿੱਚ ਡਿਊਟੀ ਕਰਨ ਵਾਲੇ ਹਰੇਕ ਅਧਿਕਾਰੀ/ਕਰਮਚਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਚੋਣਾਂ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਬਿਨਾਂ ਕਿਸੇ ਵਿਘਨ ਦੇ ਨੇਪਰੇ ਚੜ ਜਾਣ। ਉਨ੍ਹਾਂ ਚੋਣਾਂ ਸਬੰਧੀ ਕੀਤੇ ਗਏ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਹਰ ਪਹਿਲੂ ’ਤੇ ਹੋਰ ਚੌਕਸੀ ਵਰਤਨ ਦੇ ਨਿਰਦੇਸ਼ ਦਿੱਤੇ।

ਹਲਕੇ ਦੇ ਸਾਰੇ ਵੋਟਰਾਂ ਅਤੇ ਆਮ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕੋਈ ਵੀ ਜਾਣੇ-ਅਣਜਾਣੇ ਅਣਗਹਿਲੀ, ਕੋਤਾਹੀ ਅਤੇ ਸ਼ਿਕਾਇਤ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਹਰ ਨਾਗਰਿਕ ਵਲੋਂ ਉਨ੍ਹਾਂ ਦੇ ਧਿਆਨ ਹਿੱਤ ਲਿਆਂਦੀ ਜਾਣਕਾਰੀ/ਸ਼ਿਕਾਇਤ ਤੇ ਬਿਨਾਂ ਕੋਈ ਸਮਾਂ ਗਵਾਇਆ ਤੁਰੰਤ ਕਾਰਵਾਈ ਕੀਤੀ ਜਾਵੇਗੀ ।       

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼, ਏ.ਸੀ.ਐਫ਼.ਏ. ਸ਼੍ਰੀ ਹਰਜਸਦੀਪ ਸਿੰਘ ਸਿੱਧੂ, ਲਾਇਜ਼ਨ ਅਫਸਰ ਪ੍ਰਗਟ ਸਿੰਘ ਬਰਾੜ, ਜਗਦੀਪ ਸਿੰਘ ਸੰਧੂ, ਟੀਮਾਂ ਦੇ ਇੰਚਾਰਜਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਵੀਡੀਓ ਕਾਨਵਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਫ਼ਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਨੇ ਸਬੰਧਤ ਜ਼ਿਲ੍ਹਿਆਂ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਅਤੇ ਚੋਣਾਂ ਦੌਰਾਨ ਕਾਰਗੁਜ਼ਾਰੀ ਬਾਰੇ ਸਪੈਸ਼ਲ ਜਨਰਲ ਚੋਣ ਆਬਜ਼ਰਵਰਜ਼ ਨੂੰ ਜਾਣੂ ਕਰਵਾਇਆ। 

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD