Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

ਅਫ਼ਵਾਹਾਂ ਫੈਲਾਉਣ ਵਾਲਿਆਂ 'ਤੇ ਵਿਸ਼ਵਾਸ ਨਾ ਕਰੋ, ਪੰਜਾਬ ਵਿਚ ਕੋਈ ਵੀ ਭੁੱਖਾ ਨਹੀਂ ਸੌਵੇਂਗਾ, ਇਹ ਮੇਰੀ ਜ਼ਿੰਮੇਵਾਰੀ ਹੈ: ਮੁੱਖ ਮੰਤਰੀ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Dr. Balbir Singh, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਪਟਿਆਲਾ , 30 May 2024

Last updated on: May 30, 2024, 00:00 IST

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਜ਼ਰੂਰ ਵੋਟ ਪਾਉਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਹੀ ਜ਼ਰੂਰੀ ਹੈ। 

ਰੋਡ ਸ਼ੋਅ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਅਖ਼ਬਾਰਾਂ, ਜਿਨ੍ਹਾਂ ਦੇ ਮਾਲਕ ਸਾਡੇ ਸ਼ਹੀਦਾਂ ਦੇ ਕਫਨਾਂ ਦਾ ਪੈਸਾ ਖਾ ਗਏ ਅਤੇ ਹੁਣ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਅਸੀਂ ਰਾਸ਼ਨ ਕਾਰਡ ਰੱਦ ਕਰ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਰਾ ਝੂਠ ਅਤੇ ਬੇਬੁਨਿਆਦ ਅਫ਼ਵਾਹ ਹੈ। ਉਹ ਚੋਣਾਂ ਤੋਂ ਠੀਕ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ।  ਲੋਕਾਂ ਨੂੰ ਅਜਿਹੀਆਂ ਅਫ਼ਵਾਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਖ਼ਬਰਾਂ 'ਤੇ ਧਿਆਨ ਨਹੀਂ ਦੇਣਾ ਚਾਹੀਦਾ।  

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ, ਸਗੋਂ ਜਿਨ੍ਹਾਂ ਲੋਕਾਂ ਕੋਲ ਅਜੇ ਤੱਕ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਆਮ ਲੋਕਾਂ ਲਈ ਕੋਈ ਵੀ ਸਹੂਲਤ ਬੰਦ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਕੋਈ ਭੁੱਖਾ ਨਹੀਂ ਸੌਵੇਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਹਿਲਾਂ ਵਾਂਗ ਹੀ ਕਣਕ ਅਤੇ ਆਟਾ ਵੰਡੇਗੀ ਅਤੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ। 

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਉਨ੍ਹਾਂ 'ਤੇ ਜਾਂ ਅਰਵਿੰਦ ਕੇਜਰੀਵਾਲ 'ਤੇ ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ, ਸਕੂਲ ਅਤੇ ਹਸਪਤਾਲ ਬਣਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਇੱਕ ਥਰਮਲ ਪਾਵਰ ਪਲਾਂਟ ਵੀ ਖ਼ਰੀਦਿਆ ਹੈ।  

ਸਿਰਫ਼ ਪੰਜਾਬ ਵਿਰੋਧੀ ਅਤੇ ਭ੍ਰਿਸ਼ਟ ਤਾਕਤਾਂ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਉਹ (ਦੂਸਰੀਆਂ ਪਾਰਟੀਆਂ) ਵੀ ਵੋਟਾਂ ਲਈ ਪੈਸੇ ਵੰਡਣਗੀਆਂ, “ਪੈਸੇ ਲੈਣ ਤੋਂ ਇਨਕਾਰ ਨਾ ਕਰਿਓ”। ਪਰ ਪੈਸੇ ਲੈ ਕੇ ਆਪਣੀ ਮਰਜ਼ੀ ਅਨੁਸਾਰ ਅਤੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਹੀ ਵੋਟ ਪਾਓ। ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਪਹਿਲੀ ਜੂਨ ਤੋਂ ਬਾਅਦ ਸਭ ਕੁਝ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।

ਭਗਵੰਤ ਮਾਨ ਨੇ ਪਟਿਆਲਾ ਦੇ ਕੈਪਟਨ ਪਰਿਵਾਰ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਦੌਰਾਨ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸੀ, ਅੰਗਰੇਜ਼ਾਂ ਦੇ ਰਾਜ ਦੌਰਾਨ ਉਹ ਅੰਗਰੇਜ਼ਾਂ ਨਾਲ ਰਲ ਗਏ ਸਨ, ਅਕਾਲੀ ਸਰਕਾਰ ਦੇ ਸਮੇਂ ਉਹ ਅਕਾਲੀ ਸਨ ਅਤੇ ਕਾਂਗਰਸ ਦੇ ਰਾਜ ਦੌਰਾਨ ਉਹ ਕਾਂਗਰਸ 'ਚ ਸਨ। ਹੁਣ ਭਾਜਪਾ ਦੀ ਸਰਕਾਰ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਕਦੇ ਆਮ ਲੋਕਾਂ ਲਈ ਕੁਝ ਕੀਤਾ ਹੈ। 

ਭਗਵੰਤ ਮਾਨ ਨੇ 'ਆਪ' ਦੇ ਰੋਡ ਸ਼ੋਅ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ 'ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਥੱਕਣ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੋਦੀ ਦੀ ਰੈਲੀ ਵਿੱਚ ਭੀੜ ਦਿਖਾਉਣ ਲਈ 400 ਰੁਪਏ ਪ੍ਰਤੀ ਵਿਅਕਤੀ ਦਿਹਾੜੀ ‘ਤੇ ਲੋਕ ਲੈ ਕੇ ਆਏ ਸਨ ਅਤੇ ਬਾਅਦ ਵਿੱਚ ਉਨ੍ਹਾਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2  ਵੀ ਸੁਣਾਈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dr. Balbir Singh , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD