Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ

ਦੁਕਾਨਦਾਰਾਂ ਨੂੰ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਮਦਦ ਦੇਣ ਦਾ ਭਰੋਸਾ ਦੁਆਇਆ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਪਟਿਆਲਾ , 31 May 2024

Last updated on: May 31, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਵਿਚ ਖੋਖਿਆਂ ਨੂੰ ਅੱਗ ਲੱਗਣ ਕਾਰਨ ਗਰੀਬ ਲੋਕਾਂ ਦੇ ਹੋਏ ਲੱਖਾਂ ਦੇ ਨੁਕਸਾਨ ਦੇ ਮਾਮਲੇ ਦਾ ਜਾਇਜ਼ਾ ਲਿਆ ਤੇ ਸਰਕਾਰ ਤੋਂ ਮੰਗ ਕੀਤੀ ਤੇ ਪੀੜਤਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਹੈ। 

ਅੱਜ 16 ਗਰੀਬ ਵਿਅਕਤੀ ਜਿਹੜੇ 30-35 ਸਾਲਾਂ ਤੋਂ ਇਥੇ ਦੁਕਾਨਾਂ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ, ਜੋ ਇਹਨਾਂ ਲਈ ਸਥਾਈ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਏ ਹਨ।

ਉਹਨਾਂ ਕਿਹਾ ਕਿ ਮੈਂ ਦੋ ਵਾਰ ਮੁਹਾਲੀ ਦਾ ਇੰਚਾਰਜ ਸੀ, ਅਸੀਂ ਇਕ ਵੀ ਖੋਖਾ ਨਹੀਂ ਰਹਿਣ ਦਿੱਤਾ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਅਸੀਂ ਇਹਨਾਂ ਨੂੰ ਦਿੱਤੀਆਂ ਤੇ  1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੀ ਦੁਕਾਨਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਗਰੀਬ ਆਦਮੀਆਂ ਦਾ ਨੁਕਸਾਨ ਹੋਣਾ ਬਹੁਤ ਹੀ ਦੁਖਦਾਈ ਹੈ। 

ਉਹਨਾਂ ਕਿਹਾ ਕਿ ਇਕ ਗਰੀਬ ਚਾਹ ਦਾ ਕੰਮ ਕਰਦਾ ਹੈ ਜਿਹੜਾ ਹੁਣ ਸਿਲੰਡਰ ਵੀ ਨਹੀਂ ਖਰੀਦ ਸਕਦਾ, ਉਹ ਪੂਰੀ ਤਰ੍ਹਾਂ ਆਰਥਿਕ ਤੌਰ ’ਤੇ ਤਬਾਹ ਹੋ ਚੁੱਕਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ 7500 ਕਰੋੜ ਰੁਪਏ ਦਾ ਘੁਟਾਲਾ ਬਿਜਲੀ ਬੋਰਡ ਵਿਚ ਭਗਵੰਤ ਮਾਨ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਘਟੋ ਘੱਟ 50-50 ਹਜ਼ਾਰ ਰੁਪਏ ਤੇ ਇਕ-ਇਕ ਲੱਖ ਰੁਪਏ ਦਾ ਫੌਰੀ ਮੁਆਵਜ਼ਾ ਪ੍ਰਸ਼ਾਸਨ ਦੇਵੇ ਅਤੇ ਇਹਨਾਂ ਨੂੰ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ।

ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਆਪ ਸਰਕਾਰ ਹੈ ਤੇ ਇਥੇ ਵਿਧਾਇਕ ਸਾਹਿਬ ਮੇਅਰ ਵੀ ਰਹੇ ਹਨ, ਉਹਨਾਂ ਨੂੰ ਇਕ-ਇਕ ਚੀਜ਼ ਦਾ ਪਤਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ ਇਹਨਾਂ ਨੂੰ ਪੱਕੀਆਂ ਦੁਕਾਨਾਂ ਵੀ ਬਣਾ ਕੇ ਦੇਵਾਂਗੇ ਤਾਂ ਜੋ ਇਹ ਆਪਣੇ ਪੈਰਾਂ ਸਿਰ ਹੋ ਸਕਣ।

ਉਹਨਾਂ ਕਿਹਾ ਕਿ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਚੋਣ ਪ੍ਰਚਾਰ ’ਤੇ ਅਰਬਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਡਿਪਟੀ ਕਮਿਸ਼ਨਰ, ਐਸ ਡੀ ਐਮ ਤੇ ਹੋਰ ਅਫਸਰਾਂ ਨੂੰ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਸੀ।

ਉਹਨਾਂ ਕਿਹਾ ਕਿ ਮੈਂ ਫਿਰ ਅਪੀਲ ਕਰਦਾ ਹਾਂ ਕਿ ਅਫਸਰਸ਼ਾਹੀ ਤੇ ਸਰਕਾਰ ਇਥੇ ਆ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਖੁਦ ਅਜਿਹੇ ਮਾਮਲਿਆਂ ਵਿਚ ਮੌਕੇ ’ਤੇ ਪਹੁੰਚ ਕੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਮੁਆਵਜ਼ਾ ਦਿੰਦੇ ਸਨ। 

ਉਹਨਾਂ ਕਿਹਾ ਕਿ ਹੁਣ ਤੱਕ ਤਾਂ ਟਵੀਟ ਮੁੱਖ ਮੰਤਰੀ ਵੱਲੋਂ ਆ ਜਾਣਾ ਚਾਹੀਦਾ ਸੀ ਕਿ ਇਹਨਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਧਰਮਵੀਰ ਗਾਂਧੀ ਤਾਂ ਬਤੌਰ ਐਮ ਪੀ ਲੋਕ ਸਭਾ ਵਿਚ ਵੀ ਜਾ ਕੇ ਨਹੀਂ ਵੜ੍ਹੇ, ਉਹ ਕਿਸ ਤਰੀਕੇ ਲੋਕਾਂ ਨੂੰ ਐਮ ਪੀ ਲੈਡ ਫੰਡ ਦੇਣ ਦਾ ਭਰੋਸਾ ਦੁਆ ਸਕਦੇ ਹਨ।

ਐਨ ਕੇ ਸ਼ਰਮਾ ਨੇ ਕਿਹਾ ਕਿ ਮੈਂ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਇਹਨਾਂ ਦੁਕਾਨਦਾਰਾਂ ਦੀ ਨਿੱਜੀ ਮਦਦ ਕਰਾਂਗਾ ਕਿਉਂਕਿ ਇਸ ਵੇਲੇ ਚੋਣ ਜ਼ਾਬਤਾ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਚੋਣਾਂ ਉਪਰੰਤ ਉਹ ਤਾਲਮੇਲ ਕਰ ਕੇ ਇਹਨਾਂ ਦੀਆਂ ਦੁਕਾਨਾਂ ਪੱਕੀਆਂ ਬਣਵਾ ਕੇ ਦੇਣਗੇ, ਇਹ ਵਾਅਦਾ ਕਰਦੇ ਹਨ।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD