Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਨਾਮਧਾਰੀ ਭਾਈਚਾਰੇ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੋਨੀ ਨੂੰ ਆਪਣਾ ਬਿਨ੍ਹਾਂ ਸ਼ਰਤ ਤੇ ਸਮਰਥਨ ਦੇਣ ਦਾ ਐਲਾਨ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਸ਼੍ਰੀਮਤੀ ਸੋਨੀ ਦੇ ਸਪੁੱਤਰ ਅਨੂਪ ਸੋਨੀ ਦੀ ਹਾਜ਼ਰੀ ਵਿਚ ਨਾਮਧਾਰੀ ਭਾਈਚਾਰੇ ਦੇ ਲੋਕ ਸੋਨੀ ਦੇ ਹੱਕ ਵਿਚ ਆਪਣਾ ਸਮਰਥਨ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 25 Apr 2014

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੀ ਸਥਿਤੀ ਉਸ ਸਮੇਂ ਹੋਰ ਮਜਬੂਤ ਹੋ ਗਈ ਜਦੋ ਅੱਜ ਸੈਕਟਰ 68 ਦੇ ਪਾਰਕ ਵਿਖੇ ਭਗਤ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇੱਕਤਰ ਹੋਏ ਨਾਮਧਾਰੀ ਭਾਈਚਾਰੇ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਸੋਨੀ ਨੂੰ ਆਪਣਾ ਬਿਨ੍ਹਾਂ ਸ਼ਰਤ ਤੇ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਜਿਕਰਯੋਗ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਅੰਦਰ ਨਾਮਧਾਰੀ ਭਾਈਚਾਰੇ ਦੀ ਵੱਡੀ ਗਿਣਤੀ ਹੈ । ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਅਤੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਸਪੁੱਤਰ ਸ਼੍ਰੀ ਅਨੂਪ ਸੋਨੀ, ਸਾਬਕਾ ਰੇਲਵੇ ਮੰਤਰੀ ਸ਼੍ਰੀ ਮਨੀਸ਼ ਬਾਂਸਲ ਦੀ ਮੌਜੂਦਗੀ ਵਿਚ ਨਾਮਧਾਰੀ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਜਿਸ ਵਿਚ ਸਾਰੀਆਂ ਜਾਤਾਂ ਅਤੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਜੋ ਕਿ ਦੇਸ਼ ਦਾ ਸਰਬਪੱਖੀ ਵਿਕਾਸ ਕਰਵਾਉਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਨਾਮਧਾਰੀ ਭਾਈਚਾਰੇ ਨੇ ਕਾਫੀ ਵਿਚਾਰ ਵਟਾਂਦਰੇ ਮਗਰੋਂ ਬਿਨ੍ਹਾਂ ਕਿਸੇ ਸ਼ਰਤ ਤੋਂ ਸ਼੍ਰੀਮਤੀ ਸੋਨੀ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ  ਅਤੇ ਉਨ੍ਹਾ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾ ਕੇ ਸ਼੍ਰੀਮਤੀ ਸੋਨੀ ਨੂੰ ਕਾਮਯਾਬ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਸ਼ੀ੍ਰਮਤੀ ਸੋਨੀ ਦੇ ਸਪੁੱਤਰ ਅਨੂਪ ਸੋਨੀ ਨੇ ਸਮੁੱਚੇ ਨਾਮਧਾਰੀ ਭਾਈਚਾਰੇ ਦਾ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਬਦਲੇ ਧੰਨਵਾਦ ਕੀਤਾ ਅਤੇ ਉਨ੍ਹਾ ਨੂੰ ਭਰੋਸਾ ਦਿਵਾਇਆ ਕਿ ਸ਼੍ਰੀਮਤੀ ਸੋਨੀ ਦੇ ਚੋਣ ਜਿੱਤਣ ਮਗਰੋਂ ਨਾਮਧਾਰੀ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕਰਵਾਈਆਂ ਜਾਣਗੀਆਂ। ਇਸ ਸਮਾਗਮ ਦੇ ਵਿਚ ਸੂਬਾ ਅਮਰੀਕ ਸਿੰਘ, ਭਗਤ ਸਿੰਘ ਨਾਮਧਾਰੀ, ਹਜ਼ਾਰਾ ਸਿੰਘ, ਸਤਿਨਾਮ ਸਿੰਘ, ਗੁਰਸੇਵ ਸਿੰਘ, ਜਸਪਾਲ ਸਿੰਘ, ਰਤਨ ਸਿੰਘ, ਗੁਰਚਰਨ ਸਿੰਘ, ਮਦਨ ਸਿੰਘ, ਗੁਰਬਖ਼ਸ਼ ਸਿੰਘ, ਜੋਗਿੰਦਰ ਸਿੰਘ, ਬੂਟਾ ਸਿੰਘ, ਜਸਮੇਰ ਸਿੰਘ, ਤੇਜਿੰਦਰ ਸਿੰਘ, ਨਵਦੀਪ ਸਿੰਘ, ਬਲਵਿੰਦਰ ਸਿੰਘ, ਰਾਜਪਾਲ ਸਿੰਘ, ਸੁਖਚੈਨ ਸਿੰਘ, ਸਤਪਾਲ ਕੌਰ ਤੂਰ, ਚੰਡੀਗੜ੍ਹ ਐਨ.ਐਸ.ਯੂ.ਆਈ ਦੇ ਪ੍ਰਧਾਨ ਗੁਰਜੋਦ ਸੰਧੂ, ਬੂਟਾ ਸਿੰਘ ਸੋਹਾਣਾ, ਹਰਜੀਤ ਸਿੰਘ ਘੋਲੂ ਸੋਹਾਣਾ, ਪ੍ਰੋ. ਹਰਲਾਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD