Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ 'ਤੇ ਜ਼ੋਰ ਦਿੱਤਾ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 31 May 2024

Last updated on: May 31, 2024, 00:00 IST

ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ।

ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ  ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ  ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ 'ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। 

ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ। ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ 'ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ।

ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD