Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ, ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ

Harpreet Singh Sudan, DC Sri Mukatsar Sahib,  Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Jun 2024

Last updated on: Jun 01, 2024, 00:00 IST

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ੲ ੇਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਆਈ ਪੀ ਐਸ ਨੇ ਅੱਜ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਨੇ ਚੋਣਾਂ ਵਿੱਚ ਉਤਸਾਹ ਨਾਲ ਭਾਗ ਲਿਆ ਅਤੇ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵੋਟਰ ਮਤਦਾਨ ਕੇਂਦਰਾਂ ਤੇ ਪਹੁੰਚੇ। 

ਉਹਨਾਂ ਦੱਸਿਆ ਕਿ ਮਤਦਾਨ ਕੇਂਦਰਾਂ ਤੇ ਵੋਟਰਾਂ ਲਈ ਛਬੀਲ, ਛਾਂ ਅਤੇ ਹੋਰ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਸਨ। ਉਹਨਾਂ ਨੇ ਆਖਿਆ ਕਿ ਮਾਡਲ ਪੋਲਿੰਗ ਬੂਥ, ਗਰੀਨ ਪੋਲਿੰਗ ਬੂਥ, ਪਿੰਕ ਪੋਲਿੰਗ ਬੂਥ, ਯੂਥ ਪੋਲਿੰਗ ਬੂਥ ਵੀ ਬਣਾਏ ਗਏ ਸਨ। ਇਸ ਮੌਕੇ ਉਨਾਂ ਨੇ ਚੋਣ ਅਮਲੇ ਦੀ ਹੌਸਲਾ ਅਫਜਾਈ ਵੀ ਕੀਤੀ। ਉਹਨਾਂ ਦੇ ਨਾਲ ਦੌਰਾ ਕਰ ਰਹੇ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਆਖਿਆ ਕਿ ਪੁਲਿਸ ਵੱਲੋਂ ਜਿਲ੍ਹੇ ਵਿੱਚ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਰਾਜਸਥਾਨ ਅਤੇ ਹਰਿਆਣੇ ਨਾਲ ਲੱਗਦੀ ਸਰਹੱਦ ਨੂੰ ਵੀ ਸ਼ੀਲ ਕੀਤਾ ਗਿਆ ਸੀ। 

ਦੂਜੇ ਜ਼ਿਲ੍ਹਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਵੀ ਪੂਰੀ ਚੌਕਸੀ ਰੱਖੀ ਜਾ ਰਹੀ ਸੀ। ਜਦਕਿ ਹਰੇਕ ਪੋਲਿੰਗ ਬੂਥ ਤੇ ਸੁਰੱਖਿਆ ਵਿਵਸਥਾ ਕੀਤੀ ਗਈ ਸੀ । ਸੰਵੇਦਨਸ਼ੀਲ ਬੂਥਾਂ ਤੇ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਉਨਾਂ ਨੇ ਪਿੰਡ ਮਿਠੜੀ ਬੁੱਧ ਗਿਰ, ਪਿੰਡ ਬਾਦਲ, ਮਲੋਟ ਸ਼ਹਿਰ ਆਦਿ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਐਸਐਸਪੀ ਸ੍ਰੀ ਭਾਗੀਰਥ ਮੀਨਾ ਨੇ ਪਿੰਡ ਝਬੇਲ ਵਾਲੀ, ਪਿੰਡ ਵੜਿੰਗ, ਪਿੰਡ ਹਰੀਕੇ ਕਲਾਂ,  ਕੋਟਲੀ ਦੀਵਾਨ ਪਿੰਡ ਵਧਾਈ, ਪਿੰਡ ਫੱਤਣਵਾਲਾ, ਪਿੰਡ ਪੰਨੀਵਾਲਾ, ਪਿੰਡ ਆਲਮ ਵਾਲਾ, ਪਿੰਡ ਮਲੋਟ, ਪਿੰਡ ਭਲਾਈਆਣਾ,ਪਿੰਡ ਦੋਦਾ, ਪਿੰਡ ਗੋਨਿਆਣਾ ਵਿੱਚ ਸਰਕਾਰੀ ਸਕੂਲਾਂ ਅੰਦਰ ਚੱਲ ਰਹੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ।  

    

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD