Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Jun 2024

Last updated on: Jun 02, 2024, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ 'ਪੈੜ ਦਰ ਪੈੜ' ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਪਿਛਲੇ ਦਿਨੀਂ ਵਿਛੋੜਾ ਦੇ ਗਏ ਹਰਮਨ ਪਿਆਰੇ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ ਗਿਆ। ਫਿਰ ਸਮੂਹ ਹਾਜ਼ਰੀਨ ਵੱਲੋਂ ਮਿਲ ਕੇ 'ਪੈੜ ਦਰ ਪੈੜ' ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। 

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦਫ਼ਤਰੀ ਸਰਗਰਮੀਆਂ ਨੂੰ 'ਪੈੜ ਦਰ ਪੈੜ' ਪੁਸਤਕ ਅੰਦਰ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੁਸਤਕ ਅੰਦਰ ਭਾਸ਼ਾ ਵਿਭਾਗ, ਪੰਜਾਬ ਬਾਰੇ ਸਮੁੱਚੀ ਜਾਣਕਾਰੀ ਦੇ ਨਾਲ-ਨਾਲ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪੈੜ ਦਰ ਪੈੜ ਸਮਾਰਟ ਦਫ਼ਤਰ ਬਣਨ ਦਾ ਸਫ਼ਰ ਅਤੇ ਮਾਂ-ਬੋਲੀ ਪੰਜਾਬੀ ਲਈ ਕੀਤੀਆਂ ਦਫ਼ਤਰੀ ਸਰਗਰਮੀਆਂ, ਸਾਹਿਤਕ ਸਮਾਗਮਾਂ, ਪੁਸਤਕ ਪ੍ਰਦਰਸ਼ਨੀਆਂ, ਪ੍ਰਾਪਤੀਆਂ ਆਦਿ ਦਾ ਵਿਸਥਾਰ ਸਹਿਤ ਵੇਰਵਾ ਦਰਜ ਕੀਤਾ ਗਿਆ ਹੈ।

ਇਸ ਪੁਸਤਕ ਲੋਕ-ਅਰਪਣ ਵਿਚ ਪੁੱਜੇ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਦੀਪਕ ਮਨਮੋਹਨ ਸਿੰਘ, ਜੇ.ਬੀ.ਗੋਇਲ, ਐੱਸ.ਕੇ.ਅਗਰਵਾਲ, ਡਾ. ਦਵਿੰਦਰ ਦਮਨ, ਡਾ. ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਡਾ. ਬਲਕਾਰ ਸਿੰਘ ਸਿੱਧੂ, ਬਾਬੂ ਰਾਮ ਦੀਵਾਨਾ, ਗੁਰਪ੍ਰੀਤ ਸਿੰਘ ਨਿਆਮੀਆ, ਡਾ. ਬਲਦੇਵ ਸਪਤਰਿਸ਼ੀ, ਸੁਧਾ ਜੈਨ ਸੁਦੀਪ, ਸਤਵਿੰਦਰ ਸਿੰਘ ਧੜਾਕ, ਮਨਜੀਤ ਕੌਰ ਮੀਤ, ਸੁਰਜੀਤ ਕੌਰ ਬੈਂਸ, ਗੁਰਨਾਮ ਕੰਵਰ, ਪ੍ਰੋ. ਦਿਲਬਾਗ ਸਿੰਘ, ਸ਼੍ਰੀ ਦਰਸ਼ਨ ਤਿਉਣਾ, ਭਗਤ ਰਾਮ ਰੰਗਾੜਾ, ਗੁਰਦਰਸ਼ਨ ਸਿੰਘ ਮਾਵੀ ਵੱਲੋਂ ਪੁਸਤਕ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਗਏ। 

ਉਨ੍ਹਾਂ ਆਸ ਪ੍ਰਗਟਾਈ ਕਿ 'ਪੈੜ ਦਰ ਪੈੜ' ਪੁਸਤਕ ਭਾਸ਼ਾ ਵਿਭਾਗ, ਪੰਜਾਬ ਬਾਰੇ ਵਿਸਤ੍ਰਿਤ ਜਾਣਕਾਰੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਰਗਰਮੀਆਂ ਬਾਰੇ ਬੜਾ ਜਾਣਕਾਰੀ ਭਰਪੂਰ ਅਤੇ ਸ਼ਲਾਘਾਯੋਗ ਦਸਤਾਵੇਜ਼ ਹੈ, ਜਿਹੜਾ ਭਵਿੱਖੀ ਪੀੜ੍ਹੀ ਲਈ ਜ਼ਰੂਰ ਹੀ ਰਾਹ ਦਸੇਰਾ ਬਣੇਗਾ। ਇਨ੍ਹਾਂ ਤੋਂ ਇਲਾਵਾ ਸੁਸ਼ੀਲ ਦੁਸਾਂਝ, ਸੁਰਜੀਤ ਸੁਮਨ, ਭੁਪਿੰਦਰ ਮਟੌਰੀਆ, ਜਗਦੀਪ ਸਿੱਧੂ, ਨੀਲਮ ਨਾਰੰਗ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਰਣਯੋਧ ਰਾਣਾ, ਰਾਜਵਿੰਦਰ ਗੱਡੂ, ਪ੍ਰੋ. ਗੁਰਜੋਧ ਕੌਰ, ਇੰਦਰਜੀਤ ਪ੍ਰੇਮੀ, ਡਾ. ਮੇਘਾ ਸਿੰਘ, ਅਮਰਜੀਤ ਕੌਰ, ਰਾਜ ਕੁਮਾਰ ਸਾਹੋਵਾਲੀਆ, ਪਿਆਰਾ ਸਿੰਘ ਰਾਹੀ, ਜਸਵਿੰਦਰ ਸਿੰਘ ਕਾਇਨੌਰ, ਬਲਵਿੰਦਰ ਸਿੰਘ ਢਿੱਲੋਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਬੁਲਾਰਿਆਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD