Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 03 Jun 2024

Last updated on: Jun 03, 2024, 00:00 IST

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਗੁਰਚਰਨ ਕੌਰ ਕੋਚਰ , ਸ. ਹਸ਼ਰਨ ਸਿੰਘ ਤੇ  ਕਾਲਿਜ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਲੋਕ ਅਹਪਣ ਕੀਤੀ।

ਵਿਸ਼ਵ ਪੰਜਾਬੀ ਸਭਾ ਟਰੋਂਟੋ ਦੇ ਸੰਸਥਾਪਕ ਚੇਅਰਮੈਨ ਸਰਦਾਰ ਦਲਬੀਰ ਸਿੰਘ ਕਥੂਰੀਆ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ ਗਿਆ। ਵਿਚਾਰ ਚਰਚਾ ਦੌਰਾਨ  ਮੁਢਲੇ ਦੌਰ ਦੇ ਪਰਵਾਸੀ ਪੰਜਾਬੀ ਸਾਹਿਤ ਦੀ ਸਾਂਭ ਸੰਭਾਲ , ਪਰਵਾਸੀ ਪੰਜਾਬੀ ਸਾਹਿਤ ਨੂੰ  ਦਰਪੇਸ਼ ਚੁਣੌਤੀਆਂ  ਬਾਰੇ ਵਿਚਾਰ ਚਰਚਾ ਕੀਤੀ ਗਈ। 

ਪ੍ਰੋਗਰਾਮ ਦੇ ਆਰੰਭ ਵਿੱਚ ਡਾਕਟਰ‌ ਸ ਪ ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ  ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਉਹਨਾਂ ਨੇ ਗਦਰ ਲਹਿਰ ਦੇ ਸਾਹਿਤ ਤੋਂ ਆਪਣੀ ਗੱਲ ਆਰੰਭ ਕਰਦੇ ਹੋਏ ਕਿਹਾ ਕਿ ਪਰਵਾਸੀ ਪੰਜਾਬੀ ਸਾਹਿਤ ਦਾ ਆਰੰਭ ਗਦਰ ਲਹਿਰ ਦੇ ਸਾਹਿਤ ਨਾਲ ਸ਼ੁਰੂ ਹੁੰਦਾ ਹੈ। ਉਸ ਤੋਂ ਬਾਅਦ ਬਹੁਤ ਸਾਰੇ ਹੋਰ ਵੀ ਅਜਿਹੇ ਲੇਖਕ ਜਿਵੇਂ ਗੁਜਰਾਂਵਾਲਾ ਦੇ ਜੰਮਪਾਲ ਅਤੇ ਥਾਈਲੈਂਡ( ਸਿਆਮ) ਵਾਸੀ ਅਭੈ ਸਿੰਘ ਦੀ ਪੁਸਤਕ ਚੰਬੇ ਦੀਆਂ ਕਲੀਆਂ ,ਗਿਆਨੀ ਕੇਸਰ ਸਿੰਘ ਦੀ ਪੁਸਤਕ ਕਾਮਾਗਾਟਾ ਮਾਰੂ ਐਂਡ ਸਿਖਸ,ਪ੍ਰੋਫੈਸਰ ਦੀਦਾਰ ਸਿੰਘ ਦੀ ਪੁਸਤਕ ਲੂਣਾ ਹੁਣ ਉਪਲਭਧ ਹੀ ਨਹੀਂ ਹਨ। 

ਉਹਨਾਂ ਨੇ ਕਿਹਾ ਕਿ ਸੰਸਥਾਵਾਂ ਨੂੰ ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਹਰ ਸੰਭਵ ਕੋਸ਼ਿਸ਼ ਕਰਕੇ ਅਜਿਹੀਆਂ ਮੁੱਲਵਾਨ ਪੁਸਤਕਾਂ ਨੂੰ ਪ੍ਰਾਪਤ ਕਰਕੇ  ਆਪਣੀਆਂ ਲਾਈਬ੍ਰੇਰੀਆਂ ਵਿੱਚ ਸੰਭਾਲ ਕੇ ਰੱਖਿਆ ਜਾਵੇ ਕਿਉਂਕਿ ਕਿ  ਇਹ ਸਾਡੇ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਖਜ਼ਾਨਾ ਹਨ। ਡਾ. ਦਲਬੀਰ ਸਿੰਘ ਕਥੂਰੀਆ ਨੇ ਇਸ ਮੌਕੇ ਵਿਸ਼ਵ ਪੰਜਾਬੀ ਸਭਾ ਦੀਆਂ ਸਾਹਿਤਿਕ ਸਰਗਰਮੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। 

ਉਹਨਾਂ ਨੇ ਦੱਸਿਆ ਕਿ ਸਾਡੀ ਸਭਾ ਇਹ ਉਪਰਾਲਾ ਕਰ ਰਹੀ ਹੈ ਕਿ ਪੰਜਾਬ ਤੋਂ ਬਾਅਦ ਹਰਿਆਣੇ, ਦਿੱਲੀ ਰਾਜਸਥਾਨ ਵਿੱਚ ਵੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਯਤਨ ਕੀਤੇ ਜਾਣ ਅਤੇ ਇਸ ਮਕਸਦ ਨੂੰ ਮੁੱਖ ਰੱਖਦਿਆਂ ਉਹਨਾਂ ਨੇ ਬੱਚਿਆਂ ਲਈ ਕਾਫੀ ਪ੍ਰੋਗਰਾਮ ਵੀ ਉਲੀਕੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਕਿਹਾ ਕਿ 16- 17- 18 ਅਗਸਤ 2024 ਨੂੰ ਵਿਸ਼ਵ ਪੰਜਾਬੀ ਸਭਾ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਵਿਸ਼ਵ ਭਰ ਤੋਂ ਪੰਜਾਬੀ ਸਾਹਿਤ ਪ੍ਰੇਮੀ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕਰਨਗੇ।

ਪ੍ਰੋਫੈਸਰ ਗੁਰਭਜਨ ਗਿੱਲ ਪ੍ਰਧਾਨ ਲੋਕ ਵਿਰਾਸਤ ਦਾ ਅਕੈਡਮੀ ਲੁਧਿਆਣਾ ਨੇ ਇਸ ਮੌਕੇ ਸ਼੍ਰੀ ਗੁਰੂ ਨਾਨਕ ਜਹਾਜ਼ ( ਕਾਮਾਗਾਟਾ ਮਾਰੂ) ਬਾਰੇ, ਸ. ਗੁਰਦਿੱਤ ਸਿੰਘ ਕਾਮਾ ਗਾਟਾ ਮਾਰੂ ਦੀ ਜੀਵਨੀ ਸਬਾਰੇ , ਕਾਮਾਗਾਟਾਮਾਰੂ ਸ਼ਬਦ ਦੀਆਂ ਜੜਾਂ ਬਾਰੇ ,ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ, ਭਾਈ ਭਾਗ ਸਿੰਘ, ਗਦਰ ਪਾਰਟੀ ਦੇਸ਼ ਭਗਤ ਬੀਬੀ ਗੁਲਾਬ ਕੌਰ, ਕਰਤਾਰ ਸਿੰਘ ਸਰਾਭਾ ਅਤੇ ਉਸਦੇ ਛੇ ਹੋਰ ਸ਼ਹੀਦ ਸਾਥੀਆਂ ਬਾਰੇ, ਭਾਈ ਸਾਹਿਬ ਭਾਈ ਰਣਧੀਰ ਸਿੰਘ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਕੈਨੇਡਾ (ਸਰੀ) ਵੱਸਦੇ ਲੇਖਕ ਮੋਹਨ ਗਿੱਲ ਦੀ ਨਵ ਪ੍ਰਕਾਸ਼ਿਤ ਪੁਸਤਕ ਰੂਹ ਦਾ ਸ਼ਾਲਣੁ ਵੀ ਲੋਕ ਅਰਪਣ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਅਰਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਦੇਸ਼ਾਂ ਦੀਆਂ ਸਾਹਿਤ ਸਭਾਵਾਂ ਨਾਲ ਮਿਲ ਕੇ ਪਰਵਾਸੀ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਨਿਰੰਤਰ ਯਤਨਸ਼ੀਲ ਰਹੇਗਾ। 

ਇਸ ਮੌਕੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ ,ਪ੍ਰੋਫੈਸਰ ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ਼ ਜੀ ਐਨ ਆਈ ਐਮ ਟੀ ਡਾਕਟਰ ਗੁਰਚਰਨ ਕੌਰ ਕੋਚਰ ,ਸ਼ਾਇਰ ਤੈ੍ਲੋਚਨ ਲੋਚੀ (ਦੋਵੇਂ ਮੀਤ ਪ੍ਰਧਾਨ ਸਹਿਤ ਅਕੈਡਮੀ ਲੁਧਿਆਣਾ)ਮੈਡਮ ਬਲਬੀਰ ਕੌਰ ਰਾਏਕੋਟੀ ਪ੍ਰਧਾਨ ਭਾਰਤੀ ਇਕਾਈ ਕੰਵਲਜੀਤ ਸਿੰਘ ਲੱਕੀ ਮੀਤ ਪ੍ਰਧਾਨ,ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਕੌਰ ਡਾਕਟਰ ਤਜਿੰਦਰ ਕੌਰ,  ਹਿੰਦੀ ਵਿਭਾਗ ਤੋਂ ਡਾ.ਦਲੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD