Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਗਿਣਤੀ ਅਮਲੇ ਨੂੰ ਹਲਕਿਆਂ ਦੀ ਵੰਡ ਕੀਤੀ ਗਈ

5 ਰਾਖਵੀਆਂ ਟੀਮਾਂ ਸਮੇਤ ਹਰੇਕ ਹਲਕੇ ਲਈ 19 ਕਾਊਂਟਿੰਗ ਟੀਮਾਂ ਤਾਇਨਾਤ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਏ.ਐਸ.ਨਗਰ , 03 Jun 2024

Last updated on: Jun 03, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸਭਾ ਚੋਣਾਂ-2024 ਦੀ ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਅੱਜ ਕਾਊਂਟਿੰਗ ਸਟਾਫ਼ ਨੂੰ ਹਲਕਿਆਂ ਦੀ ਵੰਡ ਕਰਨ ਲਈ ਕਾਊਂਟਿੰਗ ਟੀਮਾਂ ਦੀ ਦੂਜੀ ਰੈਂਡਮਾਈਜ਼ੇਸ਼ਨ ਈਸੀਆਈ ਦੁਆਰਾ ਤਾਇਨਾਤ ਕਾਉਂਟਿੰਗ ਅਬਜ਼ਰਵਰ ਮੁਹੰਮਦ ਅਵੇਸ਼ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰੇਕ ਹਲਕੇ ਨੂੰ 14 ਕਾਊਂਟਿੰਗ ਟੇਬਲਾਂ ਦੇ ਮੁਕਾਬਲੇ 5 ਰਾਖਵੀਆਂ ਟੀਮਾਂ ਸਮੇਤ 19- 19  ਟੀਮਾਂ ਦੀ ਵੰਡ ਕੀਤੀ ਗਈ ਹੈ। 

ਖਰੜ ਅਤੇ ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਦੀ ਗਿਣਤੀ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖਰੜ ਵਿਖੇ ਜਦਕਿ ਡੇਰਾਬੱਸੀ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਿਣਤੀ ਟੀਮਾਂ ਨੂੰ ਸਵੇਰੇ 5 ਵਜੇ ਗਿਣਤੀ ਕੇਂਦਰਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ, ਜਿੱਥੇ ਟੀਮਾਂ ਨੂੰ ਗਿਣਤੀ ਟੇਬਲ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦਾ ਇੱਕ ਹੋਰ ਅੰਤਮ ਸੈਸ਼ਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਅਮਲੇ ਨੂੰ ਗਿਣਤੀ ਪ੍ਰਕਿਰਿਆ ਸਬੰਧੀ ਸਿਖਲਾਈ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਤਾਂ ਜੋ ਈ.ਵੀ.ਐਮਜ਼ ਰਾਹੀਂ ਵੋਟਾਂ ਦੀ ਨਿਰਵਿਘਨ ਗਿਣਤੀ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਗਿਣਤੀ ਭਲਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਗਿਣਤੀ ਟੀਮਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ ਤਿੜਕੇ, ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀਮਤੀ ਅਨੂ ਗੁਪਤਾ ਵੀ ਹਾਜ਼ਰ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD