Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਸੰਪਨ ਹੋਇਆ: ਪਰਨੀਤ ਸ਼ੇਰਗਿੱਲ

ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ:ਅਮਰ ਸਿੰਘ ਜੇਤੂ

Dr Amar Singh, Dr. Amar Singh, Punjab Congress, Congress, Fatehgarh Sahib, Parneet Shergill, DC Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 04 Jun 2024

Last updated on: Jun 04, 2024, 00:00 IST

ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਅਮਨ ਅਮਾਨ ਨਾਲ ਸਪੰਨ ਹੋਇਆ ਅਤੇ ਵੋਟਾ ਦੀ ਗਿਣਤੀ ਮੌਕੇ ਚੋਣ ਅਬਜਰਵਰ ਸ੍ਰੀ ਰਾਕੇਸ਼ ਸ਼ੰਕਰ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ. ਨੂੰ 34,202 ਵੋਟਾਂ ਨਾਲ ਮਾਤ ਦਿੱਤੀ। 

ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੂੰ 3,32,591 ਵੋਟਾਂ ਪਈਆਂ ਅਤੇ ਜਦਕਿ ਆਮ ਆਦਮੀ ਪਾਰਟੀ ਦੇ ਸ. ਗੁਰਪ੍ਰੀਤ ਸਿੰਘ ਜੀ.ਪੀ. ਨੂੰ 2,98,389 ਵੋਟਾਂ ਪਈਆਂ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕੇ ਬਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 08:00 ਵਜੇ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਵਿਖੇ ਸ਼ੁਰੂ ਹੋਇਆ। 

ਇਸੇ ਤਰ੍ਹਾਂ ਲੋਕ ਸਭਾ ਹਲਕੇ ਵਿੱਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ ਪੰਜ ਹਲਕੇ ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼੍ਰੀ ਗੁਰੂ ਨਾਨਕ ਦੇਵ ਇੰਜ਼ੀਨੀਅਰ ਕਾਲਜ ਲੁਧਿਆਣਾ ਵਿਖੇ ਸੰਪੰਨ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ਼ ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ ਅਤੇ ਗਿਣਤੀਕਾਰਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨਿਰਪੱਖ ਢੰਗ ਨਾਲ ਨਿਭਾਈ ਗਈ। 

ਉਨ੍ਹਾਂ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਦੇ ਮਾਹੌਲ ਵਿੱਚ ਸੰਪਨ ਹੋਣ ਲਈ ਹਲਕੇ ਦੇ ਸੂਝਵਾਨ ਵੋਟਰਾਂ ਤੇ ਚੋਣ ਡਿਊਟੀ ਤੇ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਜਿੱਤ ਦਾ ਸਰਟੀਫ਼ਿਕੇਟ ਵੀ ਸੌਂਪਿਆ ਗਿਆ।

 

Tags: Dr Amar Singh , Dr. Amar Singh , Punjab Congress , Congress , Fatehgarh Sahib , Parneet Shergill , DC Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD