Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਸਭਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਰਹੇ ਜੇਤੂ

Raj Kumar Chabbewal, Bram Shanker Jimpa, AAP, Aam Aadmi Party, Aam Aadmi Party Punjab, AAP Punjab, DC Hoshiarpur, Deputy Commissioner Hoshiarpur, Komal Mittal, Hoshiarpur, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਹੁਸ਼ਿਆਰਪੁਰ , 04 Jun 2024

Last updated on: Jun 04, 2024, 00:00 IST

ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਜੇਤੂ ਰਹੇ। ਉਨ੍ਹਾਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਨੂੰ 44111 ਵੋਟਾਂ ਨਾਲ ਹਰਾਇਆ। ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐਸ.ਐਸ.ਪੀ.ਸੁਰੇਂਦਰ ਲਾਂਬਾ ਵਲੋਂ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਜਿਥੇ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉਥੇ ਮੀਡੀਆ ਸੈਂਟਰ ਦਾ ਦੌਰਾ ਵੀ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਜੇਤੂ ਰਹੇ ਅਤੇ ਉਨ੍ਹਾਂ ਨੇ 303859 ਵੋਟਾਂ ਪ੍ਰਾਪਤ ਕੀਤੀਆਂ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੂੰ 199994, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 91789, ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਨੂੰ 259748, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 48214 ਵੋਟਾਂ ਪਈਆਂ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਨੂੰ 1425, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਜਸਵੰਤ ਸਿੰਘ ਨੂੰ 20923, ਬਹੁਜਨ ਦ੍ਰਵਿੜ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਤਮਿਲ ਨੂੰ 4621, ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 930, ਗਲੋਬਲ ਰਿਪਬਲੀਕਨ ਪਾਰਟੀ ਦੇ ਉਮੀਦਵਾਰ ਭੀਮ ਰਾਓ ਯਸ਼ਵੰਤ ਅੰਬੇਡਕਰ ਨੂੰ 1041, ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਰਾਜਪਾਲ ਨਡਾਲੀ ਨੂੰ 1140, ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਉਮੀਦਵਾਰ ਰਾਜੇਸ਼ ਨੂੰ 2336, ਆਜ਼ਾਦ ਉਮੀਦਵਾਰ ਸਤਪਾਲ ਨੂੰ 993, ਆਜ਼ਾਦ ਉਮੀਦਵਾਰ ਸੋਨੂੰ ਸਿੰਘ ਫਗਵਾੜਾ ਨੂੰ 1884, ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਨੂੰ 1617, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 2419 ਅਤੇ ਨੋਟਾ ਨੂੰ 5552 ਵੋਟਾਂ ਪਈਆਂ।

ਕੋਮਲ ਮਿੱਤਲ ਨੇ ਚੋਣ ਅਮਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਚੋਣ ਅਮਲੇ ਵਲੋਂ ਮਿਹਨਤ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜ਼ਿੰਮੇਵਾਰੀ ਦੇ ਚੱਲਦਿਆਂ ਹੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ। ਉਨ੍ਹਾਂ ਉਮੀਦਵਾਰਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਚੱਬੇਵਾਲ, ਉੜੁਮੜ, ਦਸੂਹਾ, ਮੁਕੇਰੀਆਂ, ਭੁਲੱਥ, ਫਗਵਾੜਾ ਵਿਧਾਨ ਸਭਾ ਹਲਕਾ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਅਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਰਪੁਰ ਅਤੇ ਸ਼ਾਮਚੁਰਾਸੀ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖ ਕਰਵਾਈ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਾਊਂਟਿੰਗ ਸਟਾਫ਼, ਸੁਰੱਖਿਆ ਅਮਲੇ ਅਤੇ ਉਮੀਦਵਾਰਾਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕ ਸਭਾ ਹੁਸ਼ਿਆਰਪੁਰ ਲਈ ਹੋਏ ਮਤਦਾਨ ਦੀ ਗਿਣਤੀ ਅੱਜ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਚ ਮਾਨਯੋਗ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਗਿਣਤੀ ਅਬਜ਼ਰਵਰਾਂ ਦੀ ਮੌਜੂਦਗੀ ਵਿਚ ਪਾਰਦਰਸ਼ੀ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚ ਕਰਵਾਈ ਗਈ। 

ਉਨ੍ਹਾਂ ਮੀਡੀਆ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਮੂਚੀ ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਲੲ ਪੋਲਿੰਗ ਸਟਾਫ਼, ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਟੀਮਾਂ ਵਲੋਂ ਵੀ ਪ੍ਰਸ਼ੰਸਾਯੋਗ ਜਿੰਮੇਵਾਰੀ ਨਿਭਾਈ ਗਈ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਅਮਲੇ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਦੋਵੇਂ ਗਿਣਤੀ ਕੇਂਦਰਾਂ ਵਿਚ ਸੀ.ਏ.ਪੀ.ਐਫ, ਸੂਬਾ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਸਾਰੇ ਕਰਮਚਾਰੀਆਂ ਵਲੋਂ ਵੀ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਗਈ।

 

Tags: Raj Kumar Chabbewal , Bram Shanker Jimpa , AAP , Aam Aadmi Party , Aam Aadmi Party Punjab , AAP Punjab , DC Hoshiarpur , Deputy Commissioner Hoshiarpur , Komal Mittal , Hoshiarpur , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD