Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਸਿਹਤਮੰਦ ਜੀਵਨ ਲਈ ਵਾਤਾਵਰਨ ਦਾ ਸਿਹਤਮੰਦ ਹੋਣਾ ਅਤੀ ਜਰੂਰੀ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib, World Environment Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 05 Jun 2024

Last updated on: Jun 05, 2024, 00:00 IST

ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਜ਼ਿਲਾ ਹਸਪਤਾਲ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਲਈ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ 1972 ਵਿੱਚ ਮਹਾਂ ਸਭਾ ਦੌਰਾਨ ਵਾਤਾਵਰਨ ਨੂੰ ਬਚਾਉਣ ਲਈ ਚਰਚਾ ਕੀਤੀ ਗਈ ਸੀ ਜਿਸ ਤੋਂ ਬਾਅਦ 1974 ਤੋਂ ਲਗਾਤਾਰ ਹਰ ਸਾਲ ਪੂਰੇ ਵਿਸ਼ਵ ਅੰਦਰ 5 ਜੂਨ ਨੂੰ ਇਹ ਦਿਨ ਮਨਾਉਣਾ ਸ਼ੁਰੂ ਕੀਤਾ ਗਿਆ ਸੀ ਇਸ ਕਰਕੇ ਇਹ ਵਿਸ਼ਵ ਵਾਤਾਵਰਨ ਦੀ 51ਵੀਂ ਵਰੇਗੰਡ ਵੀ ਹੈ। 

ਉਹਨਾਂ ਕਿਹਾ ਕਿ ਪਲਾਸਟਿਕ ਦੀ ਲਗਾਤਾਰ ਹੋ ਰਹੀ ਵਰਤੋਂ, ਪਾਣੀ ਦੀ ਬਰਬਾਦੀ, ਫੈਕਟਰੀਆਂ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਕਾਰਨ, ਪ੍ਰਾਈਵੇਟ ਵਾਹਨਾਂ ਦੀ ਵਰਤੋਂ ਵਿੱਚ ਹੋ ਰਹੇ ਵਾਧੇ ਆਦਿ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਨਾਲ ਸਾਹ ,ਦਮਾ, ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਰੋਗੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ। ਉਹਨਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਲਈ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾਵੇ, ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ, ਪ੍ਰਾਈਵੇਟ ਵਾਹਨਾਂ ਦੀ ਥਾਂ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕੀਤੀ ਜਾਵੇ, ਰਹਿੰਦ ਖੂੰਦ ਨੂੰ ਅੱਗ ਨਾ ਲਗਾਈ ਜਾਵੇ, ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ,ਵੱਧ ਤੋਂ  ਰੁੱਖ ਲਗਾਏ ਜਾਣ ਅਤੇ ਆਮ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਜਾਵੇ। 

ਉਹਨਾਂ ਕਿਹਾ ਕਿ ਰੁੱਖ ਲਗਾਓ, ਪ੍ਰਦੂਸ਼ਣ ਘਟਾਓ, ਜੀਵਨ ਬਚਾਓ, ਸਾਡਾ ਇੱਕ ਛੋਟਾ ਜਿਹਾ ਕਦਮ ਵੱਡਾ ਬਦਲਾਅ ਲਿਆ ਸਕਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ, ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ ,ਮੈਡੀਕਲ ਅਫਸਰ ਡਾ ਹਰਪ੍ਰੀਤ ਕੌਰ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਆਦਿ ਹਾਜਰ ਸਨ। 

 

Tags: Health , Davinderjit Kaur , Civil Surgeon Fatehgarh Sahib , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD