Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ.ਐੱਸ.ਪੀ. ਸਿੰਘ ਉਬਰਾਏ ਵੱਲੋਂ ਕਰਤਾਰਪੁਰ ਲਾਂਘਾ ਟਰਮੀਨਲ ਵਿਖੇ ਕਮਰਸ਼ੀਅਲ ਆਰ.ਓ. ਸਥਾਪਿਤ

ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਉਦਘਾਟਨ, ਲਾਂਘੇ ਦੇ ਦੋਵੇਂ ਪਾਸੇ ਵੀ ਪੀਣ ਵਾਲੇ ਸਾਫ਼ ਪਾਣੀ ਅਤੇ ਪਖਾਨਿਆਂ ਦਾ ਕਰਾਂਗੇ ਪ੍ਰਬੰਧ : ਡਾ.ਓਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਡੇਰਾ ਬਾਬਾ ਨਾਨਕ/ਬਟਾਲਾ , 06 Jun 2024

Last updated on: Jun 06, 2024, 00:00 IST

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲਦਿਲੀ ਕਾਰਨ ਪੂਰੀ ਦੁਨੀਆਂ ਅੰਦਰ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਉਬਰਾਏ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਬਣੇ ਕੌਰੀਡੋਰ ਤੇ ਆਉਣ ਵਾਲੇ ਯਾਤਰੂਆਂ ਦੇ ਲਈ ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਦਿਆਂ ਵੱਡਾ ਕਮਰਸ਼ੀਅਲ ਆਰ.ਓ. ਸਥਾਪਿਤ ਕੀਤਾ ਹੈ, ਜਿਸ ਦਾ ਉਦਘਾਟਨ ਅੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸਿੰਘ ਸਾਹਿਬ ਬਲਜੀਤ ਸਿੰਘ ਵੱਲੋਂ ਕੀਤਾ ਗਿਆ। 

ਇਸ ਦੌਰਾਨ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਤੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਸਲਾਹਕਾਰ ਸੁਖਦੀਪ ਸਿੱਧੂ ਵੀ ਮੌਜੂਦ ਸਨ।ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਡਾ.ਐੱਸ.ਪੀ.ਓਬਰਾਏ ਦੀ ਪਰਉਪਕਾਰੀ ਤੇ ਸੇਵਾ ਭਾਵਨਾ ਵਾਲੀ ਸ਼ਖ਼ਸੀਅਤ ਨੇ ਸਮੁੱਚੀ ਦੁਨੀਆਂ ਅੰਦਰ ਸਿੱਖ ਕੌਮ ਦੇ ਨਾਲ-ਨਾਲ ਹਰ ਪੰਜਾਬੀ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਟਰੱਸਟ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੀਆਂ ਸੰਗਤਾਂ ਲਈ ਯਾਤਰੀ ਟਰਮੀਨਲ ਵਿਖੇ ਪੀਣ ਵਾਲੇ ਸਾਫ ਪਾਣੀ ਲਈ ਵੱਡੇ ਕਮਰਸ਼ੀਅਲ ਆਰ.ਓ. ਸਥਾਪਿਤ ਕੀਤਾ ਹੈ, ਜਿਸ ਦਾ ਅੱਜ ਉਦਘਾਟਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਾ.ਓਬਰਾਏ ਵੱਲੋਂ ਆਪਣੇ ਐਲਾਨ ਨੂੰ ਮੁੜ ਦੁਹਰਾਉਂਦਿਆਂ ਫੈਸਲਾ ਕੀਤਾ ਹੈ ਕਿ ਬਹੁਤ ਹੀ ਜਲਦ ਟਰੱਸਟ ਵੱਲੋਂ ਬਣਾਏ ਗਏ ਰਬਾਬ ਚੌਂਕ ਤੋਂ ਲੈ ਕੇ ਯਾਤਰੂ ਟਰਮੀਨਲ ਤੱਕ 500 ਮੀਟਰ ਦੀ ਵਿੱਥ 'ਤੇ ਸੜਕ ਦੇ ਦੋਵੇਂ ਪਾਸੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਔਰਤ ਤੇ ਮਰਦ ਯਾਤਰੀਆਂ ਲਈ ਸਾਫ਼ ਸੁਥਰੇ ਪਖ਼ਾਨੇ ਬਣਾਏ ਜਾਣਗੇ। 

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਹੈ ਕਿ ਸਬੰਧਤ ਥਾਂਵਾਂ ਤੇ ਜਲਦ ਤੋਂ ਜਲਦ ਇਨ੍ਹਾਂ ਥਾਵਾਂ ਤੇ ਪਾਣੀ ਤੇ ਬਿਜਲੀ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਜੋ ਉਕਤ ਕੰਮ ਜਲਦੀ ਤੋਂ ਜਲਦੀ ਸ਼ੁਰੂ ਹੋ ਸਕੇ। ਇਸ ਦੌਰਾਨ ਅੰਮ੍ਰਿਤਸਰ ਜ਼ਿਲਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਜਗਦੇਵ ਸਿੰਘ ਛੀਨਾ, ਨਵਜੀਤ ਸਿੰਘ ਘਈ ਤੇ ਮਲਕੀਤ ਸਿੰਘ ਭੱਟੀ ਆਦਿ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD