Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 07 Jun 2024

Last updated on: Jun 07, 2024, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ  ਜਿਲੇ ਅੰਦਰ ਸਿਹਤ ਵਿਭਾਗ ਵੱਲੋਂ ਮਈ ਮਹੀਨੇ ਦੌਰਾਨ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਾ ਦਵਿੰਦਰਜੀਤ ਕੌਰ ਨੇ ਸਿਹਤ ਪ੍ਰੋਗਰਾਮਾਂ ਨੂੰ ਜਿਲੇ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਪੱਧਰ ਤੋਂ ਮਿਲੀਆਂ ਨਵੀਆਂ ਗਾਈਡਲਾਈਨਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ, ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦਿੱਤੀਆਂ ਜਾਣ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾਣ। ਉਹਨਾਂ ਆਪੋ ਆਪਣੀ ਸਿਹਤ ਸੰਸਥਾ ਈ.ਡੀ.ਐਲ ਅਤੇ ਨਾਨ ਈ.ਡੀ.ਐਲ ਦਵਾਈਆਂ ਦੀਆਂ ਲਿਸਟਾਂ ਪੇਸ਼ ਕਰਨ ਲਈ ਕਿਹਾ। 

ਉਹਨਾਂ ਕਿਹਾ ਕਿ ਆਪੋ ਆਪਣੀ ਸੰਸਥਾ ਵਿੱਚ ਲੋੜੀਦੀ ਮਿਕਦਾਰ ਵਿੱਚ ਲੋੜੀਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਆਪੋ ਆਪਣੀ ਸੰਸਥਾ ਦੇ ਨਿਰਧਾਰਤ ਟੀਚੇ ਪੂਰੇ ਕਰਨੇ ਯਕੀਨੀ ਬਣਾਏ ਜਾਣ, ਗਰਭਵਤੀ ਔਰਤਾਂ ਦਾ ਅਲਟਰਾਸਾਊਂਡ ਜੇ.ਐਸ.ਐਸ.ਕੇ ਸਕੀਮ ਅਧੀਨ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ ਤੋਂ ਹੀ ਕਰਵਾਇਆ ਜਾਵੇ, ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਆਮ ਲੋਕਾਂ ਦੀ ਵਿਸ਼ੇਸ਼ ਕੈਂਪ ਲਗਾ ਕੇ ਆਭਾ ਆਈ.ਡੀ ਜਨਰੇਟ ਕਰਨੀ ਯਕੀਨੀ ਬਣਾਈ ਜਾਵੇ।  

ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੌ ਫੀਸਦੀ ਕਰਨਾ ਤੇ ਇਹਨਾਂ ਨੂੰ ਯੂ ਵਿਨ ਪੋਰਟਲ ਤੇ ਆਨਲਾਈਨ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਐਸਐਮਓ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਆਪੋ ਆਪਣੀ ਸੰਸਥਾ ਵਿੱਚ ਕੰਡਮ ਸਮਾਨ ਦੀਆਂ ਲਿਸਟਾਂ ਤੁਰੰਤ ਮੁਹਈਆ ਕਰਵਾਈਆਂ ਜਾਣ ਤਾਂ ਕਿ ਉਹਨਾਂ ਨੂੰ ਰਾਈਟ ਆਫ ਕਰਨ ਲਈ ਉਪਰਾਲੇ ਕੀਤੇ ਜਾ ਸਕਣ। 

ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾ ਬਾਰੀ ਰਿਪੋਰਟਾਂ ਤੁਰੰਤ ਜਿਲਾ ਪੱਧਰ ਤੇ ਭੇਜਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ , ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ,ਡੀਪੀਐਮ ਡਾ ਕਸੀਤਿਜ ਸੀਮਾ ਤੋਂ ਇਲਾਵਾ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD