Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Jun 2024

Last updated on: Jun 08, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫ਼ੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਅਲਟਰਾਸਾਊਂਡ ਅਤੇ ਐਕਸਰੇ ਸੇਵਾਵਾਂ ਦੀ ਉਪਲਬਧਤਾ ਵੀ ਮੁਫ਼ਤ ਕਰਵਾਈ ਜਾ ਰਹੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਵਿਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਕੋਲ ਜੱਚਾ-ਬੱਚਾ ਸਿਹਤ ਸਹੂਲਤਾਂ ਲੈਣ ਲਈ ਆਏ ਮਰੀਜ਼ਾਂ ਦੀਆਂ  ਓ.ਪੀ.ਡੀ ਪਰਚੀਆਂ ਚੈਕ ਕਰਨ ਸਮੇਂ ਕੀਤਾ। 

ਉਹਨਾਂ ਪਰਚੀਆਂ ਚੈੱਕ ਕਰਦੇ ਹੋਏ ਦੇਖਿਆ ਕਿ ਕੀ ਡਾਕਟਰ ਵੱਲੋਂ ਉਹਨਾਂ ਦੇ ਅਲਟਰਾਸਾਊਂਡ ਬਾਹਰੋਂ ਕਰਵਾਉਣ ਲਈ ਤਾਂ ਨਹੀਂ ਲਿਖੇ ਗਏ ਅਤੇ ਕੀ ਉਹਨਾਂ ਨੂੰ ਹਸਪਤਾਲ ਦੇ ਅੰਦਰਲੀਆਂ ਦਵਾਈਆਂ ਹੀ ਲਿਖੀਆਂ ਗਈਆਂ ਹਨ ਆਦਿ ਗੱਲਾਂ ਦੀ ਸਿਵਲ ਸਰਜਨ ਨੇ ਡੁੰਗਾਈ ਨਾਲ ਜਾਂਚ ਕੀਤੀ। ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ  ਸਾਰੀਆਂ ਸਿਹਤ ਸੰਸਥਾਵਾ ਵਿਚ ਮਰੀਜ਼ਾਂ ਨੂੰ ਸਾਰੀਆ ਦਵਾਈਆਂ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ। 

ਓਪੀਡੀ ਸਲਿਪਾਂ ਚੈਕ ਕਰਨ ਸਮੇਂ ਸਿਵਲ ਸਰਜਨ ਨੇ ਮਰੀਜ਼ਾਂ ਨੂੰ  ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਨਵੀਂ ਪਾਲਸੀ ਅਨੁਸਾਰ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਿਹੜੀਆਂ ਦਵਾਈਆਂ ਸੰਸਥਾ ਵਿਖੇ ਉਪਲਬਧ ਨਹੀਂ ਹਨ, ਪਰ ਉਹ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ ਉਹ ਦਵਾਈਆਂ ਵੀ ਜਿਲਾ ਪੱਧਰ ਦੀ ਅਪਰੂਵਲ ਲੈਣ ਉਪਰੰਤ ਸਬੰਧਤ ਸੰਸਥਾ ਵੱਲੋਂ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਹੋਰ ਲੋੜੀਂਦੀਆਂ ਦਵਾਈਆਂ ਵੀ ਜਿਲਾ ਪੱਧਰ ਤੇ ਕਮੇਟੀ ਬਣਾ ਕੇ ਖਰੀਦੀਆਂ ਜਾ ਰਹੀ ਆ ਹਨ। 

ਉਹਨਾਂ ਦੱਸਿਆ ਕਿ ਕਿਸੇ ਵੀ ਹਾਲਤ ਵਿੱਚ ਮਰੀਜ਼ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜ ਪੈਣ ਤੇ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD