Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ

ਸੰਭਾਵਿਤ ਹੜ੍ਹਾਂ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ ਅਤੇ ਦਿੱਤੇ ਦਿਸਾ ਨਿਰਦੇਸ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 11 Jun 2024

Last updated on: Jun 11, 2024, 00:00 IST

ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ  ਪ੍ਰਬੰਧਾਂ ਸਬੰਧੀ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਅਭਿਸੇਕ ਸਰਮਾ ਸਹਾਇਕ ਕਮਿਸਨਰ ਜਰਨਲ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਡਾ. ਆਦਿੱਤੀ ਸਲਾਰੀਆ ਸਿਵਲ ਸਰਜਨ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸਨ ਪਠਾਨਕੋਟ, ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬੀ.ਐਸ.ਐਫ., ਸੈਨਾਂ, ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਬਾਰਿਸ ਦਾ ਮੋਸਮ ਸੁਰੂ ਹੋ ਜਾਵੇਗਾ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। 

ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਅਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਜ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਹਿਲਾ ਤੋਂ ਹੀ ਦਵਾਈਆਂ ਦਾ ਸਟਾਕ ਅਤੇ ਮੈਡੀਕਲ ਟੀਮਾਂ ਬਣਾ ਕੇ ਤਿਆਰ ਰੱਖੀਆਂ ਜਾਣ।

ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅੰਦਰ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਤਾਂ ਜੋ ਲੋੜ ਪੈਣ ਤੇ ਸਕੂਲਾਂ ਅੰਦਰ ਬਣਾਏ ਜਾਣ ਵਾਲੇ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ  ਵਿਵਸਥਾਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਅੰਦਰ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। 

ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਂ ਰਹਿੰਦਿਆਂ ਹੀ ਸਹਿਰ ਅੰਦਰ ਸਥਿਤ ਕੂਹਲਾਂ ਦੀ ਸਫਾਈ ਕਰਵਾ ਲਈ ਜਾਵੈ ਤਾਂ ਜੋ ਬਾਰਿਸ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD