Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਨੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

ਸਾਵਧਾਨੀਆਂ ਰੱਖਣ ਨਾਲ ਮਲੇਰੀਏ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Jun 2024

Last updated on: Jun 13, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਬਸੀ ਪਠਾਣਾਂ ਦੇ ਸਲੱਮ ਏਰੀਏ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਉਚੇਚੇ ਤੌਰ ਤੇ ਪਹੁੰਚੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਇਸ ਜਾਗਰੂਕਤਾ ਕੈਂਪ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਰੱਖਣ ਨਾਲ ਮਲੇਰੀਏ ਤੋਂ ਬਚਿਆ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ ਮਲੇਰੀਆ, ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਜਾਂ ਰਾਤ ਨੂੰ ਕੱਟਦਾ ਹੈ। ਉਹਨਾਂ ਮਲੇਰੀਏ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿ ਇਸ ਦੇ ਮੁੱਖ ਲੱਛਣ ਤੇਜ ਬੁਖਾਰ, ਸਿਰ ਦਰਦ, ਕਾਂਬਾ ਲੱਗਣਾ, ਥਕਾਵਟ ,ਕਮਜ਼ੋਰੀ ਅਤੇ ਪਸੀਨਾ ਆਉਣਾ ਆਦਿ ਹੁੰਦੇ ਹਨ। 

ਉਹਨਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਇੱਕ ਉਪਾਅ ਆਪਣੇ ਆਲੇ ਦੁਆਲੇ ਮੱਛਰ ਪੈਦਾ ਕਰਨ ਵਾਲੀਆਂ ਥਾਵਾਂ ਨੂੰ ਖਤਮ ਕੀਤਾ ਜਾਵੇ ,ਪਾਣੀ ਨਾ ਖੜਨ ਦਿੱਤਾ ਜਾਵੇ, ਪਾਣੀ ਖੜਨ ਵਾਲੇ ਟੋਇਆਂ ਨੂੰ ਮਿੱਟੀ ਨਾਲ ਭਰ ਦਿੱਤਾ ਜਾਵੇ ,ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਏ ਜਾਣ , ਰਾਤ ਨੂੰ ਸੌਣ ਵਾਲੇ ਮੱਛਰ ਭੁਜਾਉਣ ਵਾਲੀਆਂ ਕਰੀਮਾਂ, ਮੱਛਰ ਭੁਜਾਊ ਜੰਤਰਾਂ ਅਤੇ ਜਾਲੀਦਾਰ ਦਰਵਾਜਿਆਂ ਆਦਿ ਦੀ ਵਰਤੋਂ ਕੀਤੀ ਜਾਵੇ। ਜਿਲਾ ਐਪੀਡਿਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ ਸਰਕਾਰੇ ਹਸਪਤਾਲਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। 

ਇਸ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਈਗਰੇਟੀ ਆਬਾਦੀ ਦਾ ਸਰਵੇ ਕੀਤਾ ਗਿਆ ਅਤੇ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾ ਕੇ  ਆਰ.ਡੀ.ਟੀ ਕਿੱਟਾਂ ਰਾਹੀਂ ਮੌਕੇ ਤੇ ਜਾਂਚ ਕੀਤੀ ਗਈ ਅਤੇ ਸਾਰਿਆਂ ਨੂੰ ਜਾਗਰੂਕਤਾ ਸਮਗਰੀ ਵੀ ਵੰਡੀ ਗਈ ਤਾਂ ਜੋ ਮਲੇਰੀਆ ਦੀ ਰੋਕਥਾਮ ਕੀਤੀ ਜਾ ਸਕੇ। ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਮਲਟੀ ਪਰਪਜ ਹੈਲਥ ਸੁਪਰਵਾਈਜ਼ਰ ਸੱਤਿਆਪਾਲ, ਮਲਟੀ ਪਰਪਜ ਹੈਲਥ ਵਰਕਰ ਬਲਜੀਤ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੌਦਾਗਰ ਸਿੰਘ ਅਤੇ ਜਸਪਾਲ ਸਿੰਘ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD