Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦ੍ਰਿੜ ਸੰਕਲਪ: ਜ਼ਿਲਾ ਪੁਲਿਸ ਮੁਖੀ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Jun 2024

Last updated on: Jun 15, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਫਤਿਹ ਕੱਪ ਤਹਿਤ ਬਾਸਕਟਬਾਲ ਦਾ ਮੈਚ ਕਰਵਾਇਆ ਗਿਆ।

ਇਸ ਮੌਕੇ ਨਾਭਾ ਦੇ ਵਿਧਾਇਕ ਸ਼੍ਰੀ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਾਹਣਤ ਦੇ ਖਾਤਮੇ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨਾ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਇੱਕ ਸ਼ਲਾਗਾ ਯੋਗ ਉਪਰਾਲਾ ਹੈ ਜਿਸ ਨਾਲ ਨੌਜਵਾਨਾਂ ਅੰਦਰ ਨਸ਼ਿਆ ਤੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕਤਾ ਪੈਦਾ ਹੋਵੇਗੀ ਅਤੇ ਸਾਡਾ ਸਮਾਜ ਨਸ਼ਾ ਮੁਕਤ ਸਮਾਜ ਬਣੇਗਾ। 

ਉਹਨਾਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਰਗੀ ਲਾਹਣਤ ਦੇ ਖਿਲਾਫ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਲੋਕ ਲਹਿਰ ਚਲਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਸੂਬੇ ਦਾ ਭਵਿੱਖ ਹੋਰ ਉਜਵਲ ਤੇ ਰੌਸ਼ਨ ਹੋ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੀ ਲਾਹਣਤ ਦਾ ਜੜ ਤੋਂ ਖਾਤਮਾ ਕਰਨ ਲਈ ਨੌਜਵਾਨ ਪੀੜ੍ਹੀ ਅੰਦਰ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਪੁਲਿਸ ਪੂਰੀ ਗੰਭੀਰਤਾ ਨਾਲ ਨਸ਼ਿਆਂ ਦਾ ਖਾਤਮਾ ਕਰਨ ਲਈ ਉਪਰਾਲੇ ਕਰ ਰਹੀ ਹੈ। 

ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ ਅਤੇ ਪੁਲਿਸ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾ ਰਹੀ ਹੈ। ਜਿਲਾ ਪੁਲਿਸ ਮੁਖੀ ਨੇ ਕਿਹਾ ਕਿ ਕਿਸੇ ਵੀ ਬੁਰਾਈ ਦਾ ਖਾਤਮਾ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਇਸ ਲਈ ਪੁਲਿਸ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਰੇ ਸਹਿਯੋਗ ਦੇਣ। 

ਉਹਨਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਾਧਨ ਹਨ ਜਿਨਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਲਾਹਣਤ ਤੋਂ ਛੁਟਕਾਰਾ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿਵਾਵੇਗੀ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਬਣਾਇਆ ਜਾ ਸਕੇ।ਇਸ ਮੌਕੇ ਉੱਘੇ ਪੰਜਾਬੀ ਗਾਇਕ ਪੰਮੀ ਬਾਈ ਨੇ ਕਿਹਾ ਕਿ ਜਿਸ ਤਰ੍ਹਾਂ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੱਤ ਮਿਹਨਤ ਕੀਤੀ ਜਾ ਰਹੀ ਹੈ ਉਸੇ ਤਰ੍ਹਾਂ ਹਰੇਕ ਨਾਗਰਿਕ ਇਸ ਲਾਣ ਦੇ ਛੁਟਕਾਰੇ ਵਾਸਤੇ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀ ਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।   ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀ ਕੰਵਰਬੀਰ ਸਿੰਘ ਰਾਏ, ਐਸਪੀ (ਡੀ) ਰਾਕੇਸ਼ ਕੁਮਾਰ ਯਾਦਵ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD