Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲਿਖਿਆ ਡਿਪਟੀ ਕਮਿਸ਼ਨਰ ਨੂੰ ਪੱਤਰ

ਕੂੜੇ ਦੇ ਪ੍ਰਬੰਧ ਲਈ ਐਮਰਜੈਂਸੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 19 Jun 2024

Last updated on: Jun 19, 2024, 00:00 IST

ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਦੇ ਅੰਦਰ ਕੂੜੇ ਦੇ ਪ੍ਰਬੰਧ ਦਾ ਉਪਰਾਲਾ ਨਾ ਕੀਤਾ ਗਿਆ ਤਾਂ ਉਹ ਇਹਨਾਂ ਵਿਭਾਗਾਂ ਦੇ ਖਿਲਾਫ ਧਰਨਾ ਦੇਣਗੇ। ਇਸ ਮਾਮਲੇ ਵਿੱਚ ਡਿਪਟੀ ਮੇਅਰ ਨੇ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਨੂੰ ਇੱਕ ਪੱਤਰ ਲਿਖ ਕੇ ਇਸ ਸਬੰਧੀ ਐਮਰਜੈਂਸੀ ਮੀਟਿੰਗ ਸੱਦਣ ਦੀ ਬੇਨਤੀ ਵੀ ਕੀਤੀ ਹੈ ਤਾਂ ਜੋ ਮੋਹਾਲੀ ਵਿੱਚ ਇਕੱਠੇ ਹੋ ਰਹੇ ਕੂੜੇ ਦੇ ਨਿਪਟਾਣ ਦਾ ਮਸਲਾ ਹੱਲ ਹੋ ਸਕੇ।

ਅੱਜ ਮੋਹਾਲੀ ਦੇ ਫੇਜ਼ 8 ਵਿੱਚ (ਜਿੱਥੇ ਕਿਸਾਨ ਮੰਡੀ ਲੱਗਦੀ ਹੈ) ਵਿਖੇ ਸਫਾਈ ਸੇਵਕਾਂ ਨੇ ਕੂੜੇ ਦੀਆਂ ਟਰਾਲੀਆਂ ਖੜੀਆਂ ਕੀਤੀਆਂ ਹੋਈਆਂ ਹਨ। ਇੱਥੇ ਮੌਕੇ ਤੇ ਪੁੱਜ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹੀਆਂ ਕਈ ਟਰਾਲੀਆਂ ਸ਼ਹਿਰ ਵਿੱਚ ਕੂੜੇ ਨਾਲ ਭਰੀਆਂ ਖੜੀਆਂ ਹਨ ਅਤੇ ਇਸ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਨਹੀਂ ਸੁੱਟਣ ਦਿੱਤਾ ਜਾ ਰਿਹਾ। ਇਸ ਮਾਮਲੇ ਵਿੱਚ ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਨਾ ਕੀਤੇ ਜਾਣ (ਸੈਗਰੀਗੇਸ਼ਨ) ਕਾਰਨ ਗਾਈਡਲਾਈਨਜ ਦੀ ਉਲੰਘਣਾ ਦੇ ਚਲਦੇ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰਵਾਇਆ ਗਿਆ ਹੈ। 

ਉਹਨਾਂ ਕਿਹਾ ਕਿ ਜੇਕਰ ਇਸ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰਵਾਉਣਾ ਸੀ ਤਾਂ ਇਸ ਤੋਂ ਪਹਿਲਾਂ ਇਸਦਾ ਬਦਲਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਅਸਲ ਗੱਲ ਇਹ ਹੈ ਕਿ ਪ੍ਰਸ਼ਾਸਨਿਕ ਅਮਲਾ ਆਪਣੀ ਜਿੰਮੇਵਾਰੀ ਤੋਂ ਭੱਜਦਾ ਰਿਹਾ ਹੈ ਅਤੇ ਇਸ ਨਿੱਕੀ ਸਮੱਸਿਆ ਨੂੰ ਬਹੁਤ ਵੱਡੀ ਬਣਾ ਦਿੱਤਾ ਗਿਆ ਹੈ। 

ਉਹਨਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਬਿਊਨਲ ਦੀਆਂ ਗਾਈਡਲਾਈਨਜ ਦੀ ਉਲੰਘਣਾ ਕੀਤੀ ਗਈ ਜਦੋਂ ਕਿ ਸਮੇਂ ਸਿਰ ਗਮਾਡਾ ਵੱਲੋਂ ਆਪਣੇ ਨਵੇਂ ਸੈਕਟਰਾਂ ਅਤੇ ਪ੍ਰਾਈਵੇਟ ਕਲੋਨੀਆਂ ਦੇ ਕੂੜੇ ਤੇ ਰੱਖ ਰਖਾਓ ਲਈ ਜਗ੍ਹਾ ਅਤੇ ਮਸ਼ੀਨਰੀ ਦਿੱਤੀ ਜਾਣੀ ਚਾਹੀਦੀ ਸੀ ਜੋ ਕਿ ਨਹੀਂ ਦਿੱਤੀ ਗਈ ਅਤੇ ਹਰੇ ਕੂੜੇ (ਜਿਸ ਵਿੱਚ ਦਰਖਤਾਂ ਦੇ ਪੱਤੇ ਅਤੇ ਪਰੂਨਿੰਗ ਕਾਰਨ ਪੈਦਾ ਹੋਇਆ ਹਰਾ ਕੂੜਾ ਤੇ ਇਸ ਦੇ ਨਾਲ ਨਾਲ ਘਰਾਂ ਦੇ ਕਿਚਨ ਗਾਰਡਨ ਦੇ ਬੂਟਿਆਂ ਤੇ ਦਰਖਤਾਂ ਦਾ ਹਰਾ ਕੂੜਾ ਸ਼ਾਮਿਲ ਹੈ) ਦੇ ਰੱਖ ਰਖਾਓ ਅਤੇ ਪ੍ਰਬੰਧ ਵਾਸਤੇ ਵੀ ਕੋਈ ਵੱਖਰੀ ਥਾਂ ਗਮਾਡਾ ਵੱਲੋਂ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਮਸ਼ੀਨਰੀ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਉਹ ਸ਼ਹਿਰ ਦੇ ਮੁੱਦੇ ਚੁੱਕਦੇ ਹਨ ਤਾਂ ਇਸ ਵਿੱਚ ਕੋਈ ਸਿਆਸੀ ਕਾਰਨ ਨਹੀਂ ਹੁੰਦਾ ਸਗੋਂ ਇਹ ਲੋਕਾਂ ਦੇ ਮੁੱਦੇ ਹੁੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਹਾਈਕੋਰਟ ਦੇ ਦਰਵਾਜ਼ੇ ਤੱਕ ਖੜਕਾ ਚੁੱਕਿਆ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ, ਜੋ ਉਹਨਾਂ ਦੇ ਵਿਰੁੱਧ ਬੋਲ ਰਹੇ ਹਨ, ਉਹ ਉਹਨਾਂ ਨੂੰ ਖੁੱਲਾ ਸੱਦਾ ਦਿੰਦੇ ਹਨ ਕਿ ਉਹ ਅੱਗੇ ਹੋ ਕੇ ਆਪਣੇ ਵਿਧਾਇਕ ਰਾਹੀਂ ਇਹ ਕੰਮ ਕਰਾ ਲੈਣ, ਤਾਂ ਉਹ ਡਿਪਟੀ ਮੇਅਰ ਹੋਣ ਦੇ ਨਾਤੇ ਇਸ ਦੀ ਸ਼ਲਾਘਾ ਕਰਨਗੇ ਪਰ ਸੱਤਾਧਾਰੀ ਪਾਰਟੀ ਇਸ ਮਸਲੇ ਉੱਤੇ ਸਿੱਧੇ ਤੌਰ ਤੇ ਸਿਆਸਤ ਕਰਨ ਤੇ ਤੁਲੀ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦਿੱਲੀ ਵਿੱਚ ਪਾਣੀ ਲਈ ਤਰਾਹੀ ਤਰਾਹੀ ਕਰ ਰਹੇ ਲੋਕਾਂ ਦੇ ਮਸਲੇ ਉੱਤੇ ਭਾਰਤੀ ਜਨਤਾ ਪਾਰਟੀ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੀ ਹੈ ਅਤੇ ਉਸ ਉੱਤੇ ਸਿਆਸੀ ਸਾਜ਼ਿਸ਼ ਕਰਨ ਦਾ ਦੋਸ਼ ਲਾਉਂਦੀ ਹੈ ਤਾਂ ਮੋਹਾਲੀ ਵਿੱਚ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਨਾ ਕਰਨ ਵਿੱਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਗਮਾਡਾ ਦੇ ਚੇਅਰਮੈਨ ਖੁਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹਨ, ਪਰ ਗਮਾਡਾ ਵੱਲੋਂ ਕੂੜੇ ਦੇ ਪ੍ਰਬੰਧ ਲਈ ਡੱਕਾ ਵੀ ਨਹੀਂ ਤੋੜਿਆ ਜਾ ਰਿਹਾ ਅਤੇ ਇਸ ਮਸਲੇ ਨੂੰ ਲਗਾਤਾਰ ਲਮਕਾਇਆ ਗਿਆ ਹੈ।

ਜਿਸ ਕਾਰਨ ਅੱਜ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣ ਉੱਤੇ ਰੋਕ ਲੱਗਣ ਵਰਗੀ ਨੌਬਤ ਆ ਗਈ ਹੈ ਅਤੇ ਮੋਹਾਲੀ ਦੇ ਲੋਕਾਂ ਵਾਸਤੇ ਇਹ ਬਹੁਤ ਵੱਡੀ ਆਫਤ ਬਣਦੀ ਜਾ ਰਹੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਨੌਬਤ ਇਹ ਆ ਗਈ ਹੈ ਕਿ ਸਫਾਈ ਕਰਮਚਾਰੀਆਂ ਨੂੰ ਕੂੜੇ ਨਾਲ ਭਰੀਆਂ ਟਰਾਲੀਆਂ ਫੇਜ਼ ਅੱਠ ਵਿੱਚ ਖੜੀਆਂ ਕਰਨੀਆਂ ਪਈਆਂ ਹਨ ਅਤੇ ਪੂਰੇ ਸ਼ਹਿਰ ਵਿੱਚ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ ਅਤੇ ਸਫਾਈ ਕਰਮਚਾਰੀ ਵੀ ਪੂਰੀ ਤਰ੍ਹਾਂ ਮਜਬੂਰ ਹੋ ਚੁੱਕੇ ਹਨ। 

ਉਹਨਾਂ ਕਿਹਾ ਕਿ ਦੋ ਦਿਨਾਂ ਦੇ ਅੰਦਰ ਇਸ ਮਸਲੇ ਦਾ ਨਿਪਟਾਰਾ ਨਾ ਹੋਇਆ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਧਰਨਾ ਦੇਣਗੇ ਜਿਸ ਦੀ  ਸਾਰੀ ਜਿੰਮੇਵਾਰੀ ਜਿਲਾ ਪ੍ਰਸ਼ਾਸਨ ਦੀ ਹੋਵੇਗੀ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD