Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹੇ ਦੀ ਸਲਾਨਾਂ ਕਰਜ਼ਾ ਯੋਜਨਾ ਕੀਤੀ ਜਾਰੀ

ਪਿਛਲੇ ਸਾਲ ਤੈਅ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਲਿਆ ਸਖਤ ਨੋਟਿਸ

Isha Singal, Additional Deputy Commissioner Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Jun 2024

Last updated on: Jun 20, 2024, 00:00 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਬੈਂਕਾਂ ਦੀ ਸਲਾਨਾਂ ਕਰਜ਼ਾ ਯੋਜਨਾ ਜਾਰੀ ਕੀਤੀ। ਉਨ੍ਹਾਂ ਸਮੂਹ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਲ ਜ਼ਿਲ੍ਹੇ ਦੇ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਦੀ ਪ੍ਰਾਪਤੀ ਵਿੰਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਉਸੇ ਤਰ੍ਹਾਂ ਹੀ ਇਸ ਸਾਲ ਦੀ ਜਾਰੀ ਕਰ਼ਜ਼ਾ ਯੋਜਨਾ ਨੂੰ ਵੀ 100 ਫੀਸਦੀ ਹਾਸਲ ਕਰਨ ਨੂੰ ਯਕੀਨੀ ਬਣਾਇਆ ਜਾਵੇ। 

ਜਾਰੀ ਕੀਤੀ ਗਈ ਕਰਜ਼ਾ ਯੋਜਨਾ ਅਧੀਨ ਖੇਤੀਬਾੜੀ ਲਈ 319 ਕਰੋੜ 52 ਲੱਖ 900/-ਰੁਪਏ, ਛੋਟੇ ਤੇ ਲਘੂ ਉਦਯੋਗਾਂ ਲਈ 438 ਕਰੋੜ 03 ਲੱਖ 800/-ਰੁਪਏ ਅਤੇ ਹੋਰ ਤਰਜ਼ੀਹੀ ਖੇਤਰਾਂ ਲਈ 404 ਕਰੋੜ 4 ਲੱਖ 500/-ਰੁਪਏ ਦੇ ਕਰ਼ਜੇ ਦੇਣ ਦਾ ਟੀਚਾ ਮਿਥਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਰਜ਼ੇ ਦੇ ਕੇਸ ਮਨਜੂਰ ਕੀਤੇ ਜਾਣ ਅਤੇ ਬਿਨਾਂ ਕਿਸੇ ਠੋਸ ਕਾਰਨ ਤੋਂ ਕੋਈ ਵੀ ਕਰਜ਼ਾ ਕੇਸ ਰੱਦ ਨਾ ਕੀਤਾ ਜਾਵੇ। 

ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਰੱਦ ਕੀਤੇ ਜਾਣ ਵਾਲੇ ਕਰਜ਼ਾ ਕੇਸਾਂ ਦਾ ਯੋਗ ਤੇ ਢੁਕਵਾਂ ਕਾਰਨ ਜਰੂਰ ਦੱਸਿਆ ਜਾਵੇ। ਤੈਅ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਸਖਤ ਨੋਟਿਸ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਅਣਗਹਿਲੀਆਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।

ਸ਼੍ਰੀਮਤੀ ਈਸ਼ਾ ਸਿੰਗਲ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਅਧੀਨ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ ਤਾਂ ਜੋ ਯੋਜਨਾ ਅਧੀਨ ਆਉਣ ਵਾਲੇ ਲਾਭਪਾਤਰੀ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਜ਼ਿਲ੍ਹਾ ਲੀਡ ਮੈਨੇਜਰ ਸ਼੍ਰੀ ਮੁਕੇਸ਼ ਸੈਣੀ ਨੂੰ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤਹਿਤ ਕੀਤੇ ਜਾਣ ਵਾਲੇ ਕਰਜ਼ਾ ਕੇਸਾਂ ਦੀ ਬੈਂਕ ਵਾਇਜ਼ ਸੂਚੀ ਬਣਾ ਕੇ ਦਿੱਤੀ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਕਹਿੜੇ-ਕਹਿੜੇ ਬੈਂਕ ਸਰਕਾਰ ਦੀਆਂ ਸਕੀਮਾਂ ਅਧੀਨ ਕਰਜ਼ੇ ਨਹੀਂ ਦੇ ਰਹੇ। 

ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਬੀਮਾ ਯੋਜਨਾ ਦਾ ਵੀ ਵੱਧ ਤੋਂ ਵੱਧ ਪਸ਼ੂ ਪਾਲਕਾਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ਼੍ਰੀਮਤੀ ਈਸ਼ਾ ਸਿੰਗਲ ਨੇ ਬੈਂਕਾਂ ਦੀ ਸੁਰੱਖਿਆ ਕਮੇਟੀ ਦੀ ਮੀਟਿੰਗ ਵੀ ਕੀਤੀ ਅਤੇ ਬੈਂਕਾਂ ਦੀ ਸੁਰੱਖਿਆ ਬਾਰੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। 

ਮੀਟਿੰਗ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਐਲ.ਬੀ.ਓ. ਸ਼੍ਰੀ ਵਿਸ਼ਾਲ, ਨਬਾਰਡ ਦੇ ਡੀ. ਡੀ.ਐਮ. ਸ਼੍ਰੀ ਸੰਜੀਵ ਕੁਮਾਰ, ਐਲ.ਡੀ.ਐਮ. ਸ਼੍ਰੀ ਮੁਕੇਸ਼ ਸੈਣੀ ਤੋਂ ਇਲਾਵਾ ਸਮੂਹ ਬੈਂਕਾਂ ਦੇ ਬ੍ਰਾਂਚ ਮੈਨੇਜਰ ਤੇ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Isha Singal , Additional Deputy Commissioner Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD