Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ

ਐੱਸ.ਐੱਚ.ਓਜ਼. ਨੂੰ ਕਰੁਅਲਟੀ ਇੰਸਪੈਕਟਰ ਲਾਉਣ ਦੇ ਹੁਕਮ

Sonam Chaudhary, Additional Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 20 Jun 2024

Last updated on: Jun 20, 2024, 00:00 IST

ਨਗਰ ਕੌਂਸਲ ਲਾਲੜੂ ਅਧੀਨ ਆਉਂਦੇ ਖੇਤਰ ਵਿੱਚ ਕਰੀਬ 02 ਏਕੜ ਰਕਬੇ ਵਿੱਚ ਬਿਮਾਰ ਜਾਨਵਰਾਂ ਦੀ ਦੇਖਭਾਲ ਲਈ ਤਿਆਰ ਹੋ ਰਹੀ “ਇਨਫ੍ਰਮਰੀ” ਚ ਰੱਖੇ ਜਾਣ ਵਾਲੇ ਪਸ਼ੂ-ਪੰਛੀਆਂ ਲਈ ਵੱਖਰੇ-ਵੱਖਰੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ ਅਤੇ ਨਗਰ ਨਿਗਮ ਮੋਹਾਲੀ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੱਲੋਂ ਐਂਬੂਲੈਂਸਾਂ ਦੀ ਖਰੀਦ ਕਰ ਕੇ ਪਾਲਣਾ ਸਰਟੀਫ਼ਿਕੇਟ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। 

ਵਧੀਕ ਡਿਪਟੀ ਕਮਿਸ਼ਨਰ ਨੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ.ਐੱਚ.ਓਜ਼. ਨੂੰ ਕਰੁਅਲਟੀ ਇੰਸਪੈਕਟਰ ਲਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਕੇ ਇਸ ਸਬੰਧੀ ਰਿਪੋਰਟ 24 ਘੰਟੇ ਵਿੱਚ ਦਿੱਤੀ ਜਾਵੇ। ਸ਼੍ਰੀਮਤੀ ਚੌਧਰੀ ਨੇ ਇਹ ਵੀ ਹਦਾਇਤ ਕੀਤੀ ਕਿ ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹੇ ਵਿਚ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਫੌਰੀ ਲਾਗੂ ਕਰੇ।

ਉਹਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਲਾਲੜੂ ਐਮ ਸੀ ਨਾਲ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ “ਇਨਫ੍ਰਮਰੀ” ਦੀ ਸਥਾਪਤੀ ਵਾਸਤੇ ਪਿੰਡ ਮਗਰਾ ਦੀ ਤੈਅ-ਸ਼ੁਦਾ ਜ਼ਮੀਨ ਸੁਸਾਇਟੀ ਨੂੰ ਦੇਣ ਸਬੰਧੀ ਬਾਕੀ ਰਹਿੰਦੀ ਕਾਰਵਾਈ ਜਲਦ ਤੋਂ ਜਲਦ ਪੂਰੀ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਐਂਟੀ ਰੇਬੀਜ਼ ਕੈਂਪ ਲਗਾਏ ਜਾਣੇ ਹਨ, ਜਿਸ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਬਾਬਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। 

ਮੀਟਿੰਗ ਵਿੱਚ ਡਿਪਟੀ ਡਾਇਰੈਕਟ ਪਸ਼ੂ ਪਾਲਣ ਵਿਭਾਗ ਕਮ ਸਕੱਤਰ ਐੱਸ.ਪੀ.ਸੀ.ਏ ਡਾ. ਸ਼ਿਵਕਾਂਤ ਗੁਪਤਾ, ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sonam Chaudhary , Additional Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD