Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rupnagar

Web Admin

Web Admin

5 Dariya News

ਰੂਪਨਗਰ , 20 Jun 2024

Last updated on: Jun 20, 2024, 00:00 IST

ਜ਼ਿਲ੍ਹੇ ਅੰਦਰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਲਾਂਕਣ ਕਰਨ ਹਿੱਤ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਥਾਨਕ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਐਮਰਜੈਂਸੀ ਵਿਭਾਗ, ਨਸ਼ਾ ਛੁਡਾਊ ਕੇਂਦਰ ਅਤੇ ਜੱਚਾ ਬੱਚਾ ਵਿਭਾਗ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਉਨ੍ਹਾਂ ਵੱਲੋਂ ਐਸ.ਐਮ.ਓ. ਰੂਪਨਗਰ ਨੂੰ ਸਾਫ- ਸਫਾਈ ਅਤੇ ਐਮਰਜੈਂਸੀ ਸੇਵਾਵਾਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੀ ਹਦਾਇਤ ਕੀਤੀ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਕਾਰਨ ਆ ਰਹੀਆਂ ਬਿਮਾਰੀਆਂ ਤੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਾਂ ਦਾ ਜ਼ਾਇਜਾ ਲੈਣ ਲਈ ਸੂਬੇ ਦੇ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ 550 ਡਾਕਟਰ ਅਤੇ 1100 ਦੇ ਕਰੀਬ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ। ਇਸ ਦੌਰਾਨ ਐਮ.ਐਲ.ਏ. ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ, ਜਿਨ੍ਹਾਂ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਸਿਹਤ ਮੰਤਰੀ ਪੰਜਾਬ ਨਾਲ ਚਰਚਾ ਕੀਤੀ ਗਈ। 

ਇਸ ਦੌਰ ਉਪਰੰਤ ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਿਵਲ ਸਰਜਨ ਰੂਪਨਗਰ ਨਾਲ ਯੂਜਰ ਚਾਰਜਸ, ਖਾਲੀ ਪਈਆਂ ਡਾਕਟਰਾਂ ਅਤੇ ਸਟਾਫ ਦੀਆਂ ਅਸਾਮੀਆਂ, ਦਵਾਈਆਂ ਦੀ ਉਪਲਬਧਤਾ, ਉਪਕਰਨਾਂ ਦੀ ਉਪਲਬਧਤਾ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਬਾਰੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਸੰਬੰਧਿਤ ਵਿਭਾਗਾਂ ਨਾਲ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੇ ਸੰਬੰਧ ਵਿੱਚ ਮੀਟਿੰਗ ਕਰਕੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਇਸ ਸਬੰਧੀ ਅਗਾਉ ਜਰੂਰੀ ਕਦਮ ਚੁੱਕੇ ਜਾ ਸਕਣ। 

ਇਸ ਦੇ ਨਾਲ ਹੀ ਸੁਨਿਸਚਿਤ ਕੀਤਾ ਜਾਵੇ ਕਿ ਕਿਸੇ ਵੀ ਕਿਸਮ ਦੀ ਵੈਕਟਰ ਬੋਰਨ ਜਾਂ ਵਾਟਰ ਬੋਰਨ ਬਿਮਾਰੀ ਦੀ ਆਊਟ ਬ੍ਰੇਕ ਨਾ ਹੋਵੇ। ਹੋਟ ਸਪੋਟ ਵਾਲੇ ਖੇਤਰਾਂ ਵਿੱਚ ਖਾਸ ਸੰਜੀਦਗੀ ਵਰਤੀ ਜਾਵੇ। ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਸਬੰਧੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। 

ਇਸ ਉਪਰੰਤ ਉਨ੍ਹਾਂ ਹਸਪਤਾਲ਼ ਵਿਖੇ ਨਸ਼ਾ ਛਡਾਊ ਕੇਂਦਰ ਦਾ ਵੀ ਨਿਰੀਖਣ ਕੀਤਾ ਅਤੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸਿਹਤ ਸੇਵਾਵਾਂ ਦੇ ਨਾਲ-ਨਾਲ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਨੌਜ਼ਵਾਨਾਂ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢਣ ਤੇ ਆਮ ਜ਼ਿੰਦਗੀ ਬਤੀਤ ਕਰਨ ਦੀ ਲੜਾਈ ਲੜਨ ਲਈ ਪੂਰੀ ਇਮਾਨਦਾਰੀ ਨਾਲ ਅਣਥੱਕ ਯਤਨ ਕਰ ਰਿਹਾ ਹੈ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦਿਆਂ ਪੀੜ੍ਹਤ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਮ ਜ਼ਿੰਦਗੀ ਵਿਚ ਵਾਪਿਸ ਲਿਆਉਣ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। 

ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿੱਥੇ "ਸੀਐਮ ਦੀ ਯੋਗਸ਼ਾਲਾ" ਦਾ ਲਾਭ ਪੰਜਾਬ ਦੇ ਲਗਭਗ 50 ਹਜ਼ਾਰ ਲੋਕ ਲੈ ਰਹੇ ਹਨ, ਉੱਥੇ ਹੀ ਇਨ੍ਹਾਂ ਇਲਾਜ ਕਰਵਾ ਰਹੇ ਮਰੀਜਾਂ ਨੂੰ ਵੀ ਯੋਗਾ ਦੀਆਂ ਕਲਾਸਾਂ ਲਗਵਾ ਕੇ ਸਵੇਰ ਸ਼ਾਮ ਯੋਗਾ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਜ਼ਿੰਦਗੀ ਵਿਚ ਵਾਪਿਸ ਲਿਆਉਣ ਲਈ ਨਸ਼ਾ ਛੱਡ ਚੁੱਕੇ ਨੌਜ਼ਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।

ਇਸ ਮੌਕੇ ਐਸ.ਐਸ.ਪੀ ਸ.ਗੁਲਨੀਤ ਸਿੰਘ ਖੁਰਾਣਾ, ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ.ਮਨੂ ਵਿੱਜ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਡਿਪਟੀ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ, ਡੀ.ਐੱਸ.ਪੀ ਹਰਪਿੰਦਰ ਗਿੱਲ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਅਤੇ ਸਮੂਹ ਸਟਾਫ ਹਾਜ਼ਰ ਸੀ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD