Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੇਕਰ ਬਿਜਲੀ ਦਰ੍ਹਾਂ ਵਿੱਚ ਵਾਧਾ ਹੋਇਆ ਤਾਂ ਆਪ ਸੜਕਾਂ ਤੇ ਉਤਰੇਗੀ : ਡਾ. ਐਸ.ਐਸ. ਆਹਲੂਵਾਲੀਆ

ਜੇਈਆਰਸੀ ਦੀ ਮੀਟਿੰਗ ਦਾ ਅਰੁਣ ਸੂਦ ਨੇ ਕੀਤਾ ਮਹੌਲ ਖਰਾਬ: ਡਾ. ਆਹਲੂਵਾਲੀਆ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 21 Jun 2024

Last updated on: Jun 21, 2024, 00:00 IST

ਯੂਟੀ, ਚੰਡੀਗੜ੍ਹ ਪ੍ਰਸ਼ਾਸ਼ਨ ਦੇ ਬਿਜਲੀ ਵਿਭਾਗ ਵਲੋਂ 19.44 ਫੀਸਦੀ ਬਿਜਲੀ ਦੇ ਰੇਟ ਵਧਾਉਣ ਦਾ ਪ੍ਰਸਤਾਵ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੂੰ ਭੇਜਣ ਤੋਂ ਬਾਅਦ ਅੱਜ ਜੇਈਆਰਸੀ ਵਲੋਂ ਚੰਡੀਗੜ੍ਹ ਵਾਸੀਆਂ ਦੀ ਰਾਇ ਲੈਣ ਦੇ ਲਈ ਸੈਕਟਰ 10 ਦੇ ਗਵਰਨਮੈਂਟ ਮਿਊਜ਼ੀਅਮ ਐਂਡ ਆਰਟ ਗੈਲਰੀ ਦੇ ਵਿੱਚ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਸੀ। ਮੀਟਿੰਗ ਦੌਰਾਨ ਬੀਜੇਪੀ ਦੇ ਸਾਬਕਾ ਪ੍ਰਧਾਨ ਵਲੋਂ ਗਲਤ ਟਿੱਪਣੀ ਕੀਤੀ ਗਈ, ਜਿਸ ਕਾਰਨ ਸਾਰੀ ਮੀਟਿੰਗ ਦਾ ਮਹੌਲ ਖਰਾਬ ਹੋ ਗਿਆ ਅਤੇ ਜੇਈਆਰਸੀ ਦੇ ਅਧਿਕਾਰੀਆਂ ਵਲੋਂ ਮੀਟਿੰਗ ਨੂੰ ਵਿਚਾਲੇ ਛੱਡ ਕੇ ਜਾਣਾ ਪਿਆ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ। ਡਾ. ਐਸ.ਐਸ. ਆਹਲੂਵਾਲੀਆ ਵਲੋਂ ਅਰੁਣ ਸੂਦ ਵਲੋਂ ਮੀਟਿੰਗ ਦਾ ਮਹੌਲ ਖਰਾਬ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਜੇਪੀ ਵਲੋਂ ਪ੍ਰਸ਼ਾਸ਼ਨ ਰਾਂਹੀ ਚੰਡੀਗੜ੍ਹ ਵਾਸੀਆਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। 

ਬੀਜੇਪੀ ਵਲੋਂ ਪਹਿਲਾਂ ਪਾਣੀ ਦੇ ਰੇਟ ਵਧਾਏ ਗਏ ਅਤੇ ਹੁਣ ਬਿਜਲੀ ਦੇ ਰੇਟ ਵਧਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਜਦੋਂ ਜੇਈਆਰਸੀ ਵਲੋਂ ਬਿਜਲੀ ਦਰ੍ਹਾਂ ਵਿੱਚ ਵਾਧੇ ਨੂੰ ਲੈ ਕੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਸੀ ਤਾਂ ਬੀਜੇਪੀ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਪਹਿਲਾਂ ਰਚੀ ਗਈ ਸਾਜਿਸ ਦੇ ਤਹਿਤ ਉਥੇ 15–20 ਬੰਦਿਆਂ ਨੂੰ ਲੈ ਕੇ ਪਹੁੰਚ ਗਏ। 

ਅਧਿਕਾਰੀਆਂ ਵਲੋਂ ਜਦੋਂ ਲੋਕਾਂ ਦੀ ਰਾਇ ਲਈ ਜਾ ਰਹੀ ਸੀ ਤਾਂ ਅਰੁਣ ਸੂਦ ਵਲੋਂ ਗਲਤ ਟਿੱਪਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸਦਾ ਉਥੇ ਆਏ ਸ਼ਹਿਰ ਵਾਸੀਆਂ ਨੇ ਵਿਰੋਧ ਕੀਤਾ। ਜਿਸ ਕਾਰਨ ਸਾਰੀ ਮੀਟਿੰਗ ਦਾ ਮਹੌਲ ਖਰਾਬ ਹੋ ਗਿਆ ਅਤੇ ਅਧਿਕਾਰੀਆਂ ਨੂੰ ਮੀਟਿੰਗ ਵਿਚਾਲੇ ਛੱਡ ਕੇ ਜਾਣਾ ਪਿਆ। ਉਨ੍ਹਾਂ ਕਿਹਾ ਕਿ ਬੀਜੇਪੀ ਇੱਕ ਸਾਜਿਸ ਦੇ ਤਹਿਤ ਸ਼ਹਿਰ ਵਾਸੀਆਂ ਦੇ ਉਪਰ ਬਿਜਲੀ ਦੀਆਂ ਦਰ੍ਹਾਂ ਵਧਾ ਕੇ ਵਾਧੂ ਬੋਝ ਪਾਉਣ ਜਾ ਰਹੀ ਹੈ।

ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਚੰਡੀਗੜ੍ਹ ਵਾਸੀਆਂ ਦੇ ਹੱਕ ਵਿੱਚ ਖੜ੍ਹ ਕੇ ਜੇਈਆਰਸੀ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਬਿਜਲੀ ਦੀਆਂ ਦਰ੍ਹਾਂ ਵਿੱਚ ਵਾਧਾ ਨਾ ਕੀਤਾ ਜਾਵੇ। ਕਿਉਂਕਿ ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਜੇਕਰ ਬਿਜਲੀ ਦਰ੍ਹਾਂ ਵਿੱਚ ਵਾਧਾ ਹੋਇਆ ਤਾਂ ਸ਼ਹਿਰ ਵਾਸੀਆਂ ਨੂੰ ਘਰ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਜਾਵੇਗਾ। ਨ੍ਹਾਂ ਕਿਹਾ ਕਿ ਬੀਜੇਪੀ ਵਲੋਂ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦਾ ਬਦਲਾ ਚੰਡੀਗੜ੍ਹ ਵਾਸੀਆਂ ਤੇ ਵਾਧੂ ਬੋਝ ਪਾ ਕੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਜੇਪੀ ਵਲੋਂ ਪ੍ਰਸ਼ਾਸ਼ਨ ਰਾਂਹੀ ਜਬਰਦਸਤੀ ਬਿਜਲੀ ਦੀਆਂ ਦਰ੍ਹਾਂ ਵਧਾਈਆਂ ਗਈਆਂ ਤਾਂ ਆਮ ਆਦਮੀ ਪਾਰਟੀ ਵਲੋਂ ਸੜਕਾਂ ਤੇ ਉਤਰ ਕੇ ਇਸਦਾ ਕਰੜਾ ਵਿਰੋਧ ਕੀਤਾ ਜਾਵੇਗਾ ਅਤੇ ਪ੍ਰਸ਼ਾਸ਼ਨ ਨੂੰ ਬਿਜਲੀ ਦੀਆਂ ਦਰ੍ਹਾਂ ਵਾਪਿਸ ਲੈਣ ਲਈ ਮਜਬੂਰ ਕੀਤਾ ਜਾਵੇਗਾ।

बिजली रेट बढे तो सड़कों पर उतरेगी आप : डॉ. एस.एस आहलूवालिया

अरुण सूद ने जेईआरसी की मीटिंग का माहौल खराब किया: डॉ. आहलूवालिया

चंडीगढ़

यूटी, चंडीगढ़ प्रशासन के बिजली विभाग द्वारा बिजली दरें 19.44 प्रतिशत बढ़ाने का प्रस्ताव ज्वाइंट इलेक्ट्रिसिटी रेगुलेटरी कमीशन (जेईआरसी) को भेजने के बाद आज जेईआरसी ने चंडीगढ़ के लोगों की राय लेने के लिए सेक्टर 10, गवर्नमेंट म्यूजियम एंड आर्ट गैलरी में बैठक की व्यवस्था की गई थी। बैठक के दौरान बीजेपी के पूर्व अध्यक्ष अरुण सूद द्वारा गलत टिप्पणी की गई, जिससे पूरी बैठक का माहौल खराब हो गया और जेईआरसी के अधिकारियों को बैठक बीच में ही छोड़नी पड़ी। 

इन बातों का प्रगटावा पंजाब वाटर सप्लाई एवं सीवरेज बोर्ड के चेयरमैन एवं सह-प्रभारी आम आदमी पार्टी (आप) चंडीगढ़ के डॉ. एसएस आहलूवालिया ने किया। डॉ. एसएस आहलूवालिया ने बैठक का माहौल खराब करने के लिए अरुण सूद की कड़ी निंदा की। उन्होंने कहा कि भाजपा प्रशासन के माध्यम से चंडीगढ़ की जनता पर अतिरिक्त बोझ डाल रही है। 

भाजपा ने पहले पानी के दाम बढ़ाए और अब बिजली के दाम बढ़ाए जा रहे हैं। उन्होंने आगे कहा कि आज जब जेईआरसी शहरवासियों के साथ बिजली रेट में बढ़ोतरी को लेकर बैठक कर रहा था तो पहले रची साजिस के तहत भाजपा के पूर्व अध्यक्ष अरुण सूद 15-20 लोगों के साथ वहां पहुंच गए। 

जब अधिकारी लोगों की राय ले रहे थे तो अरुण सूद गलत टिप्पणी करने लगे, जिसका वहां आए शहरवासियों ने विरोध किया। जिसके कारण पूरी बैठक का माहौल खराब हो गया और अधिकारियों को बैठक को बीच में ही छोड़ना पड़ा। उन्होंने कहा कि भाजपा एक योजना के तहत बिजली रेट बढ़ाकर शहरवासियों पर अतिरिक्त बोझ डालने जा रही है।

डॉ. आहलूवालिया ने आगे कहा कि आज उन्होंने चंडीगढ़ वासियों के की भलाई के लिए जेईआरसी के अधिकारियों से बिजली दरें न बढ़ाने की अपील की है। क्योंकि देश में बढ़ती महंगाई ने पहले ही लोगों को बर्बाद कर दिया है। अगर बिजली रेट में बढ़ोतरी हुई तो शहरवासियों को अपना घर चलाना काफी मुश्किल हो जायेगा। 

उन्होंने कहा कि चंडीगढ़ की जनता पर अतिरिक्त बोझ डालकर बीजेपी लोकसभा चुनाव में अपनी हार का बदला ले रही है। उन्होंने कहा कि अगर भाजपा प्रशासन के माध्यम से जबरन बिजली रेट बढ़ाएगी तो आम आदमी पार्टी सड़कों पर उतरकर इसका पुरजोर विरोध करेगी और प्रशासन को बिजली रेट वापस लेने के लिए मजबूर किया जाएगा। 

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD