Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ਸਹੀ ਫੈਸਲਾ ਦਾ ਪੋਸਟਰ ਕੀਤਾ ਜਾਰੀ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 21 Jun 2024

Last updated on: Jun 21, 2024, 00:00 IST

ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ‘’ਸਹੀ ਫੈਸਲਾ’’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਜਸਬੀਰ ਸਿੰਘ ਪੀ.ਏ. ਟੂ ਡੀ.ਸੀ. ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਯੂ ਟਿਊਬ ਚੈਨਲ ਮਝੂਰ ਦੋਆਬਾ ਫਿਲਮਜ਼  ਵੱਲੋਂ ‘’ਸਹੀ ਫੈਸਲਾ’’ ਪੋਸਟਰ ਜਾਰੀ ਕੀਤਾ ਗਿਆ ਹੈ, ਜੋ ਕਿ ਸਮਾਜ ਨੂੰ ਸਹੀ ਸੇਧ ਦੇਵਾਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਰਟ ਫਿਲਮ ਵਿੱਚ ਮਾਂ-ਬਾਪ ਦੀ ਭੂਮਿਕਾ ਨੂੰ ਦਰਸਾਇਆ ਗਿਆ ਹੈ, ਮਾਂ ਅਤੇ ਬਾਪ ਵੱਲੋਂ ਆਪਣੇ ਪਰਿਵਾਰ ਲਈ ਕੀਤੇ ਜਾਂਦੇ ਸੰਘਰਸ਼ ਨੂੰ ਬਾਖੂਬੀ ਵਿਆਨ ਕੀਤਾ ਗਿਆ ਹੈ। ਉਨ੍ਹਾਂ ਨੇ ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ ਨੂੰ ਵਧਾਈ ਦਿੱਤੀ। 

ਉਨ੍ਹਾਂ ਦੱਸਿਆ ਕਿ ਦੋਆਬੇ ਦਾ ਸ਼ਾਰਟ ਫਿਲਮ ਪ੍ਰੋਡਕਸ਼ਨ ਦਾ ਇਹ ਚੈਨਲ ਪਰਿਵਾਰਿਕ ਵਿਸ਼ਿਆਂ ‘ਤੇ ਕਾਫ਼ੀ ਫਿਲਮਾਂ ਬਣਾ ਕੇ ਆਪਣੀ ਪਹਿਚਾਣ ਬਣਾਈ ਹੈ ਅਸੀ ਇਸ ਚੈਨਲ ਤੋਂ ਹੋਰ ਵੀ ਸਮਾਜਿਕ ਸੇਧ ਦਿੰਦੀਆ ਫਿਲਮਾਂ ਦੀ ਆਸ ਕਰਦੇ ਹਾਂ।  ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀਂ ਫਿਲਮ ਸਹੀ ਫੈਸਲਾ ਲਈ ਵਧਾਈ ਦਿੰਦਿਆ ਕਿਹਾ ਕਿ ਉਹ ਸਮਾਜ ਵਿੱਚ ਭਾਈਚਾਰਕ ਸਾਂਝ, ਪਰਿਵਾਰਿਕ ਰਿਸ਼ਤਿਆਰ ਨੂੰ ਮਜਬੂਤ ਕਰਨ ਲਈ ਹੋਰ ਵੀ ਸ਼ਾਰਟ ਫਿਲਮ ਦਾ ਨਿਰਮਾਣ ਕਰਨ ਅਤੇ ਲੋਕਾਂ ਨੂੰ ਚੰਗੀ ਸੋਚ, ਨੌਜਵਾਨਾਂ ਨੂੰ ਨਸ਼ਿਆਂ ਦੇ ਦੂਰ ਪ੍ਰਭਾਵ ਅਤੇ ਖੇਡ ਵੱਲ ਪ੍ਰੇਰਿਤ ਕਰਨ ਲਈ ਜਾਗਰੂਕ ਕਰਨ।

ਇਸ ਮੌਕੇ ‘ਤੇ ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ ਨੇ ਕਿਹਾ ਕਿ ਮਾਂ-ਬਾਪ ਆਪ ਗਲਤ ਹੋ ਸਕਦੇ ਹਨ ਪਰ ਬੱਚਿਆਂ ਲਈ ਕਦੇ ਮਾੜੇ ਨਹੀਂ ਹੋ ਸਕਦੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਵੱਲੋਂ ਹਾਲ ਹੀ ਵਿੱਚ ਸਮਾਜਿਕ ਪਰਿਵਾਰਿਕ ਮਹੱਤਵ ਵਾਲੀ ਫਿਲਮ ‘’ਸਹੀ ਫੈਸਲਾ’’ ਅਸਲ ਵਿੱਚ ਹਕੀਕਤ ਹੋ ਨਿਬੜੀ ਹੈ, ਜਿਸ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਫਿਲਮ ਯੂ ਟਿਊਬ ਚੈਨਲ ਮਝੂਰ ਦੋਆਬਾ ਫਿਲਮਜ਼ ‘ਤੇ ਉਪਲਬੱਧ ਹੋਵੇਗੀ। 

ਉਨ੍ਹਾਂ ਦੱਸਿਆ ਕਿ ਫਿਲਮ ਵਿੱਚ ਪ੍ਰੰਪਰਾਗਤ ਪਰਿਵਾਰਿਕ ਤੌਰ ‘ਤੇ ਮਾਂ ਨੂੰ ਹੀ ਬੱਚਿਆਂ ਦਾ ਸਭ ਕੁਝ ਦਿਖਾਇਆ ਜਾਂਦਾ ਰਿਹਾ ਹੈ ਪਰ ਇਸ ਫਿਲਮ ਵਿੱਚ ਬਾਪ ਦਾ ਵੱਡਾ ਕਿਰਦਾਰ ਪੇਸ਼ ਕਰਕੇ ਇੱਕ ਨਵੀਂ ਪਹਿਲਕਦਮੀ ਕੀਤੀ ਹੈ, ਮਾਂ ਮਮਤਾ ਦੀ ਮੂਰਤ ਹੈ ਅਤੇ ਸਿਰਫ ਆਪਣੇ ਬੱਚਿਆਂ ਲਈ ਹੀ ਮਹੱਤਵਪੂਰਨ ਪਰ ਬਾਪ ਦੂਰ ਦ੍ਰਿਸ਼ਟੀਕੋਣ ਸਮਰੱਥਾ ਰੱਖਦਾ ਹੋਇਆ ਘਰ ਪਰਿਵਾਰ ਉੱਤੇ ਪਏ ਸੰਕਟ ਨੂੰ ਕਿਵੇ ਨਜਿੱਠਦਾ ਹੈ ਇਹ ਫਿਲਮ ਸਮਾਜ ਨੂੰ ਸੇਧ ਦਿੰਦੀ ਹੋਈ ਦਿਖਾਉਣ ਵਿੱਚ ਸਫ਼ਲ ਹੋਵੇਗੀ।  

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD