Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਨਗਰ ਨਿਗਮ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਮਿਲਣਗੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਅਬੋਹਰ (ਫਾਜ਼ਿਲਕਾ) , 21 Jun 2024

Last updated on: Jun 21, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਚ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ।

ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਅਤੇ ਨਗਰ ਨਿਗਮ ਨਾਲ ਸਬੰਧਤ ਸੇਵਾਵਾਂ ਲਈ ਇਹ ਕੈਂਪ ਲਗਾਇਆ ਗਿਆ ਸੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਲੋਕ ਅਸਾਨੀ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਕੈਂਪਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ।

ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਕੈਂਪ ਵਿਚ ਵੱਖ ਵੱਖ ਸੇਵਾਵਾਂ ਦਾ ਮੌਕੇ ਤੇ ਹੀ ਲਾਭ ਦਿੱਤਾ ਗਿਆ ਅਤੇ ਅਨੇਕਾਂ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਐਸਡੀਐਮ ਸ੍ਰੀ ਪੰਕਜ ਬਾਂਸਲ, ਤਹਿਸੀਲਦਾਰ ਸੁਖਬੀਰ ਕੌਰ, ਉਪਕਾਰ ਸਿੰਘ ਜਾਖੜ ਤੇ ਅਭਿਸ਼ੇਕ ਸਿਡਾਨਾ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD