Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ : ਗੁਰਦਿੱਤ ਸਿੰਘ ਸੇਖੋਂ

ਯੋਗ ਸਰੀਰ ਨੂੰ ਕਾਰਜਸ਼ੀਲ ਤੇ ਨਿਰੋਗ ਰੱਖਦਾ ਹੈ- ਡਿਪਟੀ ਕਮਿਸ਼ਨਰ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, 10th International Yoga Day, International Yoga Day, Yoga Day, Vineet Kumar, DC Faridkot, Deputy Commissioner Faridkot

Web Admin

Web Admin

5 Dariya News

ਫਰੀਦਕੋਟ , 21 Jun 2024

Last updated on: Jun 21, 2024, 00:00 IST

ਯੋਗ ਨੂੰ ਸਿਹਤਮੰਦ ਜੀਵਨ ਦੀ ਕੁੰਜੀ ਕਰਾਰ ਦਿੰਦਿਆਂ ਐਮ.ਐਲ.ਏ. ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਨ ਅਤੇ ਸਿਹਤ ਦੀ ਤੰਦਰੁਸਤੀ ਲਈ ਯੋਗ ਨੂੰ ਨਿਰੰਤਰ ਜਾਰੀ ਰੱਖਣ ਦਾ ਹੌਕਾ ਦਿੱਤਾ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਦਰਬਾਰਗੰਜ ਵਿਖੇ ਆਮ ਲੋਕਾਂ ਨਾਲ ਯੋਗਾ ਅਭਿਆਸ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਯੋਜਨਾ ਦਾ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਲਾਹਾ ਖੱਟਣਾ ਚਾਹੀਦਾ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਵਿਧਾਇਕ ਸ. ਸੇਖੋਂ ਨੇ  ਕਿਹਾ ਕਿ ਯੋਗਾ ਕਰਨ ਨਾਲ ਜਿਥੇ ਸਰੀਰਕ ਸ਼ਕਤੀ ਮਿਲਦੀ ਹੈ ਉਸਦੇ ਨਾਲ-ਨਾਲ ਅੰਦਰੂਨੀ ਤਾਕਤ ਵੀ ਪੈਦਾ ਹੁੰਦੀ ਹੈ ਅਤੇ ਅੱਜ ਦੇ ਪਦਾਰਥਵਾਦ ਯੁੱਗ ਵਿਚ ਯੋਗਾ ਸੰਜੀਵਨੀ ਬੂਟੀ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਯੋਗ ਆਸਨਾਂ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ, ਉੱਥੇ ਬੁੱਧੀ ਵਧਾਉਣ ਅਤੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਦੇ ਨਾਲ-ਨਾਲ ਅਸੀਂ ਖੇਡਾਂ ਖੇਡ ਕੇ ਵੀ ਤੰਦਰੁਸਤ ਰਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਯੋਗ ਜਿੱਥੇ ਸਰੀਰ ਦੀ ਕਾਰਜਸ਼ੀਲਤਾ ਨੂੰ ਵਧਾਉਂਦਾ ਹੈ, ਉੱਥੇ ਹੀ ਸਰੀਰ ਨੂੰ ਨਿਰੋਗ ਵੀ ਰੱਖਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਰੀਰ ਨੂੰ ਹਮੇਸ਼ਾ ਤੰਦਰੁਸਤ ਰੱਖਣ ਲਈ ਖੁਰਾਕ ਵਾਂਗ ਹੀ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸਾਨੂੰ ਖੁਦ ਅਤੇ ਦੂਜਿਆਂ ਨੂੰ ਵੀ ਯੋਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।  ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ, ਯੋਗ ਆਦਿ ਜਰੂਰੀ ਹੈ। ਬੱਚਿਆਂ ਨੂੰ ਜ਼ੇਕਰ ਅਸੀਂ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜ਼ੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ।

ਇਸ ਮੌਕੇ ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਮੁਫਤ ਬੂਟੇ ਵੰਡੇ ਗਏ। ਮੁਫਤ ਬੂਟੇ ਵੰਡਦੇ ਹੋਏ ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਗਲਤੀਆਂ ਕਾਰਨ ਹੀ ਅੱਜ ਧਰਤੀ ਤੇ ਤਾਪਮਾਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਦਰਤ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਕੁਦਰਤ ਸਾਨੂੰ ਬਦਲੇ ਵਿੱਚ ਬਹੁਤ ਕੁਝ ਦੇ ਸਕਦੀਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਤੋਂ ਹੀ ਅਸੀਂ ਸਾਰੇ ਪ੍ਰਣ ਕਰੀਏ ਕਿ ਅਸੀਂ ਆਪਣੇ ਘਰਾਂ, ਚੋਰਸਤਿਆ ਵਿੱਚ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਾਂਗੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਬਾਬਾ, ਜਿਲ੍ਹਾ ਗਾਈਡੈਂਸ ਕੌਂਸਲਰ ਸ. ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਾਚਰੀ, ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਅਤੇ ਬੱਚੇ ਹਾਜ਼ਰ ਸਨ। ਇਸ ਤੋਂ ਇਲਾਵਾ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੋਟਕਪੂਰਾ ਵਿਖੇ ਲਾਲਾ ਲਾਜਪਤ ਲਾਏ ਜੀ ਪਾਰਕ ਵਿਖੇ ਲਗਭਗ 150 ਲੋਕਾਂ ਨੂੰ ਯੋਗਾ ਟਰੇਨਰ ਸੋਨਲ ਅਤੇ ਸੀਤਾ ਸਾਮਵਲ ਨੇ ਯੋਗ ਅਭਿਆਸ ਕਰਵਾਇਆ।  ਇਸੇ ਤਰ੍ਹਾਂ ਜੈਤੋ ਵਿਖੇ ਕਾਲੂ ਰਾਮ ਗਾਰਡਨ ਵਿਖੇ ਲਗਭਗ 350 ਲੋਕਾਂ ਨੂੰ ਯੋਗਾ ਟਰੇਨਰ ਸੁਨੀਲ ਕੁਮਾਰ ਅਤੇ ਵਿਸ਼ਾਲ ਕੁਮਾਰ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗ ਅਭਿਆਸ ਕਰਵਾਇਆ। 

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , 10th International Yoga Day , International Yoga Day , Yoga Day , Vineet Kumar , DC Faridkot , Deputy Commissioner Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD