ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਰੂਪਨਗਰ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਥੀਏਟਰ ਵਿਖੇ ਦੱਸਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਕੀਤੀ ਗਈ। ਇਸ ਮੌਕੇ ਡਾ. ਮੁਰਸ਼ਿਦ ਇਮਾਮ ਜਿਲ੍ਹਾ ਆਯੂਰਵੈਦਿਕ ਅਫਸਰ, ਰੂਪਨਗਰ ਵਲੋਂ ਨਿਯੁਕਤ ਟ੍ਰੇਨਰਾਂ ਡਾ: ਜੋਤੀ ਬੱਬਰ, ਡਾ. ਵਰਿੰਦਰ ਮੋਹਨ, ਡਾ. ਗੁਰਪ੍ਰੀਤ ਕੌਰ, ਡਾ. ਰਾਹੁਲ ਸ਼ਰਮਾ, ਸ਼੍ਰੀ ਸਚਿਨ ਜੋਸ਼ੀ ਅਤੇ ਡਾ. ਕਰੁਣਾ ਪੂਰੀ ਵਲੋਂ 45 ਮਿੰਟ ਦਾ ਯੋਗ ਕਰਵਾਇਆ ਗਿਆ।
ਇਸ ਯੋਗ ਦਿਵਸ ਮੌਕੇ ਵੱਡੀ ਗਿਣਤੀ ਵਿਚ ਪ੍ਰਤੀਭਾਗੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟ੍ਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮੰਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਕੰਮਕਾਜ਼ ਨਾਲ ਭਰੀ ਜ਼ਿੰਦਗੀ ਵਿਚ ਤਣਾਅ ਮੁਕਤ ਅਤੇ ਖੁਸ਼ਹਾਲ ਭਰੀ ਜ਼ਿੰਦਗੀ ਜਿਉਣ ਲਈ ਯੋਗ ਅਭਿਆਸ ਇਕ ਮਹਿਤਵਪੂਰਨ ਭੂਮਿਕਾ ਨਿਭਾ ਸਕਦੇ ਹਨ, ਡਿਪਟੀ ਕਮਿਸ਼ਨਰ ਨੇ ਖੁਦ ਵੀ ਇਸ ਯੋਗ ਕੈਂਪ ਵਿੱਚ ਯੋਗ ਆਸਣ ਕੀਤੇ।
ਯੋਗ ਕੈਂਪ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਬੂਟਾ ਪ੍ਰਸ਼ਾਦ ਅਤੇ ਯੋਗ ਪ੍ਰਤੀ ਜਾਗਰੂਕਤਾ ਦੇ ਆਸਣਾਂ ਦੇ ਪੋਸਟਰ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਵੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੋਪੜ ਵਿਖੇ ਬੂਟਾ ਲਗਾਇਆ ਗਿਆ। ਇਸ ਯੋਗ ਕੈਂਪ ਵਿੱਚ ਅੰਬੂਜਾ ਮਨੋਵਿਕਾਸ ਕੇਂਦਰ ਅਤੇ ਹੋਰ ਵੱਖ-ਵੱਖ ਸਕੂਲਾਂ ਤੇ ਸੰਸਥਾਵਾਂ ਨੇ ਭਾਗ ਲਿਆ। ਇਸ ਦਿਵਸ ਉਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਕਾਲਜ ਸਟਾਫ, ਐੱਨ.ਐੱਸ.ਐੱਸ ਵਲੰਟੀਅਰ, ਐੱਨ.ਸੀ.ਸੀ ਕੈਡਿਟ, ਰੈੱਡ ਰਿਬਨ ਕਲੱਬ, ਰੈੱਡ ਕਰਾਸ ਸੁਸਾਇਟੀ ਅਤੇ ਮਿਸ਼ਨ ਤੰਦਰੁਸਤ ਪੰਜਾਬ ਯੂਨਿਟ ਦੇ ਵਿਦਿਆਰਥੀਆਂ ਨੇ ਅਹਿਮ ਸਹਿਯੋਗ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਯੋਗ ਕੈਂਪ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਆਰ.ਟੀ.ਏ ਰੂਪਨਗਰ ਗੁਰਵਿੰਦਰ ਸਿੰਘ ਜੌਹਲ, ਮੁੱਖ ਮੰਤਰੀ ਫਿਲਡ ਅਫਸਰ ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਤਰੁਣ ਚੁੱਘ, ਸਰਕਾਰੀ ਕਾਲਜ ਦੇ ਪ੍ਰਿੰਸੀਪਲ ਜਤਿੰਦਰ ਗਿੱਲ, ਪ੍ਰੋ. ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਹਰਜੀਤ ਸਿੰਘ, ਸੁਪਰਡੈਂਟ ਸਚਿਨ ਜੋਸੀ, ਅਰਵਿੰਦਰ ਸਿੰਘ ਰਾਜੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਕਈ ਅਧਿਕਾਰੀ, ਕਰਮਚਾਰੀ, ਸਕੂਲ ਅਧਿਆਪਕ ਹਾਜ਼ਰ ਸਨ।