Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਮ ਲੋਕਾਂ ਨਾਲ ਕੀਤੀਆਂ ਯੋਗ ਕਿਰਿਆਵਾਂ

Kulwant Singh, DC Moga, Deputy Commissioner Moga, Moga, 10th International Yoga Day, International Yoga Day, Yoga Day

Web Admin

Web Admin

5 Dariya News

ਮੋਗਾ , 21 Jun 2024

Last updated on: Jun 21, 2024, 00:00 IST

ਚੰਗੀ ਸਿਹਤ ਇੱਕ ਵਰਦਾਨ ਹੈ। ਚੰਗੀ ਸਿਹਤ ਨਾਲ ਹੀ ਕਈ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਜੋ ਵਿਅਕਤੀ ਚੰਗੀ ਸਿਹਤ ਅਤੇ ਸਿਹਤਮੰਦ ਸਰੀਰ ਦੀ ਮਹੱਤਤਾ ਤੋਂ ਇਨਕਾਰ ਕਰਦਾ ਹੈ ਅਤੇ ਪ੍ਰਮਾਤਮਾ ਦੇ ਇਸ ਵਰਦਾਨ ਦਾ ਨਿਰਾਦਰ ਕਰਦਾ ਹੈ, ਉਹ ਸਿਰਫ਼ ਆਪਣਾ ਹੀ ਨਹੀਂ, ਸਮਾਜ ਅਤੇ ਦੇਸ਼ ਦਾ ਵੀ ਨੁਕਸਾਨ ਕਰਦਾ ਹੈ। ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਮਨ ਟਿਕ ਸਕਦਾ ਹੈ। 

ਜਿਸ ਮਨੁੱਖ ਦਾ ਸਰੀਰ ਤੰਦਰੁਸਤ ਨਹੀਂ ਹੈ, ਉਸ ਦਾ ਮਨ ਕਿਵੇਂ ਤੰਦਰੁਸਤ ਰਹਿ ਸਕਦਾ ਹੈ। ਵਿਅਕਤੀ ਨੂੰ ਆਪਣੇ ਸਰੀਰ ਨੂੰ ਸਿਹਤਮੰਦ ਅਤੇ ਕਾਰਜਸ਼ੀਲ ਰੱਖਣ ਲਈ ਕਸਰਤ ਜ਼ਰੂਰੀ ਹੈ। ਕਸਰਤ ਅਤੇ ਸਿਹਤ ਦਾ ਰਿਸ਼ਤਾ ਸਕੇ ਭਰਾਵਾਂ ਵਾਂਗ ਹੈ।ਯੋਗਾ ਮਨੁੱਖ ਦੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਦਾ ਕਾਰਗਰ ਮੰਤਰ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੰਤਰਾਸ਼ਟਰੀ ਯੋਗਾ ਦਿਵਸ ਮੌਕੇ ਆਯੂਸ਼ ਹਸਪਤਾਲ ਮੋਗਾ ਵਿੱਚ ਰੱਖੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਹ ਸਮਾਗਮ 'ਹਰ ਘਰ ਆਂਗਨ ਯੋਗ' ਥੀਮ ਹੇਠ ਆਯੋਜਿਤ ਕਰਵਾਇਆ ਗਿਆ। ਸਮਾਗਮ ਵਿੱਚ ਡਿਪਟੀ ਕਮਸ਼ਿਨਰ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਭਾਗ ਲੈ ਕੇ ਯੋਗ ਕਿਰਿਆਵਾਂ ਕੀਤੀਆਂ।ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸ਼ਨ, ਆਯੂਸ਼ ਹਸਪਤਾਲ ਅਤੇ ਸੀ.ਐਮ ਦੀ ਯੋਗਸ਼ਾਲਾ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜਿਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਕੱਲ ਯੋਗਾ ਦਾ ਅਭਿਆਸ ਦੁਨੀਆ ਭਰ ਵਿਚ ਸਿਹਤਮੰਦ ਜੀਵਨ ਸ਼ੈਲੀ ਦਾ ਹਿੱਸਾ ਬਣ ਚੁੱਕਿਆ ਹੈ। ਅੱਜ ਦੀ ਜੀਵਨ ਸ਼ੈਲੀ ਵਿੱਚ ਜਦੋਂ ਸਿਹਤ ਸਮੱਸਿਆ ਜਿਵੇਂ ਕਿ ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਚਿੰਤਾ ਸੰਬੰਧੀ ਵਿਕਾਰ ਬਹੁਤ ਹੀ ਪ੍ਰਚਲਿਤ ਹਨ ਅਜਿਹੇ ਵੇਲੇ ਯੋਗਾ ਸੰਪੂਰਣ ਸਿਹਤ ਅਭਿਆਸ ਹੈ। ਯੋਗਾ, ਸਰੀਰਕ ਤੰਦਰੁਸਤੀ, ਮਾਨਵ ਪ੍ਰਣਾਲੀ ਦੇ ਕੰਮਕਾਜ ਅਤੇ ਕਾਰਡੀਓ-ਨਾੜੀ ਲਈ ਲਾਭਦਾਇਕ ਹਨ।

ਇਹ ਸ਼ੂਗਰ, ਸਾਹ ਦੀ ਬਿਮਾਰੀ, ਹਾਈਪਰਟੈਨਸ਼ਨ ਅਤੇ ਜੀਵਨ ਸ਼ੈਲੀ ਨਾਲ ਸੰਬੰਧਿਤ ਕਈ ਵਿਕਾਰਾਂ ਦੇ ਪ੍ਰਬੰਧਨ ਵਿੱਚ ਬਹੁਤ ਹੀ ਲਾਭਦਾਇਕ ਹੁੰਦਾ ਹੈ। ਇਹ ਡਿਪਰੈਸ਼ਨ, ਥਕਾਵਟ, ਚਿੰਤਾ ਅਤੇ ਤਣਾਉ ਨੂੰ ਘੱਟ ਕਰਨ ਵਿਚ ਵੀ  ਮਦਦ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਿਹਤਮੰਦ ਮਨ ਬਿਮਾਰ ਸਰੀਰ ਵਿੱਚ ਨਹੀਂ ਰਹਿ ਸਕਦਾ। ਜੇਕਰ ਮਨ ਤੰਦਰੁਸਤ ਨਹੀਂ ਤਾਂ ਵਿਚਾਰ ਵੀ ਤੰਦਰੁਸਤ ਨਹੀਂ ਹੋ ਸਕਦੇ ਅਤੇ ਜਦੋਂ ਵਿਚਾਰ ਹੀ ਤੰਦਰੁਸਤ ਨਹੀਂ ਤਾਂ ਕਰਮ ਦਾ ਅਭਿਆਸ ਕਿਵੇਂ ਹੋਵੇਗਾ, ਮਨੁੱਖ ਆਪਣੇ ਕਰਤੱਵ ਕਿਵੇਂ ਨਿਭਾਏਗਾ। 

ਸਰੀਰ ਨੂੰ ਤੰਦਰੁਸਤ ਅਤੇ ਮਜ਼ਬੂਤ ਬਣਾਉਣ ਲਈ ਯੋਗਾ  ਜ਼ਰੂਰੀ ਹੈ। ਇਸ ਲਈ ਸਾਨੂੰ ਆਪਣੇ ਵਿਚਾਰ ਮਜ਼ਬੂਤ ਕਰਨੇ ਪੈਣਗੇ ਅਤੇ ਵਿਚਾਰਾਂ ਦੀ ਮਜ਼ਬੂਤੀ ਲਈ ਯੋਗਾ ਜਰੂਰੀ ਹੈ। ਜੋ ਵਿਅਕਤੀ ਯੋਗਾ ਨਹੀਂ ਕਰਦਾ ਉਹ ਆਲਸੀ ਅਤੇ ਕਮਜ਼ੋਰ ਹੋ ਜਾਂਦਾ ਹੈ। ਆਲਸ ਨੂੰ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਣ ਕਿਹਾ ਜਾਂਦਾ ਹੈ।ਸਮਾਗਮ ਤੋਂ ਬਾਅਦ ਵਿੱਚ ਭਾਗੀਦਾਰਾਂ ਨੂੰ ਰਿਫ਼ਰੈਸ਼ਮੈਂਟ ਦੀ ਵੰਡ ਵੀ ਕੀਤੀ ਗਈ। ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਮੋਗਾ ਡਾ. ਬਹਾਦਰ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਟੀਮ ਦਾ ਅਤੇ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕੀਤਾ।

 

Tags: Kulwant Singh , DC Moga , Deputy Commissioner Moga , Moga , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD