Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ, ਨਾਰੇਸ਼ ਕਟਾਰੀਆ ਨੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਤੇ ਕੀਤਾ ਯੋਗ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Ferozepur, Naresh Kataria

Web Admin

Web Admin

5 Dariya News

ਫਿਰੋਜ਼ਪੁਰ , 21 Jun 2024

Last updated on: Jun 21, 2024, 00:00 IST

ਫਿਰੋਜ਼ਪੁਰ ਛਾਉਣੀ ਸਥਿਤ ਗਾਂਧੀ ਗਾਰਡਨ ਵਿਖੇ 10ਵੇਂ  ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਾਲ ਦੇ ਯੋਗ ਦਿਵਸ ਦਾ ਥੀਮ " ਯੋਗ- ਆਪਣੇ ਅਤੇ ਸਮਾਜ ਲਈ" ਸੀ। ਇਸ ਯੋਗ ਦਿਵਸ ਮੌਕੇ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ,  ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆਂ ਨੇ ਕਿਹਾ ਕਿ ਯੋਗ ਸਾਡੀ ਸ਼ਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਆਪਣੀ ਜ਼ਿੰਦਗੀ ਵਿੱਚ ਯੋਗ ਨੂੰ ਆਪਣਾ ਕੇ ਸ਼ਰੀਰਕ ਸਮੱਸਿਆਵਾਂ ਨੂੰ ਦੂਰ ਕੀਤਾ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੋਗਾ ਕਰਨਾ ਚਾਹੀਦਾ ਹੈ ਅਤੇ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਹਰ ਮਨੁੱਖ ਯੋਗ ਤੋਂ ਪ੍ਰਭਾਵਿਤ ਹੋ ਕੇ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰ ਸਕੇ|

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗ ਕਰਨਾ ਸਾਡੇ ਲਈ ਬਹੁਤ ਅਹਿਮ ਹੈ। ਯੋਗ ਕਰਨ ਵਾਲਾ ਇਨਸਾਨ ਇਕ ਤੰਦਰੁਸਤ ਸ਼ਰੀਰ ਤੇ ਦਿਮਾਗ ਦਾ ਮਾਲਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਯੋਗ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜਕਲ ਦੇ ਤੇਜ਼ ਤਰਾਰ ਮਸ਼ੀਨੀ ਯੁੱਗ ਵਿੱਚ ਯੋਗ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸ਼ਰੀਰਕ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਵਿੱਚ ਸਹਾਈ ਹੋ ਸਕਦਾ ਹੈ।

ਯੋਗਾ ਸੈਸ਼ਨ ਦੀ ਅਗਵਾਈ ਕਰਦੇ ਹੋਏ ਯੋਗਾਚਾਰਿਆ ਸ੍ਰੀ ਪ੍ਰਮੋਦ ਨੇ ਦੱਸਿਆ ਕਿ ਕਿਵੇਂ ਯੋਗਾ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਇੱਕ ਸੰਪੂਰਨ ਪਹੁੰਚ ਹੈ। ਯੋਗਾਚਾਰਿਆ ਨੇ ਯੋਗਾ ਦੇ ਵੱਖ-ਵੱਖ ਆਸਨਾਂ ਦੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਹ ਆਸਨ ਪ੍ਰਾਣਾਯਾਮ ਅਤੇ ਧਿਆਨ ਨਾਲ ਮਿਲ ਕੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਤੌਰ 'ਤੇ ਤੰਦਰੁਸਤ ਅਤੇ ਅਧਿਆਤਮਿਕ ਤੌਰ 'ਤੇ ਜਾਗਦੇ ਰਹਿਣ ਵਿਚ ਮਦਦ ਕਰਦੇ ਹਨ। ਇਸ ਸਮਾਗਮ ਵਿੱਚ 500 ਦੇ ਕਰੀਬ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਰਜ ਕਰਵਾਈ। 

ਇਸ ਮੌਕੇ ਆਏ ਹੋਏ ਵਿਸ਼ੇਸ ਮਹਿਮਾਨਾਂ ਨੂੰ ਬੂਟੇ ਵੰਡ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ ਫਿਰੋਜ਼ਪੁਰ ਡਾ. ਚਾਰੂਮਿਤਾ ਸ਼ੇਖਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡਿਪਟੀ ਡੀ.ਈ.ਓ ਸ੍ਰੀ ਪ੍ਰਗਟ ਬਰਾੜ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਦੀਪਕ ਮੰਗਲਾ, ਡਾ. ਸੁਮਿਤ ਮੋਂਗਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਯੋਗ ਸਾਧਨਾ ਕੇਂਦਰ ਫਿਰੋਜ਼ਪੁਰ ਦੇ ਮੈਂਬਰ ਤੋਂ ਇਲਾਵਾ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Ferozepur , Naresh Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD