Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ

ਪੂਰੀ ਦੁਨੀਆਂ ਵਿੱਚ ਯੋਗ ਨੂੰ ਪ੍ਰਫੁੱਲਤ ਕਰਨਾ, ਸਾਡੇ ਲਈ ਬੜੀ ਮਾਣ ਦੀ ਗੱਲ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, 10th International Yoga Day, International Yoga Day, Yoga Day

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 21 Jun 2024

Last updated on: Jun 21, 2024, 00:00 IST

ਯੋਗ ਸਾਨੂੰ ਵਿਰਾਸਤ ਵਿੱਚ ਰਿਸ਼ੀਆਂ ਮੁਨੀਆਂ ਤੋਂ ਹਾਸਲ ਹੋਇਆ ਹੈ, ਜਿਸਨੂੰ ਅੰਤਰ-ਰਾਸ਼ਟਰੀ ਪੱਧਰ ਤੇ ਮਾਣਤਾ ਹਾਸਲ ਹੋਈ ਹੈ ਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਖਾਸ ਬਾਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਆਖਿਆ ਕਿ ਯੋਗ ਨੂੰ ਹਰ ਉਮਰ ਦਾ ਵਿਅਕਤੀ ਸਹਿਜੇ ਹੀ ਆਪਣੇ ਜੀਵਨ ਦਾ ਹਿੱਸਾ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਯੋਗ ਲਈ ਰੋਜਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ।

ਸ੍ਰੀ ਰਾਏ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਅਤੇ ਸਰਹਿੰਦ ਵਾਸੀਆਂ ਲਈ ਇਹ ਬੜੀ ਵੱਡੀ ਗੱਲ ਹੈ ਕਿ ਉਹਨਾਂ ਕੋਲ ਅਜਿਹੀਆਂ ਗਤੀਵਿਧੀਆਂ ਕਰਨ ਲਈ ਆਮ ਖ਼ਾਸ ਬਾਗ਼ ਵਿੱਚ ਬੜਾ ਸਾਫ ਸੁਥਰਾ ਵਾਤਾਵਰਨ ਅਤੇ ਖੁੱਲਾ ਮਾਹੌਲ ਹੈ। ਜਿੱਥੇ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਦੂਸ਼ਣ ਜਾਂ ਹੋਰ ਦਿੱਕਤ ਨਹੀਂ ਆਉਂਦੀ। ਇਸ ਕੈਂਪ ਵਿੱਚ ਜ਼ਿਲ੍ਹਾ ਭਰ ਤੋਂ ਖੇਡਾਂ ਨਾਲ ਜੁੜੇ ਹੋਏ ਖਿਡਾਰੀਆਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਸ਼੍ਰੀ ਰਾਏ ਨੇ ਕਿਹਾ ਕਿ ਯੋਗ ਨੂੰ ਅਪਨਾਉਣ ਵਿੱਚ ਕਿਸੇ ਤਰਾਂ ਦਾ ਕੋਈ ਖਰਚਾ ਨਹੀਂ ਆਉਂਦਾ। ਇਸ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ ਅਤੇ ਇਸਨੂੰ ਅਪਣਾ  ਕੇ ਅਸੀਂ ਮਾਨਸਿਕ ਅਤੇ ਸ਼ਰੀਰਕ ਤੰਦਰੁਸਤੀ ਹਾਸਲ ਕਰ ਸਕਦੇ ਹਾਂ । ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ ਐਮ ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ  ਲਾਭ ਉਠਾ ਰਹੇ ਹਨ।

ਓਹਨਾ ਅਪੀਲ ਕੀਤੀ ਕਿ  ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500  ਤੇ ਸੰਪਰਕ ਕਰ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਓਹਨਾ ਨਾਲ ਕੌਂਸਲਰ, ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਪਤਵੰਤੇ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD