Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ

ਸੰਸਦ ਮੈਂਬਰ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਯੋਗ, 'ਸੀ ਐਮ ਦੀ ਯੋਗਸ਼ਾਲਾ' ਪ੍ਰੋਗਰਾਮ ਦਾ ਲਾਹਾ ਲੈਣ ਦਾ ਦਿੱਤਾ ਸੱਦਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, PoonamDeep Kaur, DC Barnala, Deputy Commissioner Barnala, Barnala, 10th International Yoga Day, International Yoga Day, Yoga Day

Web Admin

Web Admin

5 Dariya News

ਬਰਨਾਲਾ , 21 Jun 2024

Last updated on: Jun 21, 2024, 00:00 IST

ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹਿਰ ਵਾਸੀਆਂ ਨਾਲ ਯੋਗਾ ਕਰਕੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ।

ਇਸ ਮੌਕੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹਿਰ ਵਾਸੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਸੰਸਕ੍ਰਿਤੀ ਬਹੁਤ ਮਹਾਨ ਹੈ ਤੇ ਯੋਗ ਅਭਿਆਸ ਨੂੰ ਅੱਜ ਪੱਛਮੀ ਦੇਸ਼ ਵੀ ਆਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਸਭ ਯੋਗ ਕਾਰਗਰ ਜਾਪਦਾ ਹੈ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਸੀ ਐਮ ਦੀ ਯੋਗਸ਼ਾਲਾ ਅਧੀਨ ਵੱਖ ਵੱਖ ਥਾਵਾਂ 'ਤੇ ਰੋਜ਼ਾਨਾ ਲੱਗ ਰਹੀਆਂ ਕਲਾਸਾਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ  ਕਿਹਾ ਕਿ ਅੱਜ ਲੋਕਾਂ ਵਿੱਚ ਯੋਗ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਕਿਉੰਕਿ ਲੋਕ ਯੋਗ ਪ੍ਰਤੀ ਜਾਗਰੂਕ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਇਆ ਜਾ ਰਿਹਾ 'ਸੀ ਐਮ ਦੀ ਯੋਗਸ਼ਾਲਾ' ਪ੍ਰੋਗਰਾਮ ਲੋਕਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਸਵੇਰੇ-ਸ਼ਾਮ ਕਲਾਸਾਂ ਲਾਈਆਂ ਜਾ ਰਹੀਆਂ ਹਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ  7-8 ਲੱਖ ਦੇ ਕਰੀਬ ਬੂਟੇ ਲਗਾਏ ਜਾਣਗੇ ਤੇ ਵੱਖ ਵੱਖ ਵਿਭਾਗਾਂ ਵਲੋਂ ਉਨ੍ਹਾਂ ਦੀ ਦੇਖ-ਰੇਖ ਦਾ ਜ਼ਿੰਮਾ ਵੀ ਚੁੱਕਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਨੇ ਦੱਸਿਆ ਕਿ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਇਹ ਸਮਾਗਮ ਸਫਲ ਰਿਹਾ ਤੇ ਲੋਕਾਂ ਨੇ ਯੋਗ ਪ੍ਰਤੀ ਬਹੁਤ ਉਤਸ਼ਾਹ ਦਿਖਾਇਆ।

ਇਸ ਮੌਕੇ ਜੰਗਲਾਤ ਵਿਭਾਗ ਵਲੋਂ ਸ਼ਹਿਰ ਵਾਸੀਆਂ ਨੂੰ ਮੁਫ਼ਤ ਪੌਦੇ ਵੰਡੇ ਗਏ ਅਤੇ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ, ਐੱਸ ਪੀ ਸ੍ਰੀ ਜਗਦੀਸ਼ ਬਿਸ਼ਨੋਈ, ਐੱਸ ਡੀ ਐਮ ਬਰਨਾਲਾ ਸ੍ਰੀ ਵਰਿੰਦਰ ਸਿੰਘ, ਓ ਐੱਸ ਡੀ ਹਸਨਪ੍ਰੀਤ ਭਾਰਦਵਾਜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਅਤੇ ਸੰਸਥਾਵਾਂ ਜਿਵੇਂ ਸੀਨੀਅਰ ਸਿਟੀਜ਼ਨ ਸੁਸਾਇਟੀ, ਸ਼ਹੀਦ ਭਗਤ ਸਿੰਘ ਪਾਰਕ ਕਮੇਟੀ, ਪਤੰਜਲੀ ਯੋਗ ਸਮਿਤੀ, ਬੈਂਕਰਜ਼ ਐਸੋਸੀਏਸ਼ਨ, ਬ੍ਰਹਮਕੁਮਾਰੀਜ਼ ਸਮੇਤ ਐਨਜ਼ੀਓਜ਼ ਨੇ ਸ਼ਿਰਕਤ ਕੀਤੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , PoonamDeep Kaur , DC Barnala , Deputy Commissioner Barnala , Barnala , 10th International Yoga Day , International Yoga Day , Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD