Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਵਿਕਾਸ ਕਾਰਜਾਂ 'ਚ ਦੇਰੀ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ : ਕੈਬਨਿਟ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 24 Jun 2024

Last updated on: Jun 24, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼  ਹਾਜ਼ਰ ਸਨ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਹਫ਼ਤੇ ਦੌਰਾਨ ਹੋਏ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਤ ਹੋਰ ਫੀਡਬੈਕ ਵੀ ਲਈ ਜਾਵੇਗੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਤੇ ਵਿਕਾਸ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਗ੍ਰਾਮ ਪੰਚਾਇਤ ਬਾਰਨ ਦੇ ਟੋਭੇ ਦੀ ਕੰਧ ਬਣਾਉਣ ਸਬੰਧੀ ਅਤੇ ਵੱਖ ਵੱਖ ਪਿੰਡਾਂ ਦੇ ਛੱਪੜ ਦੀ ਡੀ-ਵਾਟਰਿੰਗ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਗ੍ਰਾਮ ਪੰਚਾਇਤ ਨੰਦਪੁਰ ਵਿੱਚ ਟਰੀਟਮੈਂਟ ਪਲਾਂਟ ਬਣਾਉਣ ਸਬੰਧੀ ਵੀ ਹਦਾਇਤ ਕੀਤੀ।

ਉਨ੍ਹਾਂ ਗ੍ਰਾਮ ਪੰਚਾਇਤ ਇਛੇਵਾਲ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਸ ਨੂੰ ਪਿੰਡ ਲਲੌਡਾ ਨਾਲ ਜੋੜਨ ਲਈ ਕਿਹਾ। ਉਨ੍ਹਾਂ ਗ੍ਰਾਮ ਪੰਚਾਇਤ ਨੰਦਪੁਰ ਕੇਸੋਂ ਅਤੇ ਗ੍ਰਾਮ ਪੰਚਾਇਤ ਬਾਰਨ ਅਧੀਨ ਚੱਲ ਰਹੇ ਕੰਮ ਨੂੰ 15 ਦਿਨਾਂ ਵਿੱਚ ਮੁਕੰਮਲ ਕਰਨ ਸਬੰਧੀ ਬੀ.ਡੀ.ਪੀ.ਓ ਪਟਿਆਲਾ ਰੂਰਲ ਨੂੰ ਨਿਰਦੇਸ਼ ਵੀ ਦਿੱਤੇ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD