Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Jassi Sohian Wala, AAP, Aam Aadmi Party, Aam Aadmi Party Punjab, AAP Punjab, Patiala

Web Admin

Web Admin

5 Dariya News

ਪਟਿਆਲਾ , 24 Jun 2024

Last updated on: Jun 24, 2024, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਲੋਕ ਮਿਲਣੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਰਿਕਾਰਡਤੋੜ ਲੋਕਪੱਖੀ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਖਿਡਾਰੀ ਪੈਦਾ ਕਰਨ ਤੇ ਨੌਜਵਾਨਾਂ ਦੇ ਖੇਡਣ ਲਈ ਵਧੀਆ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤੱਤਪਰ ਹੈ ਤਾਂ ਜੋ ਹਰ ਖੇਤਰ ਵਿੱਚ ਪੰਜਾਬ ਨੂੰ ਮਜ਼ਬੂਤ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਸਕੂਲਾਂ ਕਾਲਜਾਂ ਵਿੱਚ ਚੰਗੀ ਸਿੱਖਿਆ ਅਤੇ ਹਸਪਤਾਲਾਂ ਤੇ ਆਮ ਆਦਮੀ ਕਲੀਨਿਕਾਂ ਵਿੱਚ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਹੋਰ ਬਹੁਤ ਸਾਰੀਆਂ ਬਣਦੀਆਂ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਹਰ ਹਫਤੇ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕ ਮਿਲਣੀ ਤਹਿਤ ਆਮ ਲੋਕ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮਿਲ ਸਕਦੇ ਹਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD