Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 25 Jun 2024

Last updated on: Jun 25, 2024, 00:00 IST

ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ  ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਜ਼ੁਰਗਾਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਜਿਸ ਦੇ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ।

ਐਮ.ਐਸ.ਆਰਥੋਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਵਿੱਚ ਸਾਫ਼ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ। ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ.ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਡਾਕਟਰ ਦੀ ਸਲਾਹ ਨਾਲ ਲੈਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। 

ਉਨ੍ਹਾਂ ਦੱਸਿਆ ਕਿ ਓ.ਆਰ.ਐਸ. ਦਾ ਘੋਲ ਘਰ ਵਿਚ ਵੀ ਤਿਆਰ ਕੀਤਾ ਜਾਂ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ/ਜਿੰਕ ਕਾਰਨਰ ਬਣਾ ਕੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ ਜਿੰਨ੍ਹਾਂ ਘਰਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨ੍ਹਾਂ ਘਰਾਂ ਵਿੱਚ ਪ੍ਰਤੀ ਬੱਚਾ ਦੋ-ਦੋ ਪੈਕਟ ਓ.ਆਰ.ਐਸ. ਅਤੇ 14 ਗੋਲੀਆਂ ਜਿੰਕ ਦੀਆਂ ਵੰਡੀਆਂ ਜਾਣਗੀਆਂ। 

ਜਿੰਨ੍ਹਾਂ ਘਰਾਂ ਵਿੱਚ ਛੋਟੇ ਬੱਚੇ ਹਨ, ਉਨ੍ਹਾਂ ਘਰਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਓ.ਆਰ.ਐਸ. ਦਾ ਘੋਲ ਘਰ ਵਿੱਚ ਤਿਆਰ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮਹਿੰਮ ਦੌਰਾਨ ਆਰ.ਬੀ.ਐਸ.ਕੇ.ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੁੰ ਹੱਥਾਂ ਦੀ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾ. ਨਵਦਿਤਾ ਵਾਸੁਦੇਵਾ ਨੁਮਾਇੰਦੇ ਡਬਲਯੂ.ਐਚ. ਓ., ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ  ਅਫ਼ਸਰ ਮਾਨਸਾ, ਡਾ. ਵੇਦ ਪਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਤੋਸ਼ ਭਾਰਤੀ ਐਪਿਡਮੈਲੋਜਿਸਟ, ਤਿਰਲੋਕ ਸਿੰਘ ਅਤੇ ਕੇਵਲ ਸਿੰਘ ਬਲਾਕ ਐਜੁਕੇਟਰ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ, ਆਈ.ਸੀ.ਡੀ.ਐਸ. ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD