Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 25 Jun 2024

Last updated on: Jun 25, 2024, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣ ਦੀ ਲੋੜ ਤੇ ਜੋਰ ਦਿੰਦੇ ਹੋਏ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਕਾਰਜ ਵਿੱਚ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਸਮੇਤ ਭਾਈਵਾਲ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਵਿਦਿਅਕ ਅਦਾਰਿਆਂ ਸਮੇਤ ਜਨਤਕ ਥਾਵਾਂ 'ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਿਆ ਜਾਵੇ।

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਤੀਬਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ। ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। 

ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ 'ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ।

ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ  ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।

ਇਸ ਮੌਕੇ ਡੀ.ਐਸ.ਪੀ. ਗੁਰਬਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਵਾ, ਸਰਵੀਲੈਂਸ ਮੈਡੀਕਲ ਅਫਸਰ ਡਾ ਗਗਨ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਗੁਰਿੰਦਰਜੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸ਼ਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD