Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਨਸ਼ਾ ਇੱਕ ਮਾਨਸਿਕ ਰੋਗ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health,Davinderjit Kaur,Civil Surgeon Fatehgarh Sahib, International Anti-Drug Day, Anti Drug Mission, Drive Against Drugs, Comprehensive Action against Drug Abuse, CADA

5 Dariya News

5 Dariya News

5 Dariya News

ਫ਼ਤਹਿਗੜ੍ਹ ਸਹਿਬ , 26 Jun 2024

Last updated on: Jun 26, 2024, 00:00 IST

ਜਿਲਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਦੀ ਯੋਗ ਅਗਵਾਈ ਹੇਠ ਸਰਕਾਰੀ ਜਿਲਾ ਨਸ਼ਾ ਛੁਡਾਊ ਕੇਂਦਰ ਵਿਖੇ "ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਜ਼ਿੰਦਗੀ ਦਾ ਨਾਸ਼ ਕਰਦਾ ਹੈ ,ਇਹ ਇੱਕ ਮਾਨਸਿਕ ਰੋਗ ਹੈ ਇਸ ਤੋਂ ਸਹਿਜੇ ਹੀ ਬਚਿਆ ਜਾ ਸਕਦਾ ਹੈ। 

ਉਹਨਾਂ ਕਿਹਾ ਕਿ ਨਸ਼ਿਆਂ ਤੋਂ ਬਚਣ ਅਤੇ ਨਸ਼ਿਆਂ ਨੂੰ ਛੱਡਣ ਲਈ ਵਿਅਕਤੀ ਦਾ ਮਨੋਬਲ ਉੱਚਾ ਹੋਣਾ ਚਾਹੀਦਾ ਹੈ । ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਉਣ ਲਈ ਜ਼ਿਲ੍ਹਾ ਪੱਧਰ ਤੇ  ਇੱਕ ਨਸ਼ਾ ਛੁਡਾਊ ਕੇਂਦਰ,ਇਕ ਮੁੜ ਵਸੇਵਾ ਕੇਂਦਰ ਅਤੇ 18 ਓਟ ਕਲੀਨਿਕਾਂ ਵਿੱਚ ਲੋੜਵੰਦਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਉਹਨਾਂ ਇਸ ਸਾਲ ਦੀ ਥੀਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਬੂਤ ਸਪਸ਼ਟ ਹੈ, ਕਿ  ਰੋਕਥਾਮ ਵਿੱਚ ਨਿਵੇਸ਼ ਕਰੋ। 

ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨਾਲ ਨਫਰਤ ਨਹੀਂ ਕਰਨੀ ਚਾਹੀਦੀ , ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ਵਿੱਚ ਮੱਦਦ ਕਰਨੀ ਚਾਹੀਦੀ ਹੈ । ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦ ਵਿਅਕਤੀਆਂ ਨੂੰ ਜ਼ਿਲੇ ਅੰਦਰ ਚੱਲ ਰਹੀਆਂ ਨਸ਼ਾ ਛਡਾਓ ਕਲੀਨਿਕਾਂ ਵਿੱਚ ਇਲਾਜ ਕਰਾਉਣ ਲਈ ਭੇਜਿਆ ਜਾਵੇ। 

ਇਸ ਮੌਕੇ ਤੇ ਮਾਨਸਿਕ ਰੋਗਾਂ ਦੇ ਮਾਹਰ ਡਾ ਸਨਪ੍ਰੀਤ ਕੌਰ ਨੇ ਕਿਹਾ ਕਿ ਨਸ਼ੇ ਦੀ ਆਦਤ ਨਾ ਸਿਰਫ ਵਿਅਕਤੀ ਦੇ ਸਰੀਰ ਅਤੇ ਦਿਮਾਗ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਵੀ ਖਤਮ ਕਰ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇਕੱਠੇ ਹੋ ਕੇ ਮਜ਼ਬੂਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ ਉਹਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜਹਿਰ ਹੈ ਜਿਸ ਨਾਲ ਸ਼ਰੀਰ ਵਿਚ ਕੁੱਝ ਸਮੇਂ ਲਈ ਤਾਂ ਚੁੱਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸ਼ਰੀਰ ਦੇ ਅੰਦਰੂਨੀ ਅੰਗਾਂ ਨੂੰ ਖਤਮ ਕਰ ਰਿਹਾ ਹੁੰਦਾ ਹੈ, ਨਸ਼ਿਆਂ ਦੇ ਕਾਰਣ ਕੈਂਸਰ,ਦਿਲ ਦੀ ਬਿਮਾਰੀ,ਦਿਮਾਗ ਦੀ ਨਾੜੀ ਦਾ ਫੱਟਣਾ, ਗੁਰਦੇ ਖਰਾਬ ਹੋਣਾ, ਏਡਜ, ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਨਸ਼ਾ ਕਰਨ ਵਾਲਿਆਂ ਨੂੰ ਹੋ ਰਹੀਆਂ ਹਨ। 

ਇਸ ਮੌਕੇ ਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਤੇ ਮਾਨਸਿਕ ਰੋਗਾਂ ਦੇ ਮਾਹਰ ਡਾ ਰੀਤੂ ,ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਟਾਫ ਨਰਸ ਸੁਖਵਿੰਦਰ ਕੌਰ, ਬਿਕਰਮਜੀਤ ਸਿੰਘ, ਸੋਨੀਆ, ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜਰ ਸਨ।

 

Tags: Health , Davinderjit Kaur , Civil Surgeon Fatehgarh Sahib , International Anti-Drug Day , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD