Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਲੋਕ ਨਸ਼ਿਆਂ ਸਬੰਧੀ ਜਾਣਕਾਰੀ ਪ੍ਰਸ਼ਾਸਨ, ਪੁਲਿਸ ਨੂੰ ਦੇਣ, ਪਛਾਣ ਗੁਪਤ ਰੱਖੀ ਜਾਵੇਗੀ

PoonamDeep Kaur,DC Barnala,Deputy Commissioner Barnala,Barnala,International Anti-Drug Day,Anti Drug Mission,Drive Against Drugs,Comprehensive Action against Drug Abuse,CADA

5 Dariya News

5 Dariya News

5 Dariya News

ਬਰਨਾਲਾ , 26 Jun 2024

Last updated on: Jun 26, 2024, 00:00 IST

ਨਸ਼ਿਆਂ ਉੱਤੇ ਜਿੱਤ ਹਾਸਲ ਕਰਨ ਲਈ ਅਤੇ ਆਪਣੇ ਬੱਚਿਆਂ ਨੂੰ ਇਸ ਕੋਹੜ ਤੋਂ ਬਚਾਉਣ ਲਈ ਸਮਾਜ ਦੇ ਹਰ ਇੱਕ ਵਰਗ ਨੂੰ ਅੱਗੇ ਆ ਕੇ ਇਸ ਲਈ ਕੰਮ ਕਰਨਾ ਚਾਹੀਦਾ ਹੈ। ਜਾਗਰੂਕਤਾ ਨਾਲ ਅਤੇ ਨਸ਼ਿਆਂ ਸਬੰਧੀ ਜਾਣਕਾਰੀ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰਕੇ ਨਾ ਸਿਰਫ ਅਸੀਂ ਇਸ ਲੜਾਈ ਵਿੱਚ ਅਹਿਮ ਯੋਗਦਾਨ ਪਾਵਾਂਗੇ ਬਲਕਿ ਆਪਣੇ ਭਵਿੱਖ ਨੂੰ ਵੀ ਸੁਰੱਖਿਅਤ ਰੱਖਾਂਗੇ। 

ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਗਮ ਵਾਈ ਐੱਸ ਸਕੂਲ ਹੰਡਿਆਇਆ ਵਿਖੇ ਕਰਵਾਇਆ ਗਿਆ। 

ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਬਾਰੇ ਜਾਣਕਾਰੀ whatsapp ਨੰਬਰ 7508080280 ਉੱਤੇ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ 15 ਤੋਂ 25 ਸਾਲ ਉਮਰ ਦੇ ਨੌਜਵਾਨਾਂ ਦੇ ਮਾਤਾ ਪਿਤਾ ਨੂੰ ਕਿਹਾ ਕਿ ਇਸ ਉਮਰ ਵਿਚ ਇਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਇਸ ਉਮਰ ਦੇ ਨੌਜਵਾਨ ਗ਼ਲਤ ਸੰਗਤ 'ਚ ਪੈ ਕੇ ਨਸ਼ਿਆਂ ਦੇ ਰਾਹ ਨਾ ਪੈਣ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਨਿਰੰਤਰ ਨਸ਼ਿਆਂ ਖਿਲਾਫ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਗਿਰਫਤਾਰ ਕਰਨ ਦੇ ਨਾਲ ਨਾਲ ਪੁਲਸ ਆਮ ਜਨਤਾ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦ ਸ਼ਹਿਰਾਂ, ਪਿੰਡਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਉੱਤੇ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਨੌਜਵਾਨ ਪੁਲਸ ਦੀ ਮਦਦ ਕਰਨਗੇ। ਇਸ ਪਹਿਲ ਰਹਿਤ ਵਿਦਿਆਰਥੀਆਂ ਵੱਲੋਂ ਦਿੱਤੀ ਗਈ ਬਹੁਮੁੱਲੀ ਸੂਚਨਾ ਨਾਲ ਨਸ਼ਿਆਂ ਉੱਤੇ ਕਾਬੂ ਪਾਇਆ ਜਾਵੇਗਾ ਅਤੇ ਇਨ੍ਹਾਂ ਨੌਜਵਾਨਾਂ ਦੀਆਂ ਸੇਵਾਵਾ ਸਮਾਜ ਸਿਰਜਣ 'ਚ ਲਈਆਂ ਜਾਣਗੀਆਂ। ਇਸ ਮੌਕੇ ਵੱਖ ਵੱਖ ਪੁਲਿਸ ਅਫਸਰ ਅਤੇ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala , International Anti-Drug Day , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD