Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ

ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

Senu Duggal, DC Fazilka, Fazilka, Deputy Commissioner Fazilka, International Anti-Drug Day, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਫਾਜ਼ਿਲਕਾ , 26 Jun 2024

Last updated on: Jun 26, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਸਮੂਲ ਨਾਸ ਦੀ ਵਿੱਢੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਫਾਜ਼ਿਲਕਾ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਮਿਸ਼ਨ ਨਿਸਚੈ ਤਹਿਤ ਪੁਲਿਸ ਤੇ ਲੋਕਾਂ ਦੀ ਸਾਂਝ ਮਜਬੂਤ ਹੋਣ ਲੱਗੀ ਹੈ। ਫਾ਼ਜਿਲਕਾ ਪੁਲਿਸ ਨੇ 8 ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਕਰਵਾਇਆ ਹੈ। 

ਅੱਜ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਨਸ਼ਾ ਮੁਕਤੀ ਕੇਂਦਰ ਪੁੱਜ ਕੇ ਇੰਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜਿੰਦਗੀ ਸ਼ੁਰੂ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਨਿਸਚੈ ਤਹਿਤ ਅਸੀਂ ਜ਼ਿਲ੍ਹੇ ਵਿਚੋਂ ਨਸ਼ੇ ਦਾ ਮੁਕੰਮਲ ਸਫਾਇਆ ਕਰਨ ਦਾ ਪ੍ਰਣ ਕੀਤਾ ਹੈ। 

ਉਨ੍ਹਾਂ ਨੇ ਨਸ਼ਾ ਛੱਡਣ ਲਈ ਅੱਗੇ ਆਉਣ ਵਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ। ਉਨ੍ਹਾਂ ਨੇ ਨਸ਼ਾ ਛੱਡਣ ਆਏ ਲੋਕਾਂ ਨੂੰ ਕਿਹਾ ਕਿ ਜਦ ਉਹ ਨਸ਼ਾ ਛੱਡ ਦੇਣਗੇ ਤਾਂ ਉਨ੍ਹਾਂ ਨੂੰ ਹੁਨਰ ਸਿਖਲਾਈ ਦੇ ਕੇ ਉਨ੍ਹਾਂ ਨੁੰ ਸਵੈ ਰੁਜਗਾਰ ਸ਼ੁਰੂ ਕਰਨ ਵਿਚ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਕਿਹਾ ਕਿ ਉਹ ਇਸ ਸਮੇਂ ਇੰਨ੍ਹਾਂ ਦੀ ਪ੍ਰੇਰਣਾ ਬਣਨ ਅਤੇ ਲਗਾਤਾਰ ਇੰਨ੍ਹਾਂ ਦਾ ਹੌਂਸਲਾ ਬਣਾਈ ਰੱਖਣ।

ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਜਿੱਥੇ ਪਿੱਛਲੇ ਇਕ ਹਫਤੇ ਵਿਚ ਨਸ਼ਾ ਤਸਕਰਾਂ ਤੇ ਵੱਡਾ ਵਾਰ ਕੀਤਾ ਗਿਆ ਹੈ ਉਥੇ ਹੀ ਹੁਣ ਸਮਾਜ ਨਾਲ ਸਾਂਝ ਨੂੰ ਮਜਬੂਤ ਕਰਦਿਆਂ ਨਸ਼ੇ ਤੋਂ ਪੀੜਤ ਲੋਕਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਹਸਪਤਾਲਾਂ ਤੱਕ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦ ਕੋਈ ਵੀ ਨਸ਼ਾ ਛੱਡ ਕੇ ਪਿੰਡ ਨੂੰ ਮੁੜੇਗਾ ਤਾਂ ਇਹ ਨਾ ਕੇਵਲ ਉਸਦੀ ਜਿੰਦਗੀ ਦਾ ਨਵਾਂ ਸਵੇਰਾ ਹੋਵੇਗਾ ਸਗੋਂ ਉਹ ਪਿੰਡ ਦੇ ਹੋਰ ਲੋਕਾਂ ਲਈ ਵੀ ਰਾਹ ਦਸੇਰਾ ਬਣੇਗਾ  ਅਤੇ ਲੋਕ ਜਾਣ ਸਕਣਗੇ ਕਿ ਨਸ਼ੇ ਦੀ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ।

ਇਸੇ ਤਰਾਂ ਪੁਲਿਸ ਦੇ ਗਜਟਿਡ ਅਫ਼ਸਰ ਹਰ ਰੋਜ ਸਰਹੱਦੀ ਪਿੰਡਾਂ ਵਿਚ ਜਾਣਗੇ, ਜਿੱਥੇ ਉਹ ਬੀਐਸਐਫ ਤੇ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਪਿੰਡ ਦੇ ਲੋਕਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਨਸ਼ੇ ਖਿਲਾਫ ਮੁਹਿੰਮ ਵਿਚ ਸ਼ਾਮਿਲ ਕਰਣਗੇ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਬੇਝਿਜਕ ਹਸਪਤਾਲ ਆ ਕੇ ਨਸ਼ਾ ਛੱਡੇ, ਅਜਿਹੇ ਕਿਸੇ ਬੰਦੇ ਨੂੰ ਪੁਲਿਸ ਵੱਲੋਂ ਕੋਈ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। 

ਪਰ ਨਾਲ ਹੀ ਐਸਐਸਪੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੋ ਕੋਈ ਵੀ ਨਸ਼ਾ ਵੇਚਣ ਦਾ ਕੰਮ ਕਰੇਗਾ ਉਸ ਦੇ ਜੀਵਨ ਵਿਚ ਇਕੋ ਰਾਹ ਹੈ ਤੇ ਉਹ ਰਾਹ ਉਸਨੂੰ ਜੇਲ੍ਹ ਲੈ ਕੇ ਹੀ ਜਾਵੇਗਾ। ਮਨੋਰੋਗ ਮਾਹਿਰ ਡਾ: ਮਹੇਸ਼ ਕੁਮਾਰ ਨੇ ਕਿਹਾ ਕਿ ਨਸ਼ਾ ਪੀੜਤ ਚਾਹੇ ਕਿਸੇ ਵੀ ਕਿਸਮ ਦਾ ਨਸ਼ਾ ਕਰਦਾ ਹੋਵੇ, 5 ਤੋਂ 10 ਦਿਨ ਨਸ਼ਾ ਮੁਕਤੀ ਕੇਂਦਰ ਵਿਚ ਰਹਿ ਕੇ ਇਲਾਜ ਕਰਵਾਉਣ ਤੋਂ ਬਾਅਦ ਬੰਦਾ ਨਸ਼ਾ ਛੱਡ ਸਕਦਾ ਹੈ। 

ਇਸਦਾ ਇਲਾਜ ਪੂਰੀ ਤਰਾਂ ਨਾਲ ਮੁਫ਼ਤ ਹੈ। ਇਸ ਮੌਕੇ ਡੀਐਸਪੀ ਸੁਬੇਗ ਸਿੰਘ, ਡਾ: ਕਵਿਤਾ ਸਿੰਘ, ਡਾ: ਐਰਿਕ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka , International Anti-Drug Day , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD