Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

ਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰ

Ghanshyam Thori, DC Amritsar, Amritsar, Deputy Commissioner Amritsar, International Anti-Drug Day, Anti Drug Mission, Drive Against Drugs, Comprehensive Action against Drug Abuse, CADA

5 Dariya News

5 Dariya News

5 Dariya News

ਅੰਮ੍ਰਿਤਸਰ , 26 Jun 2024

Last updated on: Jun 26, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਰ ਜਿਲ੍ਹਾ ਵਾਸੀ ਦੇ ਸਾਥ ਦੀ ਲੋੜ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਕਮਿਸ਼ਨਰ ਸ ਰਣਜੀਤ ਸਿੰਘ ਢਿਲੋਂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ ਜਿਸ ਵਿੱਚ ਹਰ ਵਰਗ ਦਾ ਸ਼ਾਮਿਲ ਹੋਣਾ ਜਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਖਾਤਮਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਵਲ ਨਸ਼ਾ ਸਮਗਲਰ ਫੜਨ ਨਾਲ ਇਹ ਮਸਲਾ ਹੱਲ ਨਹੀਂ ਹੋ ਸਕਦਾ, ਇਸ ਲਈ ਨਸ਼ੇ ਦੀ ਮੰਗ ਖਤਮ ਕਰਨੀ ਅਤੇ ਨਸ਼ਾ ਲੈ ਰਹੇ ਬੱਚਿਆਂ ਦਾ ਇਲਾਜ ਕਰਵਾਉਣਾ ਵੀ ਜਰੂਰੀ ਹੈ। 

ਉਨਾਂ ਕਿਹਾ ਕਿ ਅਸੀਂ ਹਰ ਤਰਾਂ ਨਾਲ ਤਿਆਰ ਹਾਂ, ਪਰ ਲੋਕਾਂ ਦੇ ਸਾਥ ਦੀ ਲੋੜ ਹੈ, ਜੋ ਕਿ ਨਸ਼ੇ ਖਿਲਾਫ ਅਵਾਜ ਬੁਲੰਦ ਕਰਨ। ਇਸ ਮੌਕੇ ਪੁਲਿਸ ਕਮਿਸ਼ਨਰ ਸ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। 

ਉਨਾਂ ਕਿਹਾ ਕਿ ਸਰਹੱਦੀ ਪੱਟੀ ਦੇ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। 

ਇਸ ਮੌਕੇ ਆਏ ਵਿਸ਼ਾ ਮਾਹਿਰਾਂ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਉਨਾਂ ਨਸ਼ੇ ਦੇ ਰੋਗੀ ਦੇ ਇਲਾਜ ਦੌਰਾਨ ਕੀਤੇ ਗਏ ਆਪਣੇ ਤਜ਼ਰਬੇ ਵੀ ਜਿਲ੍ਹਾ ਅਧਿਕਾਰੀਆਂ ਨਾਲ ਸਾਂਝੇ ਕਰਦੇ ਕਿਹਾ ਕਿ ਕੇਵਲ ਨਸ਼ਈ ਵਿਅਕਤੀ ਦਾ ਇਲਾਜ ਇਸ ਸਮੱਸਿਆ ਦਾ ਹੱਲ ਨਹੀਂ, ਬਲਕਿ ਨਸ਼ੇ ਵਾਲੇ ਰੋਗੀ ਦੇ ਪਰਿਵਾਰ ਨਾਲ ਕੌਂਸ਼ਲਿੰਗ ਵੀ ਬਹੁਤ ਜਰੂਰੀ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ ਚਾਹਲ , ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar , International Anti-Drug Day , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD