Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ

ਮਿਥੇ ਸਮੇਂ ’ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ ਤੇ ਗੁਣਵੱਤਾ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ : ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 27 Jun 2024

Last updated on: Jun 27, 2024, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਕਾਲਜ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕਰੀਬ 150 ਕਰੋੜ ਰੁਪਏ ਦੇ ਚੱਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ ’ਚ ਪੂਰੇ ਕਰਨੇ ਯਕੀਨੀ ਬਣਾਏ ਜਾਣ ਅਤੇ ਚੱਲ ਰਹੇ ਕੰਮਾਂ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  

ਇਸ ਮੌਕੇ ਉਨ੍ਹਾਂ ਦੱਸਿਆ ਕਿ ਸੀਨੀਅਰ ਰੈਜ਼ੀਡੈਂਟ ਡਾਕਟਰਾਂ ਲਈ 17.67 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਮਲਟੀ ਸਟੋਰੀ ਰਿਹਾਇਸ਼ ਦਾ ਕੰਮ 31 ਦਸੰਬਰ 2024 ਤੱਕ ਮੁਕੰਮਲ ਕੀਤਾ ਜਾਵੇਗਾ। ਜਦਕਿ ਮੈਡੀਕਲ ਕਾਲਜ ਸਟਾਫ਼ ਲਈ 15.58 ਕਰੋੜ ਰੁਪਏ ਨਾਲ ਬਣਾਈ ਜਾਣ ਵਾਲੀ ਰਿਹਾਇਸ਼ ਦਾ ਕੰਮ 5 ਜੁਲਾਈ 2024 ਤੱਕ ਸ਼ੁਰੂ ਕੀਤਾ ਜਾਵੇਗਾ। 76.32 ਕਰੋੜ ਰੁਪਏ ਨਾਲ ਉਸਾਰੀ ਜਾ ਰਹੀ ਦਰਜਾ ਤਿੰਨ ਅਤੇ ਚਾਰ ਦੇ ਮੁਲਾਜ਼ਮਾਂ ਦੀ ਰਿਹਾਇਸ਼ ਦਾ ਕੰਮ ਵੀ ਅਗਲੇ ਛੇ ਮਹੀਨੇ ’ਚ ਮੁਕੰਮਲ ਕਰ ਲਿਆ ਜਾਵੇਗਾ। 

4.75 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਵਿਖੇ ਨਵੇਂ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕਰੀਬ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਜੋ 31 ਜੁਲਾਈ 2024 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ 13.52 ਕਰੋੜ ਰੁਪਏ ਨਾਲ ਜੂਨੀਅਰ ਡਾਕਟਰਾਂ ਦੀ ਉਸਾਰੀ ਜਾ ਰਹੀ ਰਿਹਾਇਸ਼ ਦਾ ਕੰਮ 30 ਸਤੰਬਰ ਤੱਕ ਮੁਕੰਮਲ ਹੋਵੇਗਾ। ਜਦਕਿ 31 ਲੱਖ ਰੁਪਏ ਨਾਲ ਆਡੀਓਲੋਜੀ ਰੂਮ (ਈ.ਐਨ.ਟੀ. ਵਿਭਾਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਸਟੇਟ ਆਫ਼ ਦੀ ਆਰਟ ਐਮਰਜੈਂਸੀ ਕਮ ਟਰੌਮਾ ਸੈਂਟਰ ਦੀ ਉਸਾਰੀ ਕੰਮ ਉਪਚਾਰਿਕਤਾਵਾਂ ਪੂਰੀਆਂ ਹੋਣ ਉਪਰੰਤ ਜਲਦੀ ਸ਼ੁਰੂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਈ.ਟੀ.ਪੀ. ਪਲਾਂਟ ਦਾ ਕੰਮ ਵੀ 95 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਲਗਾਤਾਰ ਟਰਾਇਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜ਼ਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਵਿਧਾ ਲਈ ਮੁੱਖ ਮੰਤਰੀ ਪੇਸੈਂਟ ਫੈਸੀਲੇਸ਼ਨ ਸੈਂਟਰ ਲਈ ਜਗ੍ਹਾ ਦੀ ਸ਼ਨਾਖਤ ਕਰਨ ਸਮੇਤ ਸੈਂਟਰ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਵਿਚਾਰ ਚਰਚਾ ਕੀਤੀ।  

ਮੀਟਿੰਗ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ, ਆਈ.ਸੀ.ਯੂ ਸਮੇਤ ਵੱਖ ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਤਰਜੀਹੀ ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਦੇ ਉਪਰਾਲੇ ਕੀਤਾ ਜਾ ਰਹੇ ਹਨ, ਜਿਸ ਤਹਿਤ ਦਾਖਲ ਮਰੀਜ਼ਾਂ ਨੂੰ ਮੁਫ਼ਤ ਹਸਪਤਾਲ ਦੇ ਅੰਦਰੋਂ ਹੀ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੋਈ ਵੀ ਮਰੀਜ਼ ਜਾਂ ਪਰਿਵਾਰਕ ਮੈਂਬਰ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਵੱਲੋਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। 

ਉਨ੍ਹਾਂ ਕਿਹਾ ਕਿ ਜੇਕਰ ਦਵਾਈ ਹਸਪਤਾਲ ਤੋਂ ਬਾਹਰ ਤੋਂ ਮੰਗਵਾਉਣ ਦਾ ਮਾਮਲਾ ਸਾਹਮਣੇ ਆਇਆ ਦਾ ਸਬੰਧਤ ਅਧਿਕਾਰੀ ਖਿਲਾਫ਼ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਕਰਨਲ ਜੇ.ਵੀ. ਸਿੰਘ, ਡਾ ਰਜਨੀਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD