Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਪਰਨੀਤ ਸ਼ੇਰਗਿੱਲ

ਓਵਰ ਲੋਡਿਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨ ਚਾਲਕਾਂ ਤੇ ਕੀਤੀ ਜਾਵੇਗੀ ਕਾਰਵਾਈ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Jun 2024

Last updated on: Jun 27, 2024, 00:00 IST

ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਅਦਾ ਕਰਨ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਠੱਲ ਪਾਈ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਖੇਤਰੀ ਟਰਾਂਸਪੋਰਟ ਅਫਸਰ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਓਵਰ ਲੋਡਿਡ ਬੱਸਾਂ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਦੇ ਚਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਕੱਲ ਵਾਹਨ ਚਲਾਉਣ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਦਾ ਚਲਣ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕਈ ਵਾਰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਨਾਲ ਹਾਦਸੇ ਵਾਪਰ ਜਾਂਦੇ ਹਨ। 

ਇਸ ਲਈ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟਣ ਵਿੱਚ ਵੀ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਵਾਜਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਟਰੈਫਿਕ ਪੁਲਿਸ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਲਗਭਗ 2500 ਚਲਾਨ ਕੀਤੇ ਗਏ ਹਨ ਅਤੇ ਸਕੂਲਾਂ, ਕਾਲਜ਼ਾਂ, ਟੈਂਪੂ ਯੂਨੀਅਨਾਂ, ਟਰੱਕ, ਟਰੈਕਟਰ ਤੇ ਮਿੰਨੀ ਬੱਸ ਯੂਨੀਅਨਾਂ ਆਦਿ ਸਥਾਨਾਂ ਤੇ 32 ਜਾਗਰੂਕਤਾ ਕੈਂਪ ਲਗਾਏ ਗਏ ਹਨ। 

ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਕੂਲੀ ਬੱਸਾਂ ਦੇ ਡਰਾਇਵਰਾਂ ਡਰਾਈਵਿੰਗ ਲਾਇਸੈਂਸ ਤੇ ਹੋਰ ਜਰੂਰੀ ਕਾਗਜ਼ਾਤ ਹੋਣੇ ਜਰੂਰੀ ਹਨ ਇਸ ਲਈ ਇਨ੍ਹਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਕਿਸਮ ਦਾ ਖ਼ਤਰਾ ਪੈਦਾ ਨਾ ਹੋ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੀ.ਟੀ. ਰੋਡ ਤੇ ਹੋਰ ਸੜਕਾਂ ਤੇ ਲੋਕਾਂ ਵੱਲੋਂ ਲਗਾਏ ਗਏ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਵਾਉਣ ਵਾਸਤੇ ਤੁਰੰਤ ਕਾਰਵਾਈ ਕੀਤੀ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਖੇਤਰੀ ਟਰਾਂਸਪੋਰਟ ਅਫਸਰ ਸ਼੍ਰੀ ਨਮਨ ਮੜਕਨ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਦੀਪ ਸਿੰਘ, ਡੀ.ਐਸ.ਪੀ. ਸੰਜੀਵ ਗੋਇਲ, ਏ.ਡੀ.ਟੀ. ਓ. ਪ੍ਰਦੀਪ ਸਿੰਘ, ਟਰੈਫਿਕ ਇੰਚਾਰਜ ਰਾਜਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD